ਨਵੀਂ ਦਿੱਲੀ- ਦਿੱਲੀ ਦੇ ਕਲਾ ਅਤੇ ਸੱਭਿਆਚਾਰ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਹੈ ਕਿ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਜਿਸ ਤਰ੍ਹਾਂ ਖ਼ੁਦ ਨੂੰ ਸਹੀ ਸਾਬਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉਸ ਤੋਂ ਸਾਬਿਤ ਹੁੰਦਾ ਹੈ ਕਿ ਉਨ੍ਹਾਂ ਨੇ ਗੁਰੂਆਂ ਦਾ ਅਪਮਾਨ ਜਾਣਬੁੱਝ ਕੇ ਕੀਤਾ ਹੈ। ਕਪਿਲ ਮਿਸ਼ਰਾ ਨੇ ਵਿਧਾਨ ਸਭਾ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵੀਰਾਵਰ ਨੂੰ ਕਿਹਾ ਕਿ ਇਸ ਸਦਨ 'ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਇਕ ਬਹੁਤ ਵੱਡਾ ਪਾਪ ਕੀਤਾ ਹੈ। ਗੁਰੂਆਂ ਦਾ ਅਪਮਾਨ ਕੀਤਾ ਅਤੇ ਇਕ ਪੇਸ਼ੇਵਰ ਅਪਰਾਧੀ ਦੀ ਤਰ੍ਹਾਂ ਉਹ ਅਪਰਾਧ ਕਰ ਕੇ ਫਰਾਰ ਹਨ। ਸਦਨ ਦੇ ਅੰਦਰ ਆਉਣ ਦੀ ਉਨ੍ਹਾਂ ਦੀ ਹਿੰਮਤ ਨਹੀਂ ਹੋ ਰਹੀ ਹੈ। ਸਪੀਕਰ ਨੇ ਕਈ ਵਾਰ ਉਨ੍ਹਾਂ ਨੂੰ ਬੁਲਾਇਆ, ਉਸ ਤੋਂ ਬਾਅਦ ਵੀ ਉਹ ਸਦਨ 'ਚ ਨਹੀਂ ਆਈ। ਉਨ੍ਹਾਂ ਕਿਹਾ ਕਿ ਆਤਿਸ਼ੀ ਦਾ ਰਵੱਈਆ ਇਕ ਅਪਰਾਧੀ ਵਰਗਾ ਹੈ ਕਿ ਪਹਿਲਾਂ ਅਪਰਾਧ ਕਰਦੇ ਹਨ ਅਤੇ ਉਸ ਤੋਂ ਬਾਅਦ ਫਰਾਰ ਹੋ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਆਤਿਸ਼ੀ ਨੇ ਜਿਸ ਤਰ੍ਹਾਂ ਦੇ ਬਿਆਨ ਸਦਨ ਦੇ ਬਾਹਰ ਦਿੱਤੇ, ਉਹ ਵਿਧਾਨ ਸਭਾ ਦਾ ਵੀ ਅਪਮਾਨ ਹੈ, ਕਿਉਂਕਿ ਵਿਧਾਨ ਸਭਾ ਦੇ ਆਨ ਰਿਕਾਰਡ ਵੀਡੀਓ 'ਚ ਇੰਨਾ ਵੱਡਾ ਪਾਪ ਕਰਨ ਤੋਂ ਬਾਅਦ ਵੀ ਜਿਸ ਤਰ੍ਹਾਂ ਨਾਲ ਉਹ ਖ਼ੁਦ ਨੂੰ ਸਹੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਦਾ ਮਤਲਬ ਹੈ ਕਿ ਉਨ੍ਹਾਂ ਨੇ ਇਹ ਅਪਮਾਨ ਜਾਣਬੁੱਝ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦਾ ਅਪਮਾਨ ਉਨ੍ਹਾਂ ਨੇ ਜਾਣਬੁੱਝ ਕੇ ਕੀਤਾ ਹੈ। ਇਹ ਉਨ੍ਹਾਂ ਦੀ ਕੋਈ ਗਲਤੀ ਨਹੀਂ ਸੀ? ਗਲਤੀ ਹੁੰਦੀ ਤਾਂ ਇਹ ਆ ਕੇ ਮੁਆਫ਼ੀ ਮੰਗ ਲੈਂਦੀ। ਉਨ੍ਹਾਂ ਕਿਹਾ ਕਿ ਇਸ ਸਾਜਿਸ਼ ਦੇ ਪਿੱਛੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਪਿੱਛੇ ਖੜ੍ਹੇ ਹਨ। ਸਾਡਾ ਇਹ ਮੰਨਣਾ ਹੈ ਕਿ ਕੇਜਰੀਵਾਲ ਨੂੰ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਹੁਣ ਆਤਿਸ਼ੀ ਦੀ ਮੁਆਫ਼ੀ ਨਾਲ ਕੰਮ ਨਹੀਂ ਚੱਲੇਗਾ, ਕਿਉਂਕਿ ਜਿਸ ਤਰ੍ਹਾਂ ਦਾ ਉਨ੍ਹਾਂ ਨੇ ਕੱਲ੍ਹ ਬਿਆਨ ਜਾਰੀ ਕੀਤਾ ਹੈ, ਇਸ ਤੋਂ ਬਾਅਦ ਸਦਨ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜ਼ਮੀਨ ਬਦਲੇ ਨੌਕਰੀ ਘਪਲਾ: ਲਾਲੂ ਪਰਿਵਾਰ ਨੂੰ ਵੱਡਾ ਝਟਕਾ, ਕੋਰਟ ਨੇ ਦੋਸ਼ ਕੀਤੇ ਤੈਅ
NEXT STORY