ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਯੋਗ ਗੁਰੂ ਰਾਮਦੇਵ ਵਲੋਂ ਸਹਿ-ਸਥਾਪਿਤ ਅਤੇ ਹਰਬਲ ਉਤਪਾਦਾਂ ਦਾ ਕਾਰੋਬਾਰ ਕਰਨ ਵਾਲੀ ਕੰਪਨੀ ਪਤੰਜਲੀ ਆਯੁਰਵੇਦ ਨੂੰ ਕਈ ਰੋਗਾਂ ਸਬੰਧੀ ਆਪਣੀਆਂ ਦਵਾਈਆਂ ਬਾਰੇ ਇਸ਼ਤਿਹਾਰਾਂ ਵਿਚ ਝੂਠੇ ਅਤੇ ਗੁੰਮਰਾਹਕੁੰਨ ਦਾਅਵੇ ਕਰਨ ਪ੍ਰਤੀ ਮੰਗਲਵਾਰ ਨੂੰ ਸੂਚੇਤ ਕੀਤਾ। ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜ਼ੁਬਾਨੀ ਟਿੱਪਣੀ ’ਚ ਕਿਹਾ ਕਿ ਪਤੰਜਲੀ ਆਯੁਰਵੇਦ ਦੇ ਅਜਿਹੇ ਸਾਰੇ ਝੂਠੇ ਅਤੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਤੁਰੰਤ ਰੋਕਣਾ ਹੋਵੇਗਾ। ਅਦਾਲਤ ਅਜਿਹੀ ਕਿਸੇ ਵੀ ਉਲੰਘਣਾ ਨੂੰ ਗੰਭੀਰਤਾ ਨਾਲ ਲਵੇਗੀ।
ਇਹ ਵੀ ਪੜ੍ਹੋ- ਉੱਤਰਕਾਸ਼ੀ ਤੋਂ ਆਈ ਰਾਹਤ ਭਰੀ ਖ਼ਬਰ, 35-40 ਘੰਟਿਆਂ 'ਚ ਬਾਹਰ ਆ ਸਕਦੇ ਹਨ ਮਜ਼ਦੂਰ
ਕੀ ਕਿਹਾ ਸੁਪਰੀਮ ਕੋਰਟ ਦੀ ਬੈਂਚ ਨੇ?
ਦਰਅਸਲ ਸੁਪਰੀਮ ਕੋਰਟ ਨੇ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਦਵਾਈਆਂ ਵਿਰੁੱਧ ਰਾਮਦੇਵ ’ਤੇ ਮੁਹਿੰਮ ਦਾ ਦੋਸ਼ ਲਗਾਉਣ ਵਾਲੀ ਆਈ. ਐੱਮ. ਏ. ਦੀ ਪਟੀਸ਼ਨ ’ਤੇ ਕੇਂਦਰੀ ਸਿਹਤ ਮੰਤਰਾਲਾ, ਆਯੁਸ਼ ਮੰਤਰਾਲਾ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਨੋਟਿਸ ਜਾਰੀ ਕੀਤਾ ਸੀ। ਸੰਖੇਪ ਸੁਣਵਾਈ ਦੌਰਾਨ ਬੈਂਚ ਨੇ ਪਤੰਜਲੀ ਆਯੁਰਵੇਦ ਨੂੰ ਕਿਹਾ ਕਿ ਉਹ ਮੈਡੀਕਲ ਦੇ ਆਧੁਨਿਕ ਤਰੀਕਿਆਂ ਵਿਰੁੱਧ ਗੁੰਮਰਾਹਕੁੰਨ ਦਾਅਵੇ ਅਤੇ ਇਸ਼ਤਿਹਾਰ ਪ੍ਰਕਾਸ਼ਿਤ ਨਾ ਕਰਨ। ਅਦਾਲਤ ਨੇ ਕਿਹਾ ਕਿ ਜੇਕਰ ਇਹ ਗਲਤ ਦਾਅਵਾ ਕੀਤਾ ਜਾਂਦਾ ਹੈ ਕਿ ਕਿਸੇ ਵਿਸ਼ੇਸ਼ ਬੀਮਾਰੀ ਨੂੰ ਠੀਕ ਕੀਤਾ ਜਾ ਸਕਦਾ ਹੈ ਤਾਂ ਬੈਂਚ ਹਰੇਕ ਉਤਪਾਦ ’ਤੇ 1 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਉਣ ’ਤੇ ਵੀ ਵਿਚਾਰ ਕਰ ਸਕਦੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਬਹਾਲ ਕੀਤੀ ਈ-ਵੀਜ਼ਾ ਸਰਵਿਸ
ਬਾਬਾ ਰਾਮਦੇਵ ਨੇ ਦਿੱਤਾ ਜਵਾਬ
ਇਸ 'ਤੇ ਰਾਮਦੇਵ ਨੇ ਕਿਹਾ ਕਿ ਜੇਕਰ ਮੈਂ ਝੂਠਾ ਹਾਂ ਤਾਂ ਮੇਰੇ 'ਤੇ 1000 ਕਰੋੜ ਰੁਪਏ ਦਾ ਜੁਰਮਾਨਾ ਲਾਓ। ਜੇਕਰ ਮੈਂ ਝੂਠਾ ਨਹੀਂ ਹਾਂ ਤਾਂ ਫਿਰ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਓ ਜੋ ਅਸਲ ਵਿਚ ਗਲਤ ਪ੍ਰਚਾਰ ਫੈਲਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਤੰਜਲੀ ਵਲੋਂ ਜਾਰੀ ਆਯੁਰਵੈਦਿਕ ਉਤਪਾਦਾਂ ਵਿਚ ਸਾਰੇ ਜ਼ਰੂਰੀ ਕਲੀਨਿਕਲ ਸਬੂਤ ਹਨ।
ਇਹ ਵੀ ਪੜ੍ਹੋ- 38 ਦੰਦਾਂ ਵਾਲੀ ਭਾਰਤੀ ਔਰਤ ਦਾ ਨਾਂ ਗਿਨੀਜ਼ ਵਰਲਡ ਰਿਕਾਰਡ 'ਚ ਦਰਜ, ਕਿਹਾ- ਮੇਰੀ ਜ਼ਿੰਦਗੀ ਭਰ ਦੀ ਉਪਲੱਬਧੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ 'ਚ ਬਦਲੇਗਾ ਮੌਸਮ, ਦੋ ਦਿਨ ਮੀਂਹ ਅਤੇ ਬਰਫ਼ਬਾਰੀ ਦੇ ਆਸਾਰ
NEXT STORY