ਨਵੀਂ ਦਿੱਲੀ- ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਚਿੱਠੀ 'ਚ ਕਿਹਾ ਹੈ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਰਾਜਧਾਨੀ ਵਿਚ ਉਨ੍ਹਾਂ ਦੀ ਸਰਕਾਰ ਵਲੋਂ ਆਯੋਜਿਤ ਪ੍ਰੋਗਰਾਮ 'ਚ ਕੈਬਨਿਟ ਮੰਤਰੀ ਆਤਿਸ਼ੀ ਉਨ੍ਹਾਂ ਦੀ ਥਾਂ ਤਿਰੰਗਾ ਲਹਿਰਾਏਗੀ। ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਤਿਹਾੜ ਜੇਲ੍ਹ ਵਿਚ ਬੰਦ ਹਨ।
ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਜਰੀਵਾਲ ਨੇ ਜੇਲ੍ਹ ਵਿਚੋਂ ਉਪ ਰਾਜਪਾਲ ਸਕਸੈਨਾ ਨੂੰ ਚਿੱਠੀ ਲਿਖ ਕੇ ਕਿਹਾ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਉਨ੍ਹਾਂ ਦੀ ਥਾਂ ਆਤਿਸ਼ੀ ਤਿਰੰਗਾ ਲਹਿਰਾਏਗੀ। ਦਿੱਲੀ ਸਰਕਾਰ ਦਾ ਆਜ਼ਾਦੀ ਦਿਹਾੜਾ ਪ੍ਰੋਗਰਾਮ ਹਰ ਸਾਲ ਛੱਤਰਸਾਲ ਸਟੇਡੀਅਮ ਵਿਚ ਆਯੋਜਿਤ ਕੀਤਾ ਜਾਂਦਾ ਹੈ ਅਤੇ ਕੇਜਰੀਵਾਲ ਉੱਥੇ ਇਕੱਲੇ ਲੋਕਾਂ ਨੂੰ ਸੰਬੋਧਿਤ ਕਰਦੇ ਹਨ।
ਸੰਸਦ ਮੈਂਬਰ ਨੇ ਨਰਸ ’ਤੇ ਕੀਤੀ ਟਿੱਪਣੀ, ਮੁਆਫ਼ੀ ਲਈ ਸਿਹਤ ਮੰਤਰੀ, PM ਤੇ ਉਪ-ਰਾਸ਼ਟਰਪਤੀ ਨੂੰ ਲਿਖੀ ਚਿੱਠੀ
NEXT STORY