ਸਿਡਨੀ(ਬਿਊਰੋ): ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਭਾਰਤ ਨੂੰ ਗਣਤੰਤਰ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਵਧਾਈ ਸੰਦੇਸ਼ ਵਿੱਚ ਲਿਖਿਆ ਕਿ ਇਹ ਦਿਨ ਆਧੁਨਿਕ ਭਾਰਤ ਦੇ ਅਮੀਰ ਸੱਭਿਆਚਾਰ ਅਤੇ ਪ੍ਰਭਾਵਸ਼ਾਲੀ ਪ੍ਰਾਪਤੀਆਂ ਦਾ ਸਨਮਾਨ ਕਰਨ ਦਾ ਪਲ ਹੈ। ਇਹ ਭਾਰਤੀ ਵਿਰਾਸਤ ਦੇ ਸਾਰੇ ਲੋਕਾਂ ਲਈ ਆਪਣੇ ਸਾਂਝੇ ਪਿਆਰ ਅਤੇ ਸਾਂਝੇ ਵਿਸ਼ਵਾਸ ਦੇ ਆਲੇ-ਦੁਆਲੇ ਇਕਜੁੱਟ ਹੋਣ ਦਾ ਮੌਕਾ ਹੈ। ਮੈਂ ਉਹਨਾਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਜੋ #RepublicDay ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਆਸਟ੍ਰੇਲੀਆ ਦਾ ਵੀ ਰਾਸ਼ਟਰੀ ਦਿਵਸ ਹੈ।
ਦੋਹਾਂ ਦੇਸ਼ਾਂ ਦੇ ਰਾਸ਼ਟਰੀ ਤਿਉਹਾਰਾਂ ਵਿਚ ਇਹ ਸਮਾਨਤਾ ਸਾਨੂੰ ਆਪਣੀ ਦੋਸਤੀ ਦੀ ਗਹਿਰਾਈ ਨੂੰ ਮਨਾਉਣ ਦਾ ਮੌਕਾ ਦਿੰਦੀ ਹੈ। ਆਪਣੇ ਵਧਾਈ ਸੰਦੇਸ਼ ਵਿੱਚਅਲਬਾਨੀਜ਼ ਨੇ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਨੂੰ ਆਪਣੇ ਸਬੰਧਾਂ ਨੂੰ ਮਜ਼ਬੂਤ ਅਤੇ ਡੂੰਘਾ ਕਰਕੇ ਆਪਣੇ ਸਾਂਝੇ ਭਵਿੱਖ ਵੱਲ ਵਧਣਾ ਹੈ। ਆਸਟ੍ਰੇਲੀਅਨ ਪੀ.ਐੱਮ ਨੇ ਲਿਖਿਆ ਹੈ ਕਿ ਭਾਰਤ ਨੇ ਆਜ਼ਾਦੀ ਤੋਂ ਬਾਅਦ ਸੱਤ ਦਹਾਕਿਆਂ ਵਿੱਚ ਅਸਾਧਾਰਨ ਤਰੱਕੀ ਕੀਤੀ ਹੈ। ਆਸਟ੍ਰੇਲੀਆ ਦੋਹਾਂ ਦੇਸ਼ਾਂ ਦੇ ਸਬੰਧਾਂ ਲਈ ਭਾਰਤ ਦਾ ਧੰਨਵਾਦ ਕਰਦਾ ਹੈ। ਇਹ ਰਿਸ਼ਤਾ ਦੋਵਾਂ ਮੁਲਕਾਂ ਨੂੰ ਹੋਰ ਅਮੀਰ ਕਰਦਾ ਹੈ।
ਬਰੂਨੇਈ ਦੇ ਸੁਲਤਾਨ ਹਸਨਲ ਬੋਲਕੀਆ ਨੇ ਦਿੱਤੀਆਂ ਵਧਾਈਆਂ
ਬਰੂਨੇਈ ਨੇ ਆਪਣੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੁਆਰਾ ਇੱਕ ਬਿਆਨ ਵਿੱਚ ਕਿਹਾ ਕਿ "ਮੈਂ ਮਹਾਮਹਿਮ ਅਤੇ ਭਾਰਤ ਗਣਰਾਜ ਦੀ ਸਰਕਾਰ ਅਤੇ ਲੋਕਾਂ ਨੂੰ ਆਪਣਾ ਗਣਤੰਤਰ ਦਿਵਸ ਮਨਾਉਣ ਲਈ ਨਿੱਘੀਆਂ ਵਧਾਈਆਂ ਦਿੰਦਾ ਹਾਂ। ਬਿਆਨ ਵਿੱਚ ਕਿਹਾ ਗਿਆ, "ਬਰੂਨੇਈ ਦਾਰੂਸਲਾਮ ਅਤੇ ਭਾਰਤ ਗਣਰਾਜ ਲੰਬੇ ਸਮੇਂ ਤੋਂ ਦੋਸਤੀ ਅਤੇ ਸਹਿਯੋਗ ਨੂੰ ਸਾਂਝਾ ਕਰਨਾ ਜਾਰੀ ਰੱਖਦੇ ਹਨ ਅਤੇ ਮੈਂ ਆਉਣ ਵਾਲੇ ਸਾਲਾਂ ਵਿੱਚ ਇਨ੍ਹਾਂ ਮਹੱਤਵਪੂਰਨ ਸਬੰਧਾਂ ਨੂੰ ਵਧਾਉਣ ਦੇ ਮੌਕਿਆਂ ਦੀ ਉਮੀਦ ਕਰਦਾ ਹਾਂ।" ਬਰੂਨੇਈ ਦੇ ਸੁਲਤਾਨ ਹਸਨਲ ਬੋਲਕੀਆ ਨੇ ਸਮਾਪਤੀ 'ਤੇ ਕਿਹਾ ਕਿ "ਤੁਹਾਡੀ ਨਿਰੰਤਰ ਚੰਗੀ ਸਿਹਤ ਅਤੇ ਖੁਸ਼ੀ ਲਈ ਮੇਰੀਆਂ ਸ਼ੁਭਕਾਮਨਾਵਾਂ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹਿਮਾਚਲ ਦੀ ਪਹਿਲੀ ਮਹਿਲਾ IPS ਅਧਿਕਾਰੀ ਰਾਸ਼ਟਰਪਤੀ ਪੁਲਸ ਮੈਡਲ ਨਾਲ ਸਨਮਾਨਤ
NEXT STORY