ਇੰਫਾਲ (ਭਾਸ਼ਾ) - ਮਣੀਪੁਰ ਦੇ ਚੂਰਾਚਾਂਦਪੁਰ ਜ਼ਿਲ੍ਹੇ 'ਚ ਸ਼ਨੀਵਾਰ ਅਣਪਛਾਤੇ ਲੋਕਾਂ ਵਲੋਂ ਭਾਜਪਾ ਦੀ ਸੂਬਾਈ ਇਕਾਈ ਦੇ ਬੁਲਾਰੇ ਮਾਈਕਲ ਲਾਮਜਾਥਾਂਗ ਦੇ ਜੱਦੀ ਘਰ ਨੂੰ ਅੱਗ ਲੱਗਾ ਦੇਣ ਦੀ ਸੂਚਨਾ ਮਿਲੀ ਹੈ। ਦੱਸ ਦੇਈਏ ਕਿ ਟੂਇਬੋਂਗ ਸਬ ਡਵੀਜ਼ਨ ਦੇ ਪੇਨਿਅਲ ਪਿੰਡ 'ਚ ਹੋਏ ਹਮਲੇ ਦੌਰਾਨ ਘਰ ਅੰਦਰ ਖੜ੍ਹੀ ਇਕ ਕਾਰ ਵੀ ਸੜ ਗਈ। ਇਸ ਘਰ 'ਤੇ ਪਿਛਲੇ ਹਫ਼ਤੇ ਵੀ ਹਮਲਾ ਹੋਇਆ ਸੀ।
ਇਹ ਵੀ ਪੜ੍ਹੋ - ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਧਰੂਨ ਕੁਮਾਰ ਨੇ ਜ਼ਿਲ੍ਹਾ ਪੁਲਸ ਮੁਖੀ ਨੂੰ ਚਿੱਠੀ ਲਿਖ ਕੇ ਜਾਂਚ ਕਰਨ ਅਤੇ ਜਲਦੀ ਤੋਂ ਜਲਦੀ ਰਿਪੋਰਟ ਸੌਂਪਣ ਲਈ ਕਿਹਾ ਹੈ। ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਉਕਤ ਘਰ ’ਤੇ ਮੁੜ ਹਮਲਾ ਕਰਨ ਦੀ ਨਿੰਦਾ ਕੀਤੀ ਹੈ। ਇਕ ਪੋਸਟ ’ਚ ਉਨ੍ਹਾਂ ਕਿਹਾ ਕਿ ਸਾਡੇ ਲੋਕਾਂ ਨੂੰ ਵਾਰ-ਵਾਰ ਨਿਸ਼ਾਨਾ ਬਣਾਉਣਾ ਬੇਹੱਦ ਪ੍ਰੇਸ਼ਾਨ ਕਰਨ ਵਾਲਾ ਮਾਮਲਾ ਹੈ। ਇਸ ਤਰ੍ਹਾਂ ਦੀਆਂ ਭੜਕਾਊ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ - PM ਮੋਦੀ ਨਾਲ ਕਦੇ ਨਹੀਂ ਹੋਈ ਨਿੱਜੀ ਮੁਲਾਕਾਤ, ਕੰਗਨਾ ਰਣੌਤ ਦਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਦੋਂ ਇਕ ਅਫ਼ਵਾਹ ਨੇ ਮਚਾ ਦਿੱਤੀ ਹਲਚਲ
NEXT STORY