ਮੁੰਬਈ : ਪੁਲਸ ਨੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿਚ ਸੁਪਾਰੀ ਲੈ ਕੇ ਕਤਲ ਕਰਨ, ਵਪਾਰਕ ਰੰਜਿਸ਼ ਜਾਂ ਝੁੱਗੀ-ਝੌਂਪੜੀ ਦੇ ਮੁੜ ਵਸੇਬਾ ਪ੍ਰਾਜੈਕਟ ਨੂੰ ਲੈ ਕੇ ਮਿਲੀ ਧਮਕੀ ਸਮੇਤ ਕਈ ਪਹਿਲੂ ਸ਼ਾਮਲ ਹਨ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਐਤਵਾਰ ਨੂੰ ਦਿੱਤੀ ਗਈ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਸਿੱਦੀਕੀ (66) ਦੀ ਲਾਸ਼ ਨੂੰ ਪੋਸਟਮਾਰਟਮ ਲਈ ਐਤਵਾਰ ਸਵੇਰੇ 6 ਵਜੇ ਲੀਲਾਵਤੀ ਹਸਪਤਾਲ ਤੋਂ ਕੂਪਰ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ - ਸਾਵਧਾਨ! ਦਿੱਲੀ 'ਚ ਗੱਡੀ ਚਲਾਉਣੀ ਹੋਵੇਗੀ ਹੁਣ ਹੋਰ ਵੀ ਮਹਿੰਗੀ, ਜ਼ਰੂਰ ਪੜ੍ਹੋ ਇਹ ਖ਼ਬਰ
ਦੱਸ ਦੇਈਏ ਕਿ ਸ਼ਨੀਵਾਰ ਰਾਤ ਮੁੰਬਈ 'ਚ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਬਾਬਾ ਸਿੱਦੀਕੀ ਦਾ ਕਤਲ ਕਰ ਦਿੱਤਾ ਸੀ। ਇਸ ਹੈਰਾਨ ਕਰਨ ਵਾਲੀ ਘਟਨਾ ਤੋਂ ਬਾਅਦ ਵਿਰੋਧੀ ਧਿਰ ਨੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ। ਸੂਬੇ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਦਾ ਪ੍ਰਸਤਾਵ ਹੈ। ਬਾਬਾ ਸਿੱਦੀਕੀ ਨੂੰ ਮੁੰਬਈ ਦੇ ਬਾਂਦਰਾ ਇਲਾਕੇ ਦੇ ਖੇਰ ਨਗਰ ਵਿੱਚ ਉਨ੍ਹਾਂ ਦੇ ਪੁੱਤਰ ਅਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਤਿੰਨ ਲੋਕਾਂ ਨੇ ਗੋਲੀ ਮਾਰ ਦਿੱਤੀ ਸੀ। ਉਹਨਾਂ ਨੂੰ ਬੇਹੋਸ਼ੀ ਦੀ ਹਾਲਤ ਵਿਚ ਰਾਤ 9.30 ਵਜੇ ਲੀਲਾਵਤੀ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਸਰਵਿਸਿਜ਼ ਵਿਭਾਗ ਵਿਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ
ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਸ ਸਮੇਂ ਉਹਨਾਂ ਦੀ ਨਬਜ਼, ਦਿਲ ਦੀ ਧੜਕਣ ਨਹੀਂ ਚੱਲ ਰਹੀ ਸੀ, ਬਲੱਡ ਪ੍ਰੈਸ਼ਰ ਨਹੀਂ ਸੀ। ਉਹਨਾਂ ਦੀ ਛਾਤੀ ਵਿਚ ਗੋਲੀਆਂ ਲੱਗਣ ਦੇ ਜ਼ਖ਼ਮ ਸਨ। ਉਨ੍ਹਾਂ ਕਿਹਾ ਕਿ ਸਿੱਦੀਕੀ ਦਾ ਕਾਫੀ ਖੂਨ ਵਹਿ ਗਿਆ ਸੀ ਅਤੇ ਉਸ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਤੁਰੰਤ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਉਹਨਾਂ ਨੂੰ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਵਿਚ ਦਾਖਲ ਕਰਵਾਇਆ ਗਿਆ ਸੀ ਪਰ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਡਾਕਟਰ ਉਹਨਾਂ ਨੂੰ ਬਚਾ ਨਹੀਂ ਸਕੇ ਅਤੇ ਸ਼ਨੀਵਾਰ ਰਾਤ 11.27 ਵਜੇ ਮ੍ਰਿਤਕ ਐਲਾਨ ਦਿੱਤਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਫੋਰੈਂਸਿਕ ਮਾਹਿਰਾਂ ਦੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਨਮੂਨੇ ਇਕੱਠੇ ਕੀਤੇ।
ਇਹ ਵੀ ਪੜ੍ਹੋ - ਕਲਯੁੱਗੀ ਪਤੀ ਵਲੋਂ ਤੌਲੀਏ ਨਾਲ ਪਤਨੀ ਦਾ ਗਲਾ ਘੁੱਟ ਕੇ ਕਤਲ, ਵਜ੍ਹਾ ਕਰ ਦੇਵੇਗੀ ਹੈਰਾਨ
ਪੁਲਸ ਹਮਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਆਸਪਾਸ ਦੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ 9.9 ਐੱਮਐੱਮ ਦੀ ਪਿਸਤੌਲ ਨਾਲ ਚਾਰ ਤੋਂ ਪੰਜ ਗੋਲੀਆਂ ਚਲਾਈਆਂ। ਪੁਲਸ ਨੇ ਪਿਸਤੌਲ ਬਰਾਮਦ ਕਰ ਲਈ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਹਮਲਾਵਰਾਂ ਨੇ ਸਿੱਦੀਕੀ 'ਤੇ ਉਦੋਂ ਗੋਲੀਆਂ ਚਲਾਈਆਂ, ਜਦੋਂ ਦੁਰਗਾ ਵਿਸਰਜਨ ਦੀ ਸ਼ੋਭਾਯਾਤਰਾ ਦੌਰਾਨ ਲੋਕਾਂ ਨੇ ਪਟਾਕੇ ਚਲਾਉਣੇ ਸ਼ੁਰੂ ਕੀਤੇ ਸਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੌਕੇ ਦਾ ਫ਼ਾਇਦਾ ਉਠਾਇਆ, ਕਿਉਂਕਿ ਪਟਾਕੇ ਫਟਣ ਕਾਰਨ ਜ਼ਿਆਦਾਤਰ ਲੋਕਾਂ ਨੂੰ ਗੋਲੀਆਂ ਚੱਲਣ ਦੀ ਆਵਾਜ਼ ਨਹੀਂ ਸੁਣਾਈ ਦਿੱਤੀ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਸਾਬਕਾ ਪੰਚਾਇਤ ਸਮਿਤੀ ਮੈਂਬਰ ਦਾ ਗੋ.ਲੀ ਮਾਰ ਕੇ ਕਤ.ਲ
ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਨੂੰ ਜਾਂਚ ਲਈ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਪੁਲਸ ਸਾਰੇ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਸੁਪਾਰੀ ਦੇ ਕਤਲ, ਵਪਾਰਕ ਰੰਜਿਸ਼ ਅਤੇ ਸਲੱਮ ਰੀਹੈਬਲੀਟੇਸ਼ਨ ਅਥਾਰਟੀ (SRA) ਪ੍ਰਾਜੈਕਟ ਦੇ ਖ਼ਿਲਾਫ਼ ਧਮਕੀਆਂ ਸ਼ਾਮਲ ਹਨ। ਪੁਲਸ ਅਨੁਸਾਰ ਮੁੱਢਲੀ ਸੂਚਨਾ ਦੇ ਆਧਾਰ 'ਤੇ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਦੋ ਹਮਲਾਵਰਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਦਕਿ ਇੱਕ ਹੋਰ ਸ਼ੱਕੀ ਫ਼ਰਾਰ ਹੈ।
ਬਾਬਾ ਸਿੱਦੀਕੀ ਤਿੰਨ ਵਾਰ ਵਿਧਾਨ ਸਭਾ ਵਿੱਚ ਬਾਂਦਰਾ (ਪੱਛਮੀ) ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। ਮੁੰਬਈ ਦੇ ਇੱਕ ਪ੍ਰਮੁੱਖ ਮੁਸਲਿਮ ਨੇਤਾ ਸਿੱਦੀਕੀ ਨੂੰ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਦਾ ਕਰੀਬੀ ਮੰਨਿਆ ਜਾਂਦਾ ਸੀ। ਸਿੱਦੀਕੀ ਦਾ ਕਤਲ ਪਿਛਲੇ ਤਿੰਨ ਦਹਾਕਿਆਂ 'ਚ ਮੁੰਬਈ 'ਚ ਕਿਸੇ ਉੱਚ-ਪ੍ਰੋਫਾਈਲ ਨੇਤਾ ਦੇ ਕਤਲ ਦਾ ਪਹਿਲਾ ਮਾਮਲਾ ਹੈ, ਜਿਸ ਨੇ ਪੂਰੇ ਸੂਬੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਪਣੇ ਵਿਦਿਆਰਥੀ ਦਿਨਾਂ ਤੋਂ ਹੀ ਕਾਂਗਰਸ ਦੇ ਮੈਂਬਰ ਰਹੇ ਸਿੱਦੀਕੀ ਇਸ ਸਾਲ ਫਰਵਰੀ ਵਿੱਚ ਅਜੀਤ ਪਵਾਰ ਦੀ ਅਗਵਾਈ ਵਾਲੀ ਐਨਸੀਪੀ ਵਿੱਚ ਸ਼ਾਮਲ ਹੋਏ ਸਨ। ਉਹਨਾਂ ਕੋਲ ਵਾਈ ਸ਼੍ਰੇਣੀ ਦੀ ਸੁਰੱਖਿਆ ਸੀ।
ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਕਾਰ ਹਾਦਸਾ, 2 ਵਿਦੇਸ਼ੀ ਕੁੜੀਆਂ ਸਣੇ ਤਿੰਨ ਦੀ ਮੌ.ਤ
NEXT STORY