ਨੈਸ਼ਨਲ ਡੈਸਕ- ਝਾਰਖੰਡ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਕੋਡਰਮਾ ਜ਼ਿਲ੍ਹੇ ਵਿੱਚ ਇੱਕ ਨਿੱਜੀ ਕੰਪਨੀ ਦੇ ਸਹਾਇਕ ਮੈਨੇਜਰ ਦੀ ਲਾਸ਼ ਉਸ ਦੇ ਘਰ ਵਿੱਚ ਪੱਖੇ ਨਾਲ ਲਟਕਦੀ ਮਿਲੀ। ਇਹ ਘਟਨਾ ਐਤਵਾਰ ਦੇਰ ਸ਼ਾਮ ਤਿਲਈਆ ਥਾਣਾ ਖੇਤਰ ਦੇ ਨਰੇਸ਼ਨਗਰ ਵਿੱਚ ਵਾਪਰੀ।
ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਿਸ਼ਵ ਰੰਜਨ ਦਾਸ (34) ਵਜੋਂ ਹੋਈ ਹੈ, ਜੋ ਕਿ ਭੁਵਨੇਸ਼ਵਰ, ਓਡੀਸ਼ਾ ਦਾ ਰਹਿਣ ਵਾਲਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ੱਕ ਹੈ ਕਿ ਰੰਜਨ ਦਾਸ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਪਰਿਵਾਰਕ ਝਗੜਿਆਂ ਕਾਰਨ ਪਰੇਸ਼ਾਨ ਸੀ।
ਤਿਲਈਆ ਥਾਣਾ ਇੰਚਾਰਜ ਵਿਨੈ ਕੁਮਾਰ ਨੇ ਕਿਹਾ, " ਪੁਲਸ ਹੋਰ ਸਾਰੇ ਪਹਿਲੂਆਂ ਦੀ ਵੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਲਿਜਾਇਆ ਗਿਆ ਹੈ।" ਰੰਜਨ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸੋਮਵਾਰ ਰਾਤ ਤੱਕ ਕੋਡਰਮਾ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਲਾਕਡਾਊਨ ! ਇੰਟਰਨੈੱਟ ਵੀ ਬੰਦ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Group B ਤੇ C ਕਰਮਚਾਰੀਆਂ ਲਈ ਖੁਸ਼ਖਬਰੀ : EPFO ਨੇ PLB ਐਡਵਾਂਸ ਭੁਗਤਾਨ ਨੂੰ ਦਿੱਤੀ ਮਨਜ਼ੂਰੀ
NEXT STORY