ਅਯੁੱਧਿਆ- ਉੱਤਰ ਪ੍ਰਦੇਸ਼ ਦੇ ਅਯੁੱਧਿਆ 'ਚ ਸਥਿਤ ਰਾਮ ਮੰਦਰ ਕੰਪਲੈਕਸ ਦੀ ਸੁਰੱਖਿਆ ਵਿਵਸਥਾ 'ਚ ਇਕ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਕਸ਼ਮੀਰੀ ਨੌਜਵਾਨ ਨੂੰ ਮੰਦਰ ਦੇ ਅੰਦਰ ਨਮਾਜ਼ ਪੜ੍ਹਦੇ ਹੋਏ ਸੁਰੱਖਿਆ ਫ਼ੋਰਸਾਂ ਨੇ ਹਿਰਾਸਤ 'ਚ ਲਿਆ ਹੈ।
ਨਮਾਜ਼ ਪੜ੍ਹਨ ਤੋਂ ਬਾਅਦ ਕੀਤੀ ਨਾਅਰੇਬਾਜ਼ੀ
ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ ਸ਼ਨੀਵਾਰ ਸਵੇਰ ਦੀ ਦੱਸੀ ਜਾ ਰਹੀ ਹੈ। ਉਕਤ ਨੌਜਵਾਨ ਮੰਦਰ ਦੇ ਗੇਟ D1 ਰਾਹੀਂ ਦਾਖਲ ਹੋਇਆ ਸੀ ਅਤੇ ਦੱਖਣੀ ਪਰਕੋਟੇ ਖੇਤਰ 'ਚ ਸੀਤਾ ਰਸੋਈ ਦੇ ਕੋਲ ਨਮਾਜ਼ ਪੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਮੌਕੇ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਕਥਿਤ ਤੌਰ 'ਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ।
ਕੌਣ ਹੈ ਫੜਿਆ ਗਿਆ ਨੌਜਵਾਨ?
ਫੜੇ ਗਏ ਨੌਜਵਾਨ ਦੀ ਪਛਾਣ ਅਬੂ ਅਹਿਮਦ ਸ਼ੇਖ ਵਜੋਂ ਹੋਈ ਹੈ, ਜੋ ਜੰਮੂ-ਕਸ਼ਮੀਰ ਦੇ ਸ਼ੋਪੀਆਂ ਦਾ ਰਹਿਣ ਵਾਲਾ ਹੈ। ਗ੍ਰਿਫਤਾਰੀ ਸਮੇਂ ਉਹ ਕਸ਼ਮੀਰੀ ਪਹਿਰਾਵੇ 'ਚ ਸੀ। ਫਿਲਹਾਲ ਖੁਫੀਆ ਏਜੰਸੀਆਂ, ਸਥਾਨਕ ਪੁਲਸ ਅਤੇ ਸੀਨੀਅਰ ਅਧਿਕਾਰੀ ਨੌਜਵਾਨ ਤੋਂ ਪੁੱਛ-ਗਿੱਛ ਕਰ ਰਹੇ ਹਨ ਤਾਂ ਜੋ ਉਸਦੇ ਇਰਾਦਿਆਂ ਅਤੇ ਪਿਛੋਕੜ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਪ੍ਰਸ਼ਾਸਨ ਅਤੇ ਟਰੱਸਟ ਦੀ ਚੁੱਪ
ਇਸ ਸੰਵੇਦਨਸ਼ੀਲ ਮਾਮਲੇ 'ਤੇ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਮ ਮੰਦਰ ਟਰੱਸਟ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਰ ਪਹਿਲੂ ਦੀ ਜਾਂਚ ਕਰ ਰਹੀਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗੜਨ ਤੋਂ ਰੋਕਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰਾਜਸਥਾਨ ਫੜੀ ਗਈ 1.5 ਕਰੋੜ ਦੀ 'ਪੰਜਾਬੀ' ਸ਼ਰਾਬ !
NEXT STORY