ਨੈਸ਼ਨਲ ਡੈਸਕ- ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਦੇ ਵਿਚਕਾਰ, ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ 'ਚ ਸਥਿਤ ਚਿੰਤਪੁਰਨੀ ਮੰਦਰ ਦੇ ਨੇੜੇ ਇੱਕ ਪਿੰਡ ਵਿੱਚ ਮਿਜ਼ਾਈਲ ਵਰਗੀ ਚੀਜ਼ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਚਿੰਤਪੁਰਨੀ ਮੰਦਰ ਤੋਂ ਲਗਭਗ 10 ਕਿਲੋਮੀਟਰ ਦੂਰ ਸਥਿਤ ਬੇਹਡ ਪਿੰਡ ਵਿੱਚ ਸ਼ੁੱਕਰਵਾਰ ਰਾਤ 1.30 ਵਜੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਇਹ ਆਵਾਜ਼ ਉਸ ਸਮੇਂ ਸੁਣਾਈ ਦਿੱਤੀ, ਜਦੋਂ ਇਲਾਕੇ 'ਚ ਪੂਰੀ ਤਰ੍ਹਾਂ ਬਲੈਕਆਊਟ ਸੀ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਅਧਿਕਾਰੀਆਂ ਦੇ ਅਨੁਸਾਰ ਸਥਾਨਕ ਲੋਕਾਂ ਨੇ ਸ਼ਨੀਵਾਰ ਸਵੇਰੇ ਇਹ ਚੀਜ਼ ਦੇਖੀ ਅਤੇ ਪੁਲਸ ਨੂੰ ਸੂਚਿਤ ਕੀਤਾ। ਘਟਨਾ ਦੀ ਪੁਸ਼ਟੀ ਕਰਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮਿਜ਼ਾਈਲ ਵਰਗੀ ਚੀਜ਼ ਸਰਗਰਮ ਨਹੀਂ ਸੀ, ਪਰ ਮਾਹਿਰਾਂ ਦੀ ਇੱਕ ਟੀਮ ਇਸ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪਾਕਿਸਤਾਨ ਦੀ 'ਫ਼ਤਿਹ' ਮਿਜ਼ਾਈਲ ਨੂੰ ਭਾਰਤ ਨੇ ਚਟਾਈ ਧੂਲ, ਹਵਾ 'ਚ ਹੀ ਕਰ'ਤੀ ਖ਼ਾਕ
ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਨੇ ਸ਼ੁੱਕਰਵਾਰ ਰਾਤ ਨੂੰ ਉੱਤਰੀ ਖੇਤਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਨਾਕਾਮ ਕੀਤੇ ਗਏ ਹਮਲੇ ਦੇ ਇਸ ਰਾਕੇਟ ਦਾ ਇੱਕ ਟੁੱਟਿਆ ਹੋਇਆ ਹਿੱਸਾ ਬੇਹਦ ਪਿੰਡ ਵਿੱਚ ਡਿੱਗਿਆ ਜਾਪਦਾ ਹੈ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਵਸਨੀਕਾਂ ਨੂੰ ਸਾਵਧਾਨ ਰਹਿਣ ਅਤੇ ਅਜਿਹੀਆਂ ਵਸਤੂਆਂ ਦੇ ਨੇੜੇ ਨਾ ਜਾਣ ਲਈ ਕਿਹਾ ਹੈ ਕਿਉਂਕਿ ਇਹ ਖਤਰਨਾਕ ਹੋ ਸਕਦੀਆਂ ਹਨ।
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਹਮੀਰਪੁਰ ਵਿੱਚ ਵੀ ਸ਼ੁੱਕਰਵਾਰ ਰਾਤ ਨੂੰ ਲਗਭਗ 2 ਵਜੇ ਫੌਜੀ ਜਹਾਜ਼ਾਂ ਦੀ ਆਵਾਜ਼ ਸੁਣ ਕੇ ਲੋਕ ਜਾਗ ਗਏ ਅਤੇ ਬਹੁਤ ਸਾਰੇ ਨਿਵਾਸੀਆਂ ਨੇ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ। ਹਮੀਰਪੁਰ ਦੇ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਨੇ ਸਾਰੇ ਵਿਭਾਗਾਂ ਨੂੰ ਕਿਸੇ ਵੀ ਐਮਰਜੈਂਸੀ ਲਈ ਸੁਚੇਤ ਰਹਿਣ ਅਤੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਫੈਲਾਉਣ ਤੋਂ ਬਚਣ ਅਤੇ ਏ.ਆਈ. ਦੀ ਮਦਦ ਨਾਲ ਬਣਾਈਆਂ ਗਈਆਂ ਜਾਅਲੀ ਖ਼ਬਰਾਂ ਅਤੇ ਵੀਡੀਓਜ਼ ਤੋਂ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ- 'ਹਰ ਐਮਰਜੈਂਸੀ ਲਈ ਰਹੋ ਤਿਆਰ...' ; ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਜਾਰੀ ਕਰ'ਤੇ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Breaking News : ਜੰਮੂ 'ਚ ਹਾਈ ਅਲਰਟ ! ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਜਾਰੀ
NEXT STORY