ਸ਼੍ਰੀਨਗਰ— ਜੰਮੂ-ਕਸ਼ਮੀਰ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਜਾਨਲੇਵਾ ਸਾਬਤ ਹੋ ਰਹੀ ਹੈ। ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ 'ਚ ਫੌਜ ਦੀ ਇਕ ਚੌਕੀ ਬਰਫ ਦੀ ਲਪੇਟ 'ਚ ਆ ਗਈ, ਜਿਸ ਕਾਰਨ 3 ਫੌਜੀ ਜਵਾਨ ਸ਼ਹੀਦ ਹੋ ਗਏ, ਇਕ ਲਾਪਤਾ ਹੈ ਜਦਕਿ ਇਕ ਹੋਰ ਨੂੰ ਬਚਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮਾਛਿਲ ਸੈਕਟਰ ਵਿਚ ਫੌਜ ਦੀਆਂ ਕਈ ਚੌਕੀਆਂ ਬਰਫ ਦੀ ਲਪੇਟ ਵਿਚ ਆਈਆਂ ਹਨ। ਸੂਤਰਾਂ ਮੁਤਾਬਕ ਪਿਛਲੇ 48 ਘੰਟਿਆਂ ਵਿਚ ਹੋਈ ਭਾਰੀ ਬਰਫਬਾਰੀ ਕਾਰਨ ਉੱਤਰੀ ਕਸ਼ਮੀਰ ਵਿਚ ਕਈ ਥਾਵਾਂ 'ਤੇ ਬਰਫ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ 'ਚ 3 ਜਵਾਨਾਂ ਨੇ ਆਪਣੀ ਜਾਨ ਗਵਾਈ।
ਜੰਮੂ-ਕਸ਼ਮੀਰ ਦੇ ਗੰਦੇਰਬਲ ਜ਼ਿਲੇ ਵਿਚ ਸੋਨਮਰਗ ਦੇ ਨੇੜੇ ਕੁਲਾਨ ਪਿੰਡ 'ਚ ਬਰਫ ਖਿਸਕਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਭਾਵ ਅੱਜ ਦੱਸਿਆ ਕਿ 9 ਲੋਕਾਂ ਦਾ ਇਕ ਗਰੁੱਪ ਕੱਲ ਰਾਤ ਜ਼ਿਲੇ ਦੇ ਕੁਲਾਨ ਪਿੰਡ 'ਚ ਬਚਾਅ ਮੁਹਿੰਮ ਲਈ ਜਾ ਰਿਹਾ ਸੀ ਕਿ ਉਦੋਂ ਸਾਰੇ ਬਰਫ ਦੀ ਲਪੇਟ 'ਚ ਆ ਗਏ। ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾ ਕੇ 4 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ। ਪੁਲਸ ਨੇ ਦੱਸਿਆ ਕਿ ਪੂਰੀ ਰਾਤ ਤਲਾਸ਼ੀ ਮੁਹਿੰਮ ਜਾਰੀ ਰਹੀ ਅਤੇ ਮੰਗਲਵਾਰ ਸਵੇਰੇ 5 ਵਜੇ ਦੇ ਕਰੀਬ 5 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਬਰਫ ਦੀ ਲਪੇਟ 'ਚ ਆਉਣ ਕਾਰਨ ਕਈ ਘਰ ਨੁਕਸਾਨੇ ਗਏ।
ਦਿੱਲੀ : ਬੂਟ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ
NEXT STORY