ਨੈਸ਼ਨਲ ਡੈਸਕ : ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਜੁਡੀਸ਼ੀਅਲ ਹਿਰਾਸਤ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਗੰਭੀਰ ਖ਼ਤਰਾ ਹੈ। ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ੂਗਰ ਤੋਂ ਪੀੜਤ ਕੇਜਰੀਵਾਲ ਦਾ ਸ਼ੂਗਰ ਲੈਵਲ ਖਤਰਨਾਕ ਤੌਰ 'ਤੇ ਹੇਠਾਂ ਆ ਗਿਆ ਹੈ।
ਆਤਿਸ਼ੀ ਨੇ ਕਿਹਾ, ''ਭਾਜਪਾ ਸਰਕਾਰ ਨੇ ਝੂਠੇ ਕੇਸ 'ਚ ਕੇਜਰੀਵਾਲ ਨੂੰ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚੀ ਹੈ। ਉਨ੍ਹਾਂ ਦੀ ਸਿਹਤ ਨੂੰ ਗੰਭੀਰ ਖ਼ਤਰਾ ਹੈ। ਉਨ੍ਹਾਂ ਦਾ ਭਾਰ 8.5 ਕਿਲੋ ਘੱਟ ਗਿਆ ਹੈ ਅਤੇ ਸੌਣ ਵੇਲੇ ਉਨ੍ਹਾਂ ਦਾ ਸ਼ੂਗਰ ਲੈਵਲ ਪੰਜ ਵਾਰ 50 ਤੋਂ ਹੇਠਾਂ ਆ ਗਿਆ ਹੈ। ਇਹ ਚਿੰਤਾਜਨਕ ਸਥਿਤੀ ਹੈ, ਖਾਸ ਤੌਰ 'ਤੇ ਸ਼ੂਗਰ ਦੇ ਮਰੀਜ਼ ਲਈ।'' ਉਨ੍ਹਾਂ ਕਿਹਾ, ''ਜੇ ਕੇਜਰੀਵਾਲ ਨੂੰ ਦੌਰਾ ਪੈਂਦਾ ਹੈ, ਜੇਕਰ ਉਨ੍ਹਾਂ ਦਾ ਦਿਮਾਗ ਖ਼ਰਾਬ ਹੋ ਜਾਂਦਾ ਹੈ ਜਾਂ ਉਨ੍ਹਾਂ ਨੂੰ ਸਥਾਈ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ?'
ਇਹ ਵੀ ਪੜ੍ਹੋ : J&K : ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫੌਜ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ
ਮੰਤਰੀ ਨੇ ਦਾਅਵਾ ਕੀਤਾ ਕਿ ‘ਆਪ’ ਮੁਖੀ ਨੂੰ ਜੇਲ੍ਹ ਵਿਚ ਸਹੀ ਡਾਕਟਰੀ ਦੇਖਭਾਲ ਨਹੀਂ ਮਿਲ ਰਹੀ ਹੈ। ਜਦੋਂ ਮੰਤਰੀ ਨੂੰ ਪੁੱਛਿਆ ਗਿਆ ਕਿ ਕੀ ਉਹ ਇਸ ਮੁੱਦੇ 'ਤੇ ਅਦਾਲਤ ਤੱਕ ਪਹੁੰਚ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ 'ਤੇ ਆਪਣੇ ਵਕੀਲਾਂ ਅਤੇ ਡਾਕਟਰਾਂ ਦੀ ਸਲਾਹ ਲੈ ਰਹੇ ਹਨ। ਆਤਿਸ਼ੀ ਨੇ ਕਿਹਾ, "ਭਾਜਪਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਅਰਵਿੰਦ ਕੇਜਰੀਵਾਲ ਨੂੰ ਕੁਝ ਹੋਇਆ ਤਾਂ ਦੇਸ਼ ਹੀ ਨਹੀਂ, ਭਗਵਾਨ ਵੀ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਸਕੂਲਾਂ 'ਚ ਫੈਲ ਗਿਆ ਮਲੇਰੀਆ, 187 ਤੋ ਵੱਧ ਵਿਦਿਆਰਥੀ ਪੀੜਤ
NEXT STORY