ਨਵੀਂ ਦਿੱਲੀ- ਪੰਜਾਬ ਤੋਂ ਭਗੌੜੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਪ੍ਰੇਸ਼ਨ ਅੰਮਿਤਪਾਲ ਜਾਰੀ ਹੈ। 18 ਮਾਰਚ ਨੂੰ ਅੰਮ੍ਰਿਤਪਾਲ ਦੇ ਫਰਾਰ ਹੋਣ ਕੇਂਦਰ ਸਰਕਾਰ ਨੇ ਉਸ ਖ਼ਿਲਾਫ਼ ਨੈਸ਼ਨਲ ਸਕਿਓਰਿਟੀ ਐਕਟ (NSA) ਲਾ ਦਿੱਤਾ ਸੀ। ਜਿਸ ਮਗਰੋਂ ਵਿਦੇਸ਼ਾਂ 'ਚ ਖਾਲਿਸਤਾਨੀ ਸਮਰਥਕਾਂ ਵਲੋਂ ਅੰਮ੍ਰਿਤਪਾਲ ਦੇ ਸਮਰਥਨ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 19 ਮਾਰਚ ਨੂੰ ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹਮਲਾ ਕਰ ਕੇ ਭੰਨ-ਤੋੜ ਕੀਤੀ ਗਈ ਅਤੇ ਇਸ ਦੇ ਨਾਲ ਹੀ ਤਿਰੰਗੇ ਦਾ ਅਪਮਾਨ ਕੀਤਾ ਗਿਆ। ਸਰਕਾਰ ਇਨ੍ਹਾਂ ਪ੍ਰਦਰਸ਼ਨਕਾਰੀਆਂ ਨਾਲ ਬੇਹੱਦ ਸਖ਼ਤੀ ਨਾਲ ਨਜਿੱਠੇਗੀ।
ਇਹ ਵੀ ਪੜ੍ਹੋ- ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਦੇ ਪਾਸਪੋਰਟ ਹੋਣਗੇ ਰੱਦ
ਕੇਂਦਰ ਸਰਕਾਰ ਨੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਤੋਂ ਘਟਨਾ ਨਾਲ ਸਬੰਧਤ ਵੀਡੀਓ ਫੁਟੇਜ਼ ਅਤੇ ਫੋਟੋਆਂ ਜਲਦੀ ਮੁਹੱਈਆ ਕਰਾਉਣ ਦੀ ਅਪੀਲ ਕੀਤੀ ਹੈ। ਗ੍ਰਹਿ ਮੰਤਰਾਲਾ ਸਿੱਧੇ ਤੌਰ 'ਤੇ ਇਸ ਮਾਮਲੇ 'ਚ ਨਿਗਰਾਨੀ ਕਰ ਰਿਹਾ ਹੈ। ਸੂਤਰਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰਨ ਅਤੇ ਭਾਰਤ ਲਿਆਉਣ ਨੂੰ ਲੈ ਕੇ ਸ਼ਨੀਵਾਰ ਨੂੰ ਗ੍ਰਹਿ ਮੰਤਰਾਲਾ ਵਿਚ ਐਕਸ਼ਨ ਪਲਾਨ ਤਿਆਰ ਕੀਤਾ ਗਿਆ। ਬੈਠਕ ਵਿਚ ਸਪੈਸ਼ਲ ਸੈੱਲ ਤੋਂ ਇਲਾਵਾ ਵਿਦੇਸ਼ ਮੰਤਰਾਲਾ, ਆਈ. ਬੀ. ਅਤੇ ਖੋਜ ਤੇ ਵਿਸ਼ਲੇਸ਼ਣ ਵਿੰਗ ਆਦਿ ਦੇ ਅਧਿਕਾਰੀ ਮੌਜੂਦ ਰਹੇ। ਮੰਨਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਦੀ ਪਛਾਣ ਵਿਚ ਜ਼ਿਆਦਾ ਮੁਸ਼ਕਲ ਨਹੀਂ ਹੋਵੇਗੀ।
ਇਹ ਵੀ ਪੜ੍ਹੋ- Amritpal Singh 'ਤੇ ਲੱਗਾ NSA ਆਖ਼ਰ ਕੀ ਹੈ ? ਇਕ Click 'ਚ ਜਾਣੋ ਸਭ ਕੁਝ...
ਦਰਅਸਲ ਬੀਤੇ ਦਿਨੀਂ ਗ੍ਰਹਿ ਮੰਤਰਾਲਾ ਦੇ ਨਿਰਦੇਸ਼ 'ਤੇ ਪੁਲਸ ਦੀ ਸਪੈਸ਼ਲ ਸੈੱਲ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਗੈਰ ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ 'ਤੇ ਕਈ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਸੈੱਲ ਦਾ ਕਹਿਣਾ ਹੈ ਕਿ ਕੁਝ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰ ਕੇ ਬ੍ਰਿਟੇਨ ਦੀ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਰੱਖਿਆ ਹੈ। ਭਾਰਤੀ ਹਾਈ ਕਮਿਸ਼ਨ ਦੀ ਸ਼ਿਕਾਇਤ 'ਤੇ ਹੀ FIR ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ- ਹਰਿਆਣਾ 'ਚ ਅੰਮ੍ਰਿਤਪਾਲ ਤੇ ਉਸ ਦੇ ਸਾਥੀ ਨੂੰ ਪਨਾਹ ਦੇਣ ਵਾਲੀ ਔਰਤ ਗ੍ਰਿਫ਼ਤਾਰ: ਪੁਲਸ
ਇਨ੍ਹਾਂ ਵੱਡੇ ਸੁਧਾਰਾਂ 'ਤੇ ਫਿਲਹਾਲ ਅੱਗੇ ਨਹੀਂ ਵਧੇਗਾ ਚੋਣ ਕਮਿਸ਼ਨ
NEXT STORY