ਨੈਸ਼ਨਲ ਡੈਸਕ : ਮਾਫੀਆ-ਸਿਆਸਤਦਾਨ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ, ਜਿਨ੍ਹਾਂ ਨੂੰ ਸ਼ਨੀਵਾਰ ਸ਼ਾਮ ਪ੍ਰਯਾਗਰਾਜ 'ਚ ਤਿੰਨ ਹਮਲਾਵਰਾਂ ਨੇ ਗੋਲ਼ੀ ਮਾਰ ਦਿੱਤੀ ਸੀ, ਦੀਆਂ ਲਾਸ਼ਾਂ ਨੂੰ ਐਤਵਾਰ ਰਾਤ ਸਖ਼ਤ ਸੁਰੱਖਿਆ ਵਿਚਕਾਰ ਇੱਥੇ ਕਸਾਰੀ ਮਸਾਰੀ ਕਬਰਸਤਾਨ 'ਚ ਦਫ਼ਨਾ ਦਿੱਤਾ ਗਿਆ। ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਅਤੀਕ ਅਤੇ ਅਸ਼ਰਫ ਦੀਆਂ ਲਾਸ਼ਾਂ ਨੂੰ ਸ਼ਾਮ ਕਰੀਬ 6.30 ਵਜੇ ਕਬਰਸਤਾਨ ਲਿਆਂਦਾ ਗਿਆ। ਉਸ ਨੇ ਦੱਸਿਆ ਕਿ ਰਸਮਾਂ ਤੋਂ ਬਾਅਦ ਦੋਵਾਂ ਨੂੰ ਸਪੁਰਦ-ਏ-ਖ਼ਾਕ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮ੍ਰਿਤਕ ਦੇ ਕੁਝ ਦੂਰ ਦੇ ਰਿਸ਼ਤੇਦਾਰ ਮੌਕੇ 'ਤੇ ਮੌਜੂਦ ਸਨ। ਕੋਈ ਵੀ ਨਜ਼ਦੀਕੀ ਰਿਸ਼ਤੇਦਾਰ ਭਾਵ ਅਤੀਕ ਦੀ ਪਤਨੀ ਸ਼ਾਇਸਤਾ ਪਰਵੀਨ ਅਤੇ ਉਸ ਦੇ ਨਾਬਾਲਗ ਪੁੱਤਰ ਅਹਿਜ਼ਾਨ ਅਤੇ ਅਬਾਨ ਮੌਜੂਦ ਨਹੀਂ ਸਨ।
ਇਹ ਵੀ ਪੜ੍ਹੋ : ਰਿਸ਼ਤਾ ਹੋਇਆ ਸ਼ਰਮਸਾਰ : ਪਤਨੀ ਦੀ ਗੈਰ-ਮੌਜੂਦਗੀ ’ਚ ਮਤਰੇਆ ਪਿਓ ਧੀ ਨਾਲ ਮਿਟਾਉਂਦਾ ਰਿਹਾ ਹਵਸ
ਅਧਿਕਾਰੀ ਨੇ ਦੱਸਿਆ ਕਿ ਰਿਸ਼ਤੇਦਾਰਾਂ ਤੋਂ ਇਲਾਵਾ ਹੋਰ ਲੋਕਾਂ ਨੂੰ ਆਧਾਰ ਕਾਰਡ ਦੇਖ ਕੇ ਹੀ ਕਬਰਸਤਾਨ 'ਚ ਦਾਖ਼ਲ ਹੋਣ ਦਿੱਤਾ ਜਾਂਦਾ ਸੀ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਕਬਰਸਤਾਨ ਕੰਪਲੈਕਸ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਸ਼ਨੀਵਾਰ ਨੂੰ ਅਤੀਕ ਦੇ ਪੁੱਤਰ ਅਸਦ ਦੀਆਂ ਅੰਤਿਮ ਰਸਮਾਂ ਮੌਕੇ ਤਾਇਨਾਤ ਪੁਲਸ ਫੋਰਸ ਅੱਜ ਦੁੱਗਣੀ ਕਰ ਦਿੱਤੀ ਗਈ। ਦੰਗਾ ਕੰਟਰੋਲ ਵਾਲੀਆਂ ਗੱਡੀਆਂ ਨੂੰ ਵੀ ਬੁਲਾਇਆ ਗਿਆ।
ਇਹ ਵੀ ਪੜ੍ਹੋ : ਤਲਵੰਡੀ ਸਾਬੋ ਵਿਖੇ ਫੈਲੀ ਸਨਸਨੀ, ਟੈਂਟ ’ਚੋਂ ਮਿਲੀ ਨਿਹੰਗ ਸਿੰਘ ਦੀ ਲਾਸ਼
ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਸੰਜੇ ਕੁਮਾਰ ਖੱਤਰੀ, ਪੁਲਸ ਕਮਿਸ਼ਨਰ ਵਿਜੇ ਵਿਸ਼ਵਾਸ ਪੰਤ, ਜ਼ੋਨਲ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਸ ਭਾਨੂ ਭਾਸਕਰ, ਪੁਲਸ ਇੰਸਪੈਕਟਰ ਜਨਰਲ ਚੰਦ ਪ੍ਰਕਾਸ਼ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਅੰਤਿਮ ਸੰਸਕਾਰ ਵਿੱਚ ਦੇਰੀ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਰੋਸ਼ਨੀ ਦੇ ਪ੍ਰਬੰਧ ਕੀਤੇ ਗਏ ਸਨ ਅਤੇ ਸ਼ਮਸ਼ਾਨਘਾਟ ਦੇ ਗੇਟ ਕੋਲ ਇੱਕ ਘਰ ਦੀ ਛੱਤ 'ਤੇ ਵੱਡੀ ਗਿਣਤੀ ਵਿੱਚ ਮੀਡੀਆ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਚੀਫ਼ ਫਾਇਰ ਅਫ਼ਸਰ ਰਾਜੀਵ ਕੁਮਾਰ ਪਾਂਡੇ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਪੰਜ ਅਸੁਰੱਖਿਅਤ ਖੇਤਰਾਂ ਵਿੱਚ ਪੰਜ ਫਾਇਰ ਇੰਜਣ ਤਾਇਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਉਮੇਸ਼ ਪਾਲ ਕਤਲ ਕਾਂਡ ਦੇ ਦੋਸ਼ੀ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਸਾਬਕਾ ਵਿਧਾਇਕ ਅਸ਼ਰਫ ਨੂੰ ਸ਼ਨੀਵਾਰ ਦੇਰ ਰਾਤ ਪੁਲਸ ਮੈਡੀਕਲ ਜਾਂਚ ਤੋਂ ਬਾਅਦ ਵਾਪਸ ਲੈ ਜਾਣ ਸਮੇਂ ਤਿੰਨ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।
ਜਿਸ ਜ਼ਿਗਾਨਾ ਪਿਸਟਲ ਨਾਲ ਅਤੀਕ ਅਹਿਮਦ ਨੂੰ ਮਾਰਿਆ, ਉਸੇ ਨਾਲ ਸਿੱਧੂ ਮੂਸੇਵਾਲਾ ਦਾ ਕੀਤਾ ਸੀ ਕਤਲ
NEXT STORY