ਜੈਪੁਰ – ਰਾਜਸਥਾਨ ਦੇ ਸੀ. ਐੱਮ. ਤੇ ਡਿਪਟੀ ਸੀ. ਐੱਮ. ਵਿਚਾਲੇ ਵਧਦੇ ਵਿਵਾਦ ਦੇ ਹੱਲ ਲਈ ਇੰਚਾਰਜ ਅਵਿਨਾਸ਼ ਪਾਂਡੇ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਜਸਥਾਨ ’ਚ ਕਾਂਗਰਸ ਪਾਰਟੀ ਦਾ ਝਗੜਾ ਹੁਣ ਇੰਨਾ ਜ਼ਿਆਦਾ ਵਧ ਗਿਆ ਹੈ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਰਾਜਸਥਾਨ ਦੇ ਇੰਚਾਰਜ ਅਵਿਨਾਸ਼ ਪਾਂਡੇ ਨੂੰ ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ ਵਿਚਾਲੇ ਝਗੜਾ ਨਿਪਟਾਉਣ ਲਈ ਕਿਹਾ ਹੈ। ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪਾਂਡੇ ਨੇ ਕਿਹਾ ਕਿ ਸਥਾਨਕ ਸਰਕਾਰਾਂ ਚੋਣਾਂ ’ਚ ਮੇਅਰ ਤੇ ਸਥਾਨਕ ਸਰਕਾਰਾਂ ਦੇ ਮੁਖੀ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਉੱਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਮਤਭੇਦ ਸੁਲਝਾਉਣ ਦੀ ਜ਼ਿੰਮੇਵਾਰੀ ਅਸੀਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ਼ਾਂਤੀ ਧਾਰੀਵਾਲ ਨੂੰ ਸੌਂਪੀ ਹੈ। ਪਾਂਡੇ ਨੇ ਦੋਵਾਂ ਵਿਚਾਲੇ ਮਤਭੇਦ ਦੀ ਗੱਲ ਮੰਨਦੇ ਹੋਏ ਕਿਹਾ ਕਿ ਧਾਰੀਵਾਲ ਉਨ੍ਹਾਂ ਨਾਲ ਗੱਲਬਾਤ ਕਰ ਕੇ ਹੱਲ ਦਾ ਰਾਹ ਲੱਭਣਗੇ।
ਮਨੀ ਲਾਂਡਰਿੰਗ ਮਾਮਲਾ : ਜ਼ਮਾਨਤ ਤੋਂ ਬਾਅਦ ਤਿਹਾੜ ਜੇਲ ਤੋਂ ਰਿਹਾਅ ਹੋਏ ਡੀ.ਕੇ. ਸ਼ਿਵਕੁਮਾਰ
NEXT STORY