ਨਵੀਂ ਦਿੱਲੀ (ਭਾਸ਼ਾ)- ਆਸਟਰੇਲੀਆ ਦੀ ਇਕ ਪੱਤਰਕਾਰ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੇ ਵਰਕ ਵੀਜ਼ਾ ਨੂੰ ਅੱਗੇ ਵਧਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਭਾਰਤ ਛੱਡਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਇਹ ਕਹਿੰਦੇ ਹੋਏ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਰਿਪੋਰਟਿੰਗ ‘ਹੱਦਾਂ ਦੀ ਉਲੰਘਣਾ’ ਹੈ। ਆਸਟ੍ਰੇਲੀਆ ਦੀ ਬ੍ਰਾਡਕਾਸਟਿੰਗ ਕਾਰਪੋਰੇਸ਼ਨ ਦੀ ਦੱਖਣ ਏਸ਼ੀਆ ਬਿਊਰੋ ਦੀ ਮੁਖੀ ਅਵਨੀ ਡਾਇਸ ਨੇ ਦੱਸਿਆ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ’ਤੇ ਕੀਤੀ ਗਈ ਰਿਪੋਰਟਿੰਗ ’ਤੇ ਭਾਰਤ ਸਰਕਾਰ ਵੱਲੋਂ ਇਤਰਾਜ਼ ਜਤਾਉਣ ਤੋਂ ਬਾਅਦ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਾਲੇ ਦਿਨ ਭਾਵ 19 ਅਪ੍ਰੈਲ ਨੂੰ ਭਾਰਤ ਛੱਡਣਾ ਪਿਆ ਸੀ। ਡਾਇਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਪਿਛਲੇ ਹਫਤੇ ਮੈਨੂੰ ਅਚਾਨਕ ਭਾਰਤ ਛੱਡਣਾ ਪਿਆ। ਮੋਦੀ ਸਰਕਾਰ ਨੇ ਮੇਰੇ ਵਰਕ ਵੀਜ਼ਾ ਨੂੰ ਵਧਾਉਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਮੇਰੇ ਵੱਲੋਂ ਕੀਤੀ ਗਈ ਰਿਪੋਰਟਿੰਗ ਨੇ ਹੱਦ ਪਾਰ ਕੀਤੀ ਸੀ।
ਇਹ ਵੀ ਪੜ੍ਹੋ: ਕੈਨੇਡਾ ਤੋਂ ਅਮਰੀਕਾ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਭਾਰਤੀ ਪ੍ਰਵਾਸੀਆਂ ਦੀ ਗਿਣਤੀ 'ਚ ਵਾਧਾ
ਡਾਇਸ ਨੇ ਕਿਹਾ, “ਸਾਨੂੰ ਇਹ ਵੀ ਕਿਹਾ ਗਿਆ ਕਿ ਭਾਰਤੀ ਮੰਤਰਾਲਾ ਦੇ ਨਿਰਦੇਸ਼ਾਂ ਕਾਰਨ, ਮੈਨੂੰ ਚੋਣਾਂ ਬਾਰੇ ਰਿਪੋਰਟ ਕਰਨ ਦੀ ਇਜਾਜ਼ਤ ਨਹੀਂ ਮਿਲੇਗੀ। ਅਸੀਂ ਕੌਮੀ ਚੋਣਾਂ ਦੀ ਵੋਟਿੰਗ ਦੇ ਪਹਿਲੇ ਦਿਨ ਨਿਕਲੇ, ਜਿਸ ਨੂੰ ਮੋਦੀ ‘ਲੋਕਤੰਤਰ ਦੀ ਜਨਨੀ’ ਕਹਿੰਦੇ ਹਨ। ਡਾਇਸ ਪਿਛਲੇ ਢਾਈ ਸਾਲਾਂ ਤੋਂ ਭਾਰਤ ਵਿੱਚ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆਈ ਸਰਕਾਰ ਦੇ ਦਖ਼ਲ ਤੋਂ ਬਾਅਦ ਉਨ੍ਹਾਂ ਦਾ ਵੀਜ਼ਾ 2 ਮਹੀਨੇ ਲਈ ਵਧਾ ਦਿੱਤਾ ਗਿਆ। ਪਰ ਡਾਇਸ ਨੇ ਕਿਹਾ ਕਿ ਉਸਨੂੰ ਇਹ ਜਾਣਕਾਰੀ ਉਸਦੀ ਉਡਾਣ ਤੋਂ 24 ਘੰਟੇ ਪਹਿਲਾਂ ਦਿੱਤੀ ਗਈ। ਆਸਟ੍ਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਦੱਸਿਆ ਕਿ ਵਿਦੇਸ਼ ਮੰਤਰਾਲਾ ਦੇ ਇੱਕ ਅਧਿਕਾਰੀ ਨੇ ਡਾਇਸ ਨੂੰ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ ਸੀ, ਜਿਸ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਿਪੋਰਟਿੰਗ ਨੇ ਹੱਦ ਪਾਰ ਕੀਤੀ ਸੀ।
ਇਹ ਵੀ ਪੜ੍ਹੋ: ਕੈਨੇਡਾ ਦੀ ਅਦਾਲਤ 'ਚ ਪੰਜਾਬੀ ਨੇ ਪਤਨੀ ਦਾ ਕਤਲ ਕਰਨ ਦਾ ਕਬੂਲਿਆ ਗੁਨਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਘੱਟ ਵੋਟਿੰਗ ਤੋਂ ਫਿਕਰਮੰਦ ਭਾਜਪਾ, ਦੇਰ ਰਾਤ ਕੀਤੀ ਬੈਠਕ, ਪੰਨਾ ਮੁਖੀਆਂ ਨੂੰ ਜਾਰੀ ਕੀਤੇ ਸੁਨੇਹੇ
NEXT STORY