ਕੋਲਕਾਤਾ - ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ 'ਤੇ ਪੱਛਮੀ ਬੰਗਾਲ ਵਿੱਚ ਹਮਲੇ ਦੀ ਨਿੰਦਾ ਕੀਤੀ ਹੈ ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹਾ ਉੱਤਰ ਪ੍ਰਦੇਸ਼ ਸਹਿਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਹੋ ਰਿਹਾ ਹੈ।
ਕੋਲਕਾਤਾ ਵਿੱਚ ਜੇ.ਪੀ. ਨੱਡਾ ਦੇ ਕਾਫਿਲੇ 'ਤੇ ਹੋਏ ਹਮਲੇ ਨੂੰ ਲੈ ਕੇ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਹ ਪੱਛਮੀ ਬੰਗਾਲ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਟੁੱਟਦੀ ਹਾਲਤ ਦਾ ਨਤੀਜਾ ਹੈ। ਅਸੀਂ ਇਸ ਦੀ ਨਿੰਦਾ ਕਰਦੇ ਹਾਂ ਪਰ ਇਹ ਉੱਤਰ ਪ੍ਰਦੇਸ਼ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਵੀ ਚੱਲ ਰਿਹਾ ਹੈ।
ਖੁਫੀਆ ਏਜੰਸੀਆਂ ਨੇ ਸਰਕਾਰ ਨੂੰ ਭੇਜੀ ਰਿਪੋਰਟ, ਪ੍ਰੋ-ਲੈਫਟ ਵਿੰਗ ਨੇ ਕਿਸਾਨ ਅੰਦੋਲਨ ਕੀਤਾ ਹਾਈਜੈਕ
ਸਮਾਚਾਰ ਏਜੰਸੀ ਏ.ਐੱਨ.ਆਈ. ਦੇ ਅਨੁਸਾਰ ਕਾਂਗਰਸ ਸੰਸਦ ਮੈਂਬਰ ਨੇ ਕਿਹਾ, ਮੈਨੂੰ ਲੱਗਦਾ ਹੈ ਕਿ ਪੱਛਮੀ ਬੰਗਾਲ ਵਿੱਚ ਰਾਸ਼ਟਰਪਤੀ ਸ਼ਾਸਨ ਦਾ ਐਲਾਨ ਕਰਨਾ ਇੱਕ ਅਜਿਹਾ ਮਾਮਲਾ ਹੈ ਜਿਸਦਾ ਫ਼ੈਸਲਾ ਭਾਰਤ ਸਰਕਾਰ ਨੂੰ ਕਰਨਾ ਹੈ।
ਉਥੇ ਹੀ ਬੰਗਾਲ ਬੀਜੇਪੀ ਦੇ ਇੰਚਾਰਜ ਕੈਲਾਸ਼ ਵਿਜੇਵਰਗੀਏ ਨੇ ਕਿਹਾ ਕਿ ਅਜਿਹਾ ਦੋਸ਼ ਹੈ ਜਿਸ ਨੂੰ ਮੁਆਫ ਨਹੀਂ ਕੀਤਾ ਜਾ ਸਕਦਾ, ਜਿਸਦੇ ਨਾਲ ਬੰਗਾਲ ਦਾ ਅਕਸ ਖ਼ਰਾਬ ਹੋਇਆ ਹੈ। ਬੰਗਾਲ ਦੀ ਇੱਕ ਵੱਖਰੀ ਪ੍ਰਤੀਸ਼ਠਾ ਹੈ ਪਰ ਹੁਣ ਹੌਲੀ-ਹੌਲੀ 10 ਸਾਲਾਂ ਵਿੱਚ ਮਮਤਾ ਬੈਨਰਜੀ ਨੇ ਜਿਸ ਤਰ੍ਹਾਂ ਬੰਗਾਲ ਦੇ ਅਕਸ ਨੂੰ ਖ਼ਰਾਬ ਕੀਤਾ ਹੈ, ਸਾਨੂੰ ਉਸ ਨੂੰ ਵਾਪਸ ਬਹਾਲ ਕਰਨਾ ਹੋਵੇਗਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
ਪੱ. ਬੰਗਾਲ ਦਾ ਕੇਂਦਰ ਦੇ ਸੰਮਨ 'ਤੇ ਮੁੱਖ ਸਕੱਤਰ, DGP ਨੂੰ ਨਾ ਭੇਜਣ ਦਾ ਫ਼ੈਸਲਾ
NEXT STORY