ਨਵੀਂ ਦਿੱਲੀ (ਭਾਸ਼ਾ)- ਕੇਂਦਰ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਉਸ ਨੇ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਨੂੰ ਅਗਲੇ ਹਫ਼ਤੇ ਬ੍ਰਿਟੇਨ ਦੀ ਅਧਿਕਾਰਤ ਯਾਤਰਾ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਵਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਹੁਣ ਅੱਗੇ ਦੀ ਮਨਜ਼ੂਰੀ ਲਈ ਪ੍ਰਸਤਾਵ ਆਰਥਿਕ ਮਾਮਲਿਆਂ ਦੇ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ, ਜਿਸ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਪਟੀਸ਼ਨਕਰਤਾ ਜ਼ਰੂਰੀ ਵੀਜ਼ਾ ਪਰਮਿਟ ਲਈ ਅਪਲਾਈ ਕਰ ਸਕਦੀ ਹੈ। ਆਤਿਸ਼ੀ ਦੇ ਵਕੀਲ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਨੇ ਬੁੱਧਵਾਰ ਸਵੇਰੇ ਇਹ ਮਨਜ਼ੂਰੀ ਦਿੱਤੀ।
ਕੇਂਦਰ ਵਲੋਂ ਪੇਸ਼ ਵਕੀਲ ਨੇ ਕਿਹਾ ਕਿ ਮੰਤਰਾਲਾ ਨੇ ਮੰਗਲਵਾਰ ਨੂੰ ਇਸ ਦੀ ਮਨਜ਼ੂਰੀ ਦੇ ਦਿੱਤੀ ਸੀ। ਕੇਂਦਰ ਵਲੋਂ ਪੇਸ਼ ਹੋਏ ਵਕੀਲ ਨੇ ਜੱਜ ਚੰਦਰਧਾਰੀ ਸਿੰਘ ਨੇ ਦੱਸਿਆ,''ਮਨਜ਼ੂਰੀ ਕੱਲ ਦੇ ਦਿੱਤੀ ਗਈ ਸੀ। ਰਾਜਨੀਤਕ ਮਨਜ਼ੂਰੀ ਦੇ ਦਿੱਤੀ ਗਈ। ਕਿਸੇ ਨਿਰਦੇਸ਼ ਦੀ ਲੋੜ ਨਹੀਂ ਹੈ।'' ਪਟੀਸ਼ਨਕਰਤਾ ਵਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਹ 14 ਜੂਨ ਤੋਂ 20 ਜੂਨ ਤੱਕ ਬ੍ਰਿਟੇਨ ਦੀ ਯਾਤਰਾ ਕਰਨ ਵਾਲੀ ਹੈ। ਆਪਣੀ ਪਟੀਸ਼ਨ 'ਚ ਆਮ ਆਦਮੀ ਪਾਰਟੀ (ਆਪ) ਨੇਤਾ ਨੇ ਸੂਚਿਤ ਕੀਤਾ ਕਿ 15 ਜੂਨ ਨੂੰ ਆਯੋਜਿਤ ਹਣ ਵਾਲੇ 'ਇੰਡੀਆ ਐਟ 100 : ਟੂਵਰਡਸ ਬਿਕਮਿੰਗ ਏ ਗਲੋਬਲ ਲੀਡਰ' ਵਿਸ਼ੇ 'ਤੇ ਇਕ ਸੰਮੇਲਨ ਨੂੰ ਸੰਬੋਧਨ ਕਰਨ ਲਈ ਕੈਂਬ੍ਰਿਜ ਯੂਨੀਵਰਸਿਟੀ ਨੇ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਸੱਦਾ ਦਿੱਤਾ ਹੈ।
ਹਾਈ ਕੋਰਟ ਨੇ ਕੁੱਤੇ ਦੇ ਮਾਸ ’ਤੇ ਪਾਬੰਦੀ ਲਾਉਣ ਦੇ ਫੈਸਲੇ ’ਤੇ ਲਾਈ ਰੋਕ
NEXT STORY