ਨਵੀਂ ਦਿੱਲੀ— ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ 'ਚ ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ 'ਚ ਨਿਗਰਾਨੀ ਲਈ ਸ਼ਨੀਵਾਰ ਨੂੰ ਡਰੋਨ ਦੀ ਵਰਤੋਂ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੂਰਬ-ਉੱਤਰ ਦਿੱਲੀ ਸਮੇਤ ਸ਼ਹਿਰ ਦੇ ਕਈ ਹਿੱਸਿਆਂ 'ਚ ਲੋਕਾਂ ਨਾਲ ਬੈਠਕ ਕੀਤੀ ਗਈ ਅਤੇ ਵੱਖ-ਵੱਖ ਖੇਤਰਾਂ 'ਚ ਗਸ਼ਤ ਦੇ ਨਾਲ-ਨਾਲ ਡਰੋਨ ਨਾਲ ਨਿਗਰਾਨੀ ਕੀਤੀ ਗਈ। ਪੁਲਸ ਨੇ ਦੱਸਿਆ ਕਿ ਵਿਵਸਥਾ ਬਣਾਏ ਰੱਖਣ ਲਈ ਪੂਰੀ ਰਾਸ਼ਟਰੀ ਰਾਜਧਾਨੀ 'ਚ ਕਰਫਿਊ ਲਾਗੂ ਕੀਤਾ ਗਿਆ ਹੈ।
ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਅਯੁੱਧਿਆ 'ਚ ਵਿਵਾਦਿਤ ਸਥਾਨ 'ਤੇ ਸ਼ਨੀਵਾਰ ਨੂੰ ਆਪਣੇ ਫੈਸਲੇ 'ਚ ਰਾਮ ਮੰਦਰ ਬਣਾਏ ਜਾਣ ਦਾ ਮਾਰਗ ਸਾਫ਼ ਕੀਤਾ ਹੈ ਅਤੇ ਕੇਂਦਰ ਸਰਕਾਰ ਨੂੰ ਸੁੰਨੀ ਵਕਫ਼ ਬੋਰਡ ਨੂੰ 5 ਏਕੜ ਜ਼ਮੀਨ ਦੇਣ ਦਾ ਆਦੇਸ਼ ਦਿੱਤਾ ਹੈ। ਦਿੱਲੀ ਪੁਲਸ ਵਲੋਂ ਜਾਰੀ ਐਡਵਾਇਜ਼ਰੀ 'ਚ ਕਿਹਾ ਗਿਆ ਹੈ ਕਿ ਸ਼ਰਾਰਤੀ ਤੱਤਾਂ ਵਿਰੁੱਧ ਅਤੇ ਉਨ੍ਹਾਂ ਲੋਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰੇਗੀ, ਜੋ ਸ਼ਾਂਤੀ ਅਤੇ ਵਿਵਸਥਾ ਭੰਗ ਕਰਨ ਜਾਂ ਇਸ ਤਰ੍ਹਾਂ ਦੀ ਹੋਰ ਗਤੀਵਿਧੀ 'ਚ ਸ਼ਾਮਲ ਹੁੰਦੇ ਹਨ।
ਅਯੁੱਧਿਆ ਫੈਸਲੇ ਮਗਰੋਂ ਵਧਾਈ ਗਈ ਜੱਜਾਂ ਦੀ ਸੁਰੱਖਿਆ
NEXT STORY