ਨੈਸ਼ਨਲ ਡੈਸਕ - ਯੂ.ਪੀ. ਦੇ ਸੰਭਲ ਚੰਦੌਸੀ ਵਿੱਚ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮਸਜਿਦ ਵਿੱਚ ਉੱਚੀ ਆਵਾਜ਼ ਵਿੱਚ ਅਜ਼ਾਨ ਦਿੱਤੀ ਗਈ। ਅਜਿਹੇ 'ਚ ਪੁਲਸ ਨੇ ਮਸਜਿਦ ਦੇ ਇਮਾਮ ਹਾਫਿਜ਼ ਸ਼ਕੀਲ ਸ਼ਮਸੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਪੁਲਿਨ ਤੋਂ ਲਾਊਡ ਸਪੀਕਰ ਹਟਾ ਕੇ ਕਬਜ਼ੇ ਵਿਚ ਲੈ ਲਿਆ ਗਿਆ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਸ਼ਨੀਵਾਰ ਨੂੰ ਚੰਦੌਸੀ ਨਗਰ ਦੇ ਪੰਜਾਬੀਆਂ ਇਲਾਕੇ 'ਚ ਇਕ ਮਸਜਿਦ 'ਚ ਸਟੈਂਡਰਡ ਤੋਂ ਜ਼ਿਆਦਾ ਉੱਚੀ ਆਵਾਜ਼ 'ਚ ਲਾਊਡ ਸਪੀਕਰ ਤੋਂ ਅਜ਼ਾਨ ਦਿੱਤੇ ਜਾਣ ਦੀ ਸ਼ਿਕਾਇਤ ਮਿਲੀ ਸੀ।
ਪੁਲਸ ਨੇ ਦੱਸਿਆ ਕਿ ਮਸਜਿਦ ਦੇ ਇਮਾਮ ਹਾਫਿਜ਼ ਸ਼ਕੀਲ ਸ਼ਮਸੀ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ ਅਤੇ ਸ਼ੋਰ ਪ੍ਰਦੂਸ਼ਣ ਨਿਯਮਾਂ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਨਾਲ ਹੀ ਪੁਲਸ ਨੇ ਲਾਊਡ ਸਪੀਕਰ ਨੂੰ ਜ਼ਬਤ ਕਰ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਸੰਭਲ ਪੁਲਸ ਨੇ ਸਾਰੇ ਧਾਰਮਿਕ ਸਥਾਨਾਂ 'ਤੇ ਲਾਊਡ ਸਪੀਕਰਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਸੀ।
ਲਾਊਡ ਸਪੀਕਰ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ
ਰਮਜ਼ਾਨ ਦੇ ਮਹੀਨੇ ਤੋਂ ਪਹਿਲਾਂ ਹੀ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਸੰਭਲ ਪੁਲਿਸ ਨੇ ਲਾਊਡ ਸਪੀਕਰ ਵਜਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ। ਰਮਜ਼ਾਨ ਦੌਰਾਨ ਮਸਜਿਦਾਂ ਵਿੱਚ ਲਾਊਡ ਸਪੀਕਰ ਲਗਾਉਣ ਦੀ ਇਜਾਜ਼ਤ ਨਹੀਂ ਸੀ। ਇਸ ਤੋਂ ਇਲਾਵਾ ਹਾਈਕੋਰਟ ਨੇ ਲਾਊਡਸਪੀਕਰ ਰਾਹੀਂ ਅਜ਼ਾਨ ਨਾ ਦੇਣ ਦੇ ਨਿਰਦੇਸ਼ ਵੀ ਦਿੱਤੇ ਸਨ ਪਰ ਫਿਰ ਵੀ ਮੁਹੱਲਾ ਪੰਜਾਬੀਆਂ ਦੀ ਮਸਜਿਦ 'ਚ ਇਮਾਮ ਲਾਊਡ ਸਪੀਕਰ ਰਾਹੀਂ ਉੱਚੀ ਆਵਾਜ਼ 'ਚ ਅਜ਼ਾਨ ਦੇ ਰਹੇ ਸਨ। ਪ੍ਰਸ਼ਾਸਨ ਨੇ ਕਿਹਾ ਹੈ ਕਿ ਸ਼ੋਰ ਪ੍ਰਦੁਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਮਾਮ ਖਿਲਾਫ ਐੱਫ.ਆਈ.ਆਰ
ਪੁਲਸ ਨੇ ਬਿਨਾਂ ਕਿਸੇ ਦੇਰੀ ਦੇ ਕਾਨੂੰਨੀ ਕਾਰਵਾਈ ਕੀਤੀ ਅਤੇ ਤੁਰੰਤ ਪ੍ਰਭਾਵ ਨਾਲ ਇਮਾਮ ਖਿਲਾਫ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਸੰਭਲ ਸ਼ਹਿਰ 'ਚ ਹਿੰਸਾ ਤੋਂ ਬਾਅਦ ਪੁਲਸ ਅਲਰਟ 'ਤੇ ਹੈ। ਯੋਗੀ ਸਰਕਾਰ ਦੇ ਹੁਕਮਾਂ 'ਤੇ ਹਾਈਕੋਰਟ ਦੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਪੁਲਸ ਨੇ ਪਹਿਲਾਂ ਹੀ ਧਾਰਮਿਕ ਸਥਾਨਾਂ 'ਤੇ ਲਗਾਏ ਗਏ ਲਾਊਡ ਸਪੀਕਰਾਂ 'ਤੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਇਸ ਪਿੰਡ 'ਚ ਤੇਜ਼ੀ ਨਾਲ ਵੱਧ ਰਹੀ ਕੁਆਰਿਆਂ ਦੀ ਗਿਣਤੀ; ਵਜ੍ਹਾ ਕਰ ਦੇਵੇਗੀ ਹੈਰਾਨ
NEXT STORY