ਤੁਮਕਰੂ- ਕਰਨਾਟਕ ’ਚ ਅੱਜ ਯਾਨੀ ਕਿ ਵੀਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ’ਚ 9 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲਸ ਮੁਤਾਬਕ ਟੈਂਪੂ ਅਤੇ ਟਰੱਕ ਵਿਚਾਲੇ ਟੱਕਰ ਹੋ ਜਾਣ ਨਾਲ ਇਹ ਹਾਦਸਾ ਵਾਪਰਿਆ। ਸੂਤਰਾਂ ਮੁਤਾਬਕ ਅਜਿਹਾ ਦੱਸਿਆ ਗਿਆ ਹੈ ਕਿ ਹਾਦਸੇ ’ਚ ਮਾਰੇ ਗਏ ਲੋਕ ਰਾਏਚੂਰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਦਿਹਾੜੀਦਾਰ ਮਜ਼ਦੂਰ ਸਨ ਅਤੇ ਬੇਂਗਲੁਰੂ ਜਾ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਟੈਂਪੂ ’ਚ ਲੱਗਭਗ 24 ਯਾਤਰੀ ਸਵਾਰ ਸਨ ਅਤੇ ਉਸ ’ਚ ਸਮਰੱਥਾ ਤੋਂ ਵੱਧ ਲੋਕਾਂ ਨੂੰ ਬਿਠਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕਾਂ ’ਚ ਬੱਚੇ ਵੀ ਸ਼ਾਮਲ ਹਨ। ਸੂਬੇ ਦੇ ਗ੍ਰਹਿ ਮੰਤਰੀ ਅਤੇ ਤੁਮਕੁਰੂ ਜ਼ਿਲ੍ਹੇ ਦੇ ਮੁਖੀ ਅਰਾਗਾ ਗਿਆਨੇਂਦਰ ਨੇ ਇਕ ਬਿਆਨ ’ਚ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਸ ਸੁਪਰਡੈਂਟ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਜ਼ਖਮੀਆਂ ਨੂੰ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਵੇ।
ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 6 ਮੌਤਾਂ, ਪਾਜ਼ੇਟਿਵਿਟੀ ਦਰ 5 ਫ਼ੀਸਦੀ ਤੋਂ ਪਾਰ
NEXT STORY