ਅਹਿਮਦਾਬਾਦ/ਗੁਜਰਾਤ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਆਪਣੀ ਪਹਿਲੀ ਭਾਰਤ ਫੇਰੀ 'ਤੇ ਅਹਿਮਦਾਬਾਦ ਪਹੁੰਚੇ। ਅਹਿਮਦਾਬਾਦ ਪਹੁੰਚਣ ਤੋਂ ਬਾਅਦ ਉਨ੍ਹਾਂ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ। ਦੱਸ ਦੇਈਏ ਕਿ ਅਲਬਾਨੀਜ਼ ਦਾ ਜਹਾਜ਼ ਸਿੱਧਾ ਸਰਦਾਰ ਵੱਲਭ ਭਾਈ ਪਟੇਲ ਹਵਾਈ ਅੱਡੇ 'ਤੇ ਉਤਰਿਆ, ਜਿੱਥੋਂ ਉਹ ਸਿੱਧਾ ਮਹਾਤਮਾ ਗਾਂਧੀ ਦੇ ਸਾਬਰਮਤੀ ਆਸ਼ਰਮ ਗਿਆ। ਸਾਬਰਮਤੀ ਆਸ਼ਰਮ ਭਾਰਤ ਦੇ ਸੁਤੰਤਰਤਾ ਸੰਗਰਾਮ ਨਾਲ ਜੁੜਿਆ ਹੋਇਆ ਹੈ, ਜਿਸ ਕਾਰਨ ਇਸ ਨੂੰ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ 4 ਦਿਨਾਂ ਦੇ ਦੌਰੇ 'ਤੇ ਭਾਰਤ ਆਏ ਹਨ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਅਹਿਮਦਾਬਾਦ ਹਵਾਈ ਅੱਡੇ 'ਤੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ : ਰੰਜਿਸ਼ ਕਾਰਨ ਬਜ਼ੁਰਗ ਦਾ ਕਤਲ, ਚਾਕੂ ਮਾਰ-ਮਾਰ ਗੁਆਂਢੀ ਨੇ ਉਤਾਰਿਆ ਮੌਤ ਦੇ ਘਾਟ
ਸਾਬਰਮਤੀ ਆਸ਼ਰਮ ਪਹੁੰਚੇ ਐਂਥਨੀ ਅਲਬਾਨੀਜ਼
ਭਾਰਤ ਦੇ ਆਪਣੇ ਪਹਿਲੇ ਅਧਿਕਾਰਤ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਉਹ ਭਾਰਤ ਨਾਲ ਬਹੁ-ਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਵਪਾਰ, ਸੁਰੱਖਿਆ ਅਤੇ ਆਪਸੀ ਤਾਲਮੇਲ ਵਰਗੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਅਸਾਧਾਰਨ ਤਰੱਕੀ ਹੋ ਰਹੀ ਹੈ, ਜਿਸ ਨੂੰ ਹੁਣ ਨਵੀਆਂ ਉਚਾਈਆਂ 'ਤੇ ਲਿਜਾਣ ਦੀ ਲੋੜ ਹੈ।
ਇਹ ਵੀ ਪੜ੍ਹੋ : UN ਰਿਪੋਰਟ: ਤਾਲਿਬਾਨ ਸ਼ਾਸਨ 'ਚ ਔਰਤਾਂ ਲਈ ਦੁਨੀਆ ਦਾ ਸਭ ਤੋਂ ਅੱਤਿਆਚਾਰੀ ਦੇਸ਼ ਬਣਿਆ ਅਫਗਾਨਿਸਤਾਨ

ਭਾਰਤ ਤੇ ਆਸਟ੍ਰੇਲੀਆ ਦਾ ਮੈਚ ਦੇਖਣ ਜਾਣਗੇ ਦੋਵੇਂ ਪ੍ਰਧਾਨ ਮੰਤਰੀ
ਆਪਣੀ ਭਾਰਤ ਫੇਰੀ ਦੇ ਦੂਜੇ ਦਿਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਅਹਿਮਦਾਬਾਦ ਦੇ ਮੋਟੇਰਾ ਸਥਿਤ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਚੌਥੇ ਕ੍ਰਿਕਟ ਟੈਸਟ ਮੈਚ ਦੇ ਪਹਿਲੇ ਦਿਨ ਦਾ ਮੁਕਾਬਲਾ ਦੇਖਣਗੇ।
ਇਹ ਵੀ ਪੜ੍ਹੋ : ਅਰਦਾਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ 'ਚ ਹੋਲੇ-ਮਹੱਲੇ ਦੀ ਸਮਾਪਤੀ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ
ਅਲਬਾਨੀਜ਼ ਨੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਕੀਤਾ ਐਲਾਨ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਉਨ੍ਹਾਂ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੇ ਦੇਸ਼ ਅਤੇ ਭਾਰਤ ਸਰਕਾਰ ਨੇ 'ਆਸਟ੍ਰੇਲੀਆ-ਭਾਰਤ ਸਿੱਖਿਆ ਯੋਗਤਾ ਮਾਨਤਾ ਵਿਧੀ' ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਉਨ੍ਹਾਂ ਭਾਰਤੀ ਵਿਦਿਆਰਥੀਆਂ ਲਈ ਇਕ ਨਵੀਂ ਸਕਾਲਰਸ਼ਿਪ ਦਾ ਐਲਾਨ ਵੀ ਕੀਤਾ, ਜੋ ਆਸਟ੍ਰੇਲੀਆ ਵਿੱਚ ਪੜ੍ਹਨਾ ਚਾਹੁੰਦੇ ਹਨ। ਉਨ੍ਹਾਂ ਕਿਹਾ, "ਮੈਨੂੰ ਇਕ ਨਵੀਂ ਸਕਾਲਰਸ਼ਿਪ ਪੇਸ਼ਕਸ਼ 'ਫਰੈਂਡਸ਼ਿਪ ਸਕਾਲਰਸ਼ਿਪ ਦਾ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ। ਇਹ ਭਾਰਤੀ ਵਿਦਿਆਰਥੀਆਂ ਲਈ ਆਸਟ੍ਰੇਲੀਆ ਵਿੱਚ 4 ਸਾਲਾਂ ਤੱਕ ਪੜ੍ਹਨ ਲਈ ਹੈ। ਵਜ਼ੀਫ਼ਾ ਇਕ ਵਿਆਪਕ ਦੋਸਤੀ ਪ੍ਰੋਗਰਾਮ ਦਾ ਹਿੱਸਾ ਹੈ, ਜੋ ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਸੱਭਿਆਚਾਰਕ, ਵਿਦਿਅਕ ਅਤੇ ਭਾਈਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨਾ ਚਾਹੁੰਦਾ ਹੈ।"
ਇਹ ਵੀ ਪੜ੍ਹੋ : ਲੇਬਰ ਪਾਰਟੀ ਨੇ ਵੂਮੈਨ ਡੇ 'ਤੇ ਔਰਤਾਂ ਲਈ ਵਿਸ਼ੇਸ਼ ਐਕਸ਼ਨ ਪਲਾਨ ਨੀਤੀ ਦੀ ਕੀਤੀ ਘੋਸ਼ਣਾ : ਤਨਮਨਜੀਤ ਢੇਸੀ

ਗੁਜਰਾਤ 'ਚ ਖੇਡੀ ਹੋਲੀ
ਸਾਬਰਮਤੀ ਆਸ਼ਰਮ ਦਾ ਦੌਰਾ ਕਰਨ ਤੋਂ ਬਾਅਦ ਐਂਥਨੀ ਅਲਬਾਨੀਜ਼ ਨੇ ਹੋਲੀ ਮਨਾਈ। ਗੁਜਰਾਤ ਦੇ ਸੀਐੱਮ ਭੂਪੇਂਦਰ ਪਟੇਲ ਨੇ ਇਕ ਪ੍ਰੋਗਰਾਮ 'ਚ ਉਨ੍ਹਾਂ 'ਤੇ ਰੰਗ ਲਗਾਇਆ। ਪੀਐੱਮ ਨੇ ਵੀ ਗੁਲਾਲ ਲਗਾਇਆ। ਪ੍ਰਧਾਨ ਮੰਤਰੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਲਈ ਹੋਲੀ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਗੁਆਂਢੀਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ, ਬਚਾਅ ਕਰਨ ਵਾਲਿਆਂ 'ਤੇ ਵੀ ਚਾਕੂ ਨਾਲ ਕੀਤੇ ਵਾਰ, 2 ਦੀ ਮੌਤ
NEXT STORY