ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਕੋਤਵਾਲੀ ਸ਼ਹਿਰ ਦੇ ਲਖਪੇੜਾਬਾਗ ਇਲਾਕੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਬੀ.ਟੈੱਕ. ਦੇ ਵਿਦਿਆਰਥੀ ਨੇ ਕਥਿਤ ਤੌਰ 'ਤੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਹ ਖ਼ੌਫ਼ਨਾਕ ਕਦਮ ਚੁੱਕਣ ਤੋਂ ਪਹਿਲਾਂ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵੀ ਸਾਂਝੀ ਕੀਤੀ ਸੀ, ਜਿਸ ਵਿੱਚ ਉਸ ਨੇ ਆਪਣੀ ਪ੍ਰੇਮਿਕਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਪੈਸੇ ਵਸੂਲਣ ਦਾ ਦੋਸ਼ ਲਗਾਇਆ ਸੀ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਮੁਹੰਮਦਪੁਰ ਖਾਲਾ ਇਲਾਕੇ ਦੇ ਪਿੰਡ ਜੇਵਾਲੀ ਦੇ ਵਸਨੀਕ ਸਰਵੇਸ਼ ਦਾ ਇਕਲੌਤਾ ਪੁੱਤਰ ਤੁਸ਼ਾਰ (20), ਨਗਰ ਕੋਤਵਾਲੀ ਇਲਾਕੇ ਦੇ ਲਖਪੇੜਾਬਾਗ ਇਲਾਕੇ ਵਿੱਚ ਰਹਿੰਦਾ ਸੀ ਅਤੇ ਰਾਮਸਵਰੂਪ ਯੂਨੀਵਰਸਿਟੀ ਤੋਂ ਬੀ.ਟੈੱਕ ਦੀ ਪੜ੍ਹਾਈ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਤੁਸ਼ਾਰ ਮੰਗਲਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਆਪਣੇ ਕਮਰੇ ਵਿੱਚ ਸੌਣ ਗਿਆ ਸੀ ਅਤੇ ਬੁੱਧਵਾਰ ਨੂੰ ਉਸ ਨੇ ਆਪਣੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੁਸ਼ਾਰ ਦਾ ਇੱਕ ਕੁੜੀ ਨਾਲ ਪ੍ਰੇਮ ਸਬੰਧ ਸੀ। 19 ਸਾਲਾ ਕੁੜੀ 12ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਉਸ ਦਾ ਭਰਾ ਤੁਸ਼ਾਰ ਦਾ ਵੀ ਚੰਗਾ ਦੋਸਤ ਸੀ। ਕੁੜੀ ਵੀ ਆਪਣੇ ਭਰਾ ਨਾਲ ਬਾਰਾਬੰਕੀ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਲਗਭਗ ਇੱਕ ਹਫ਼ਤਾ ਪਹਿਲਾਂ ਕੁੜੀ ਦੇ ਪਰਿਵਾਰ ਨੇ ਤੁਸ਼ਾਰ 'ਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਪੁਲਸ ਨੇ ਦੋਵਾਂ ਧਿਰਾਂ ਨੂੰ ਬੁਲਾ ਕੇ ਸਮਝੌਤਾ ਕਰਵਾਇਆ ਸੀ।
ਇਹ ਵੀ ਪੜ੍ਹੋ- ਵਿਆਹ ਕਰਵਾਉਣ ਜਾ ਰਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਮੌਕੇ 'ਤੇ ਹੀ..
ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਸਮਝੌਤਾ ਹੋਣ ਤੋਂ ਬਾਅਦ ਕੁੜੀ ਦੇ ਪਿਤਾ ਨੇ ਤੁਸ਼ਾਰ ਦੇ ਪਰਿਵਾਰ ਤੋਂ ਲੱਖਾਂ ਰੁਪਏ ਲਏ ਅਤੇ ਉਸ ਤੋਂ ਬਾਅਦ ਵੀ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਤੁਸ਼ਾਰ ਦੀ ਮਾਂ ਸੁਸ਼ਮਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਅਤੇ ਕੁੜੀ ਵਿਚਕਾਰ ਪ੍ਰੇਮ ਸਬੰਧ ਸਨ, ਜਿਸ ਦੇ ਸਬੂਤ ਵਜੋਂ ਉਨ੍ਹਾਂ ਕੋਲ ਦੋਵਾਂ ਦੀਆਂ ਇਕੱਠੀਆਂ ਤਸਵੀਰਾਂ ਵੀ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੁੜੀ ਦੇ ਪਿਤਾ ਸਤੀਸ਼ ਵਰਮਾ ਪੁਲਸ ਨੂੰ ਵਾਰ-ਵਾਰ ਸ਼ਿਕਾਇਤ ਕਰਕੇ ਉਨ੍ਹਾਂ ਦੇ ਪੁੱਤਰ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ ਅਤੇ ਫਿਰ ਸਮਝੌਤੇ ਦੇ ਨਾਂ 'ਤੇ ਪੰਜ ਤੋਂ ਛੇ ਲੱਖ ਰੁਪਏ ਵੀ ਵਸੂਲ ਗਏ।
ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇੰਨਾ ਹੀ ਨਹੀਂ, ਪੁਲਸ ਨੂੰ ਵਾਰ-ਵਾਰ ਸ਼ਿਕਾਇਤ ਕਰ ਕੇ ਉਨ੍ਹਾਂ ਕੋਲੋਂ 30 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਆਰ.ਕੇ. ਰਾਣਾ ਨੇ ਦੱਸਿਆ ਕਿ ਸੁਸ਼ਮਾ ਦੀ ਸ਼ਿਕਾਇਤ 'ਤੇ ਕੁੜੀ ਦੇ ਭਰਾ, ਪਿਤਾ ਅਤੇ ਦਾਦਾ ਸਮੇਤ ਪੰਜ ਲੋਕਾਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ, ਜਬਰੀ ਵਸੂਲੀ ਅਤੇ ਧਮਕੀਆਂ ਦੇਣ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਗਾਂ ਸਬੰਧੀ ਇਸ ਵਿਭਾਗ ਦੇ ਕਰਮਚਾਰੀ ਹੜਤਾਲ 'ਤੇ, ਪ੍ਰਸ਼ਾਸਨ ਨੂੰ ਦਿੱਤੀ ਸਖ਼ਤ ਚਿਤਾਵਨੀ
NEXT STORY