ਭੁਵਨੇਸ਼ਵਰ (ਏਜੰਸੀ)- ਓਡੀਸ਼ਾ ਸਰਕਾਰ ਨੇ ਹਿੰਦੂਤਵ ਕਾਰਕੁੰਨ ਰਵਿੰਦਰ ਪਾਲ ਉਰਫ਼ ਦਾਰਾ ਸਿੰਘ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ਵਿਚ ਉਸ ਨੇ 1999 ਵਿਚ ਕਿਓਂਝਰ ਵਿਚ ਆਸਟ੍ਰੇਲੀਆਈ ਮਿਸ਼ਨਰੀ ਗ੍ਰਾਹਮ ਸਟੇਨਜ਼ ਅਤੇ ਉਨ੍ਹਾਂ ਦੇ 2 ਨਾਬਾਲਗ ਬੇਟਿਆਂ ਦੇ ਕਤਲ ਦੇ ਮਾਮਲੇ ਵਿਚ ਜੇਲ੍ਹ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਅਪੀਲ ਕੀਤੀ ਸੀ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਮਰ ਕੈਦ ਦੀ ਸਜ਼ਾ ਕੱਟ ਰਹੇ ਦਾਰਾ ਸਿੰਘ ਨੇ ਜੇਲ੍ਹ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਲਈ ਅਪੀਲ ਕੀਤੀ ਸੀ, ਕਿਉਂਕਿ ਉਹ ਪਹਿਲਾਂ ਹੀ ਜੇਲ੍ਹ ਵਿਚ 25 ਸਾਲ ਬਿਤਾ ਚੁੱਕਾ ਹੈ। ਉਸ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਚੋਟੀ ਦੀ ਅਦਾਲਤ ਨੇ ਓਡੀਸ਼ਾ ਸਰਕਾਰ ਨੂੰ ਇਸ ਸਬੰਧੀ ਫ਼ੈਸਲਾ ਲੈਣ ਲਈ ਕਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਓਡੀਸ਼ਾ ਸਰਕਾਰ ਨੇ ਰਾਜ ਸਜ਼ਾ ਸਮੀਖਿਆ ਬੋਰਡ ਦੀ ਇਕ ਵਿਸ਼ੇਸ਼ ਬੈਠਕ ਵਿਚ ਇਹ ਫ਼ੈਸਲਾ ਲਿਆ। ਉਨ੍ਹਾਂ ਦੱਸਿਆ ਕਿ ਬੈਠਕ ਵਿਚ ਇਸ ਨਤੀਜੇ ’ਤੇ ਪਹੁੰਚਿਆ ਗਿਆ ਕਿ ‘ਕੁਝ ਖ਼ਾਸ ਤੱਥਾਂ ਅਤੇ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ, ਬੋਰਡ ਇਸ ਸਮੇਂ ਉਸ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਸਿਫ਼ਾਰਸ਼ ਕਰਨ ਦਾ ਇੱਛੁਕ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਡਰਾਮਾ ਕਰਨ 'ਚ ਮਾਹਿਰ, ਪਰ ਫ਼ਿਰ ਵੀ..!', ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਨੇ ਦਿੱਤਾ 'ਆਖ਼ਰੀ ਮੌਕਾ'
NEXT STORY