ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਯਾਨੀ ਕਿ ਅੱਜ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਭਾਜਪਾ ਦੇ ਇਸ਼ਾਰੇ 'ਤੇ ਕਿਸੇ ਫਰਜ਼ੀ ਮਾਮਲੇ ਵਿਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਆਤਿਸ਼ੀ ਦੀ ਮੌਜੂਦਗੀ ਵਿਚ ਕੇਜਰੀਵਾਲ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਕ ਬੈਠਕ ਹੋਈ ਸੀ ਅਤੇ ਭਾਜਪਾ ਨੇ ਜਾਂਚ ਏਜੰਸੀਆਂ ਨੂੰ ਇਕ ਫਰਜ਼ੀ ਮਾਮਲੇ ਵਿਚ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਦਿੱਤਾ ਹੈ।
ਇਹ ਵੀ ਪੜ੍ਹੋ- ਪਿਆਕੜਾਂ ਦੀ ਮੌਜ! ਮੁੱਖ ਮੰਤਰੀ ਨੇ ਜਾਰੀ ਕੀਤੇ ਨਵੇਂ ਹੁਕਮ
ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਤੋਂ 'ਆਪ' ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਾਨੂੰ ਪਤਾ ਲੱਗਾ ਹੈ ਕਿ ਉਹ ਟਰਾਂਸਪੋਰਟ ਵਿਭਾਗ ਵਿਚ ਆਤਿਸ਼ੀ 'ਤੇ ਇਕ ਫਰਜ਼ੀ ਮਾਮਲਾ ਤਿਆਰ ਕਰ ਰਹੇ ਹਨ ਅਤੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਯੋਜਨਾ ਨੂੰ ਰੋਕਣਾ ਚਾਹੁੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਮੈਂ ਜਦੋਂ ਤੱਕ ਜ਼ਿੰਦਾ ਹਾਂ, ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਯੋਜਨਾ ਨੂੰ ਬੰਦ ਨਹੀਂ ਹੋਣ ਦੇਵਾਂਗਾ।
ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤੇ 'ਚ 1000 ਰੁਪਏ ਮਿਲਣ ਸਬੰਧੀ ਵੱਡੀ ਅਪਡੇਟ, ਇੰਝ ਮਿਲੇਗਾ ਲਾਭ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ 'ਐਕਸ' 'ਤੇ ਇਕ ਪੋਸਟ ਵਿਚ ਇਹ ਦੋਸ਼ ਵੀ ਲਾਇਆ ਕਿ ਭਾਜਪਾ ਉਨ੍ਹਾਂ ਦੀ ਪਾਰਟੀ ਦੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਘਬਰਾ ਗਈ ਹੈ। ਦਰਅਸਲ ਦਿੱਲੀ ਸਰਕਾਰ ਦੇ ਮਹਿਲਾ ਵਿਕਾਸ ਅਤੇ ਸਿਹਤ ਵਿਭਾਗ ਨੇ ਬੁੱਧਵਾਰ ਨੂੰ ਜਨਤਕ ਨੋਟਿਸ ਜਾਰੀ ਕਰ ਕੇ ਔਰਤਾਂ ਨੂੰ 2100 ਰੁਪਏ ਅਤੇ ਬਜ਼ੁਰਗਾਂ ਦੇ ਮੁਫ਼ਤ ਇਲਾਜ ਨਾਲ ਜੁੜੀ ਸੱਤਾਧਾਰੀ 'ਆਪ' ਦੀ ਪ੍ਰਸਤਾਵਿਤ ਯੋਜਨਾਵਾਂ ਤੋਂ ਖੁਦ ਨੂੰ ਵੱਖ ਕਰ ਲਿਆ।
ਇਸ ਤੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦੋਹਾਂ ਵਿਭਾਗਾਂ ਨੇ ਲੋਕਾਂ ਨੂੰ ਯੋਜਨਾਵਾਂ ਲਈ ਰਜਿਸਟ੍ਰੇਸ਼ਨ ਦੇ ਬਹਾਨੇ ਕਿਸੇ ਨੂੰ ਵੀ ਵਿਅਕਤੀਗਤ ਵੇਰਵਾ ਪ੍ਰਦਾਨ ਕਰਨ ਪ੍ਰਤੀ ਚੌਕਸ ਕੀਤਾ ਹੈ। ਓਧਰ ਆਤਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਖਿਲਾਫ਼ ਜਨਤਕ ਨੋਟਿਸ ਜਾਰੀ ਕਰਨ ਵਾਲੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
Ayushman Bharat Yojana: ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ, ਜਾਣੋ ਕਿਵੇਂ ਕਰੀਏ APPLY
NEXT STORY