ਚੰਡੀਗੜ੍ਹ- ਡੇਰਾ ਬਿਆਸ ਦੇ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ। ਮੁੱਖ ਮੰਤਰੀ ਦੇ ਨਾਲ ਇਹ ਮੁਲਾਕਾਤ ਲਗਭਗ ਅੱਧੇ ਘੰਟੇ ਤਕ ਚੱਲੀ। ਇਸ ਮੁਲਾਕਾਤ ਦੌਰਾਨ ਕਈ ਅਹਿਮ ਸਮਾਜਿਗ ਮੁੱਦਿਆਂ 'ਤੇ ਚਰਚਾ ਹੋਈ। ਜਿਸ ਵਿਚ ਸਮਾਜਿਕ ਕੁਰੀਤੀਆਂ ਅਤੇ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਚਰਚਾ ਹੋਈ।
ਜ਼ਿਕਰਯੋਗ ਹੈ ਕਿ ਵੱਡੀ ਗਿਣਤੀ 'ਚ ਨੌਜਵਾਨ ਨਸ਼ੇ ਦੇ ਆਦੀ ਹੋ ਰਹੇ ਹਨ। ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਿਵੇਂ ਰੱਖਿਆ ਜਾਵੇ ਅਤੇ ਇਨ੍ਹਾਂ ਦਾ ਰੁਝਾਨ ਸਮਾਜ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਵੱਲ ਕਿਵੇਂ ਮੋੜਿਆ ਜਾਵੇ, ਇਨ੍ਹਾਂ ਮੁੱਦਿਆਂ 'ਤੇ ਵਿਸਤਾਰ ਨਾਲ ਚਰਚਾ ਹੋਈ।
ਹਿਮਾਚਲ 'ਚ ਬਰਫ਼ਬਾਰੀ ਦਾ ਕਹਿਰ, 336 ਸੜਕਾਂ ਅਜੇ ਵੀ ਬੰਦ
NEXT STORY