ਨਵੀਂ ਦਿੱਲੀ- ਦਿੱਲੀ ਦੀ ਸਿੱਖਿਆ ਮੰਤਰੀ ਅਤੇ 'ਆਪ' ਨੇਤਾ ਆਤਿਸ਼ੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਅੱਜ ਰੋ ਪਈ। ਇਕ ਸਕੂਲ 'ਚ ਬੋਲਦੇ ਹੋਏ ਆਤਿਸ਼ੀ ਨੇ ਕਿਹਾ,"ਅੱਜ ਸੱਚ ਦੀ ਜਿੱਤ ਹੋਈ ਹੈ, ਦਿੱਲੀ ਦੇ ਵਿਦਿਆਰਥੀਆਂ ਦੀ ਜਿੱਤ ਹੋਈ ਹੈ। ਉਨ੍ਹਾਂ ਨੂੰ ਜੇਲ੍ਹ 'ਚ ਇਸ ਲਈ ਡੱਕਿਆ ਗਿਆ ਕਿਉਂਕਿ ਉਨ੍ਹਾਂ ਨੇ ਗਰੀਬ ਬੱਚਿਆਂ ਨੂੰ ਚੰਗੀ ਸਿੱਖਿਆ ਕੀਤੀ।" ‘ਆਪ’ ਆਗੂਆਂ ਨੇ ਅੱਜ ਸੁਪਰੀਮ ਕੋਰਟ ਦੇ ਫੈਸਲੇ ਨੂੰ ‘ਸੱਚ ਦੀ ਜਿੱਤ’ ਕਰਾਰ ਦਿੱਤਾ ਹੈ। ਸਿਸੋਦੀਆ ਨੂੰ ਕਥਿਤ ਆਬਕਾਰੀ ਨੀਤੀ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਕਰੀਬ 17 ਮਹੀਨੇ ਬਾਅਦ ਜ਼ਮਾਨਤ ਦੇ ਦਿੱਤੀ ਗਈ। ਜਸਟਿਸ ਬੀ.ਆਰ. ਗਵਈ ਅਤੇ ਕੇ.ਵੀ. ਵਿਸ਼ਵਨਾਥਨ ਵਲੋਂ ਸੁਣਾਏ ਗਏ ਸੁਪਰੀਮ ਕੋਰਟ ਦੇ ਫ਼ੈਸਲੇ 'ਚ ਕਿਹਾ ਗਿਆ ਹੈ ਕਿ ਮੁਕੱਦਮੇ 'ਚ ਮਹੱਤਵਪੂਰਨ ਪ੍ਰਗਤੀ ਦੇ ਬਿਨਾਂ ਸਿਸੋਦੀਆ ਦੀ ਕੈਦ ਨੂੰ ਜਾਰੀ ਰੱਖਣਾ 'ਨਿਆਂ ਦਾ ਮਜ਼ਾਕ' ਹੋਵੇਗਾ।
ਅਦਾਲਤ ਨੇ ਕਿਹਾ,“ਸਾਨੂੰ ਪਤਾ ਲੱਗਾ ਹੈ ਕਿ ਲਗਭਗ 17 ਮਹੀਨੇ ਦੀ ਲੰਬੀ ਕੈਦ ਅਤੇ ਸੁਣਵਾਈ ਸ਼ੁਰੂ ਨਹੀਂ ਹੋਣ ਕਾਰਨ ਅਪੀਲਕਰਤਾ (ਸਿਸੋਦੀਆ) ਨੂੰ ਤੁਰੰਤ ਸੁਣਵਾਈ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਗਿਆ ਹੈ।'' ਸਿਸੋਦੀਆ ਨੂੰ ਫਰਵਰੀ 2023 'ਚ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਇਕ ਮਹੀਨੇ ਬਾਅਦ ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਤੇਜ਼ੀ ਨਾਲ ਸੁਣਵਾਈ ਦਾ ਅਧਿਕਾਰ ਪਵਿੱਤਰ ਹੈ, ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਅਤੇ ਹਾਈ ਕੋਰਟ ਨੂੰ ਇਸ 'ਤੇ ਧਿਆਨ ਦੇਣਾ ਚਾਹੀਦਾ ਸੀ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਅਤੇ ਦਿੱਲੀ ਹਾਈ ਕੋਰਟ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਓਲੰਪਿਕ 'ਚ ਝੰਡੇ ਗੱਡਣ ਵਾਲੇ ਮਨੂ ਭਾਕਰ ਤੇ ਸਰਬਜੋਤ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ
NEXT STORY