ਨਵੀਂ ਦਿੱਲੀ/ਗੁਰਦਾਸਪੁਰ- ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਜਨਾਥ ਸਿੰਘ ਨੇ ਗੁਰਦਾਸਪੁਰ ਵਿਚ ਹੋਏ ਸ਼ੱਕੀ ਅੱਤਵਾਦੀਆਂ ਦੇ ਹਮਲੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੇ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਵਲੋਂ ਹਰ ਸੰਭਵ ਮਦਦ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ। ਸਿੰਘ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ, ਜਿਨਾਂ ਨੇ ਮੈਨੂੰ ਗੁਰਦਾਸਪੁਰ ਵਿਚ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
ਸੁਰੱਖਿਆ ਫੋਰਸਾਂ ਨੂੰ ਘਟਨਾ ਵਾਲੀ ਥਾਂ 'ਤੇ ਭੇਜਿਆ ਗਿਆ ਹੈ। ਰਾਜਨਾਥ ਇਸ ਸਮੇਂ ਮੱਧ ਪ੍ਰਦੇਸ਼ ਜਾ ਰਹੇ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਸਥਿਤੀ 'ਤੇ ਨਜ਼ਰ ਰੱਖੇ ਹੋਏ ਹਨ ਅਤੇ ਉਨ੍ਹਾਂ ਨੇ ਭਰੋਸਾ ਹੈ ਕਿ ਸਥਿਤੀ ਨੂੰ ਕਾਬੂ ਵਿਚ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ 'ਚ ਫੌਜ ਦੀ ਵਰਦੀ ਪਹਿਨੇ 3 ਤੋਂ 4 ਸ਼ੱਕੀ ਅੱਤਵਾਦੀਆਂ ਨੇ ਤੜਕੇ ਇਕ ਬੱਸ 'ਤੇ ਗੋਲੀਬਾਰੀ ਕੀਤੀ ਅਤੇ ਇਕ ਪੁਲਸ ਥਾਣੇ 'ਤੇ ਹਮਲਾ ਕੀਤਾ। ਇਸ ਹਮਲੇ ਵਿਚ ਘੱਟ ਤੋਂ ਘੱਟ 7 ਲੋਕ ਜ਼ਖਮੀ ਹੋ ਗਏ। ਗ੍ਰਹਿ ਮੰਤਰੀ ਨੇ ਬੀ. ਐਸ. ਐਫ. ਨੂੰ ਹੁਕਮ ਦਿੱਤਾ ਕਿ ਉਹ ਪੁਲਸ ਦੀ ਮਦਦ ਨਾਲ ਫੋਰਸ ਨੂੰ ਤੁਰੰਤ ਗੁਰਦਾਸਪੁਰ ਭੇਜਣ।
ਗੁਰਦਾਸਪੁਰ ਹਮਲੇ 'ਤੇ ਬੋਲੇ ਰਾਜਨਾਥ , 'ਪੂਰੀ ਤਾਕਤ ਨਾਲ ਅੱਤਵਾਦੀਆਂ ਦਾ ਮੁਕਾਬਲਾ ਕਰਾਂਗੇ' (ਵੀਡੀਓ)
NEXT STORY