ਨਾਨਕਮੱਤਾ/ਹਲਦਵਾਨੀ- ਨਾਨਕਮੱਤਾ ਗੁਰਦੁਆਰਾ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਦਾ ਮਾਮਲਾ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਸਰਬਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਨਾਲ ਹੀ ਨਾਨਕਮੱਤਾ ਗੁਰਦੁਆਰੇ ਦੇ ਸੇਵਾਦਾਰ ਜਸਵੀਰ ਸਿੰਘ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਚੁੱਘ ਸਮੇਤ 5 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਨਾਨਕਮੱਤਾ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਦੱਸਣਯੋਗ ਹੈ ਕਿ ਨਾਨਕਮੱਤਾ ਗੁਰਦੁਆਰੇ ਦੇ ਮੁਖੀ ਬਾਬਾ ਤਰਸੇਮ ਸਿੰਘ ਦੀ ਵੀਰਵਾਰ ਸਵੇਰੇ ਕਰੀਬ 6.15 ਵਜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਤਰਨਤਾਰਨ ਦੇ ਮੀਆਂਵਿੰਡ ਵਾਸੀ ਸਰਬਜੀਤ ਸਿੰਘ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਨੂੰ ਜਾਇਜ਼ ਠਹਿਰਾਉਂਦੇ ਹੋਏ ਫੇਸਬੁੱਕ 'ਤੇ ਗੁਰਮੁਖੀ ’ਚ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਗੁਰਦੁਆਰਾ ਨਾਨਕਮੱਤਾ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ’ਤੇ ਇਸ ਪੋਸਟ ’ਚ ਦੋਸ਼ ਲਾਇਆ ਗਿਆ ਹੈ ਕਿ ਉਹ ‘ਮੱਸਾ ਰੰਗੜ ਦੇ ਰਾਹ ’ਤੇ’ ਚੱਲ ਰਹੇ ਸਨ। ਬਾਬਾ ਤਰਸੇਮ ਸਿੰਘ ਨੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਸਵਾਗਤ ਕਰਨ ਲਈ ਗੁਰੂਘਰ ਵਿਚ ਕੁੜੀਆਂ ਨੂੰ ਨੱਚਣ ਲਈ ਤਿਆਰ ਕੀਤਾ ਸੀ। ਇਹ ਅਜਿਹਾ ਮਾਮਲਾ ਸੀ ਜਿਸ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ। ਇਸ ਤੋਂ ਬਾਅਦ ਕਈ ਸਿੱਖ ਜਥੇਬੰਦੀਆਂ ਨੇ ਇਸ ਦਾ ਵਿਰੋਧ ਵੀ ਕੀਤਾ ਪਰ ਬਾਬਾ ਜੀ ਦੇ ਪ੍ਰਭਾਵ ਕਾਰਨ ਕੋਈ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ- ਆਤਿਸ਼ੀ ਨੇ ED 'ਤੇ ਲਗਾਇਆ ਦੋਸ਼, ਦੱਸਿਆ ਕੇਜਰੀਵਾਲ ਦਾ ਫੋਨ ਕਿਉਂ ਹਾਸਲ ਕਰਨਾ ਚਾਹੁੰਦੀ ਹੈ ਏਜੰਸੀ
ਸਰਬਜੀਤ ਨੇ ਬਾਬਾ ਜੀ ’ਤੇ ਕਈ ਗੰਭੀਰ ਦੋਸ਼ ਵੀ ਲਾਏ ਹਨ। ਫੇਸਬੁੱਕ ਪੋਸਟ ਦੇ ਮੈਸੇਜ ਦੇ ਵਾਇਰਲ ਹੁੰਦਿਆਂ ਹੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉੱਤਰਾਖੰਡ ਦੇ ਚੋਟੀ ਦੇ ਪੁਲਸ ਅਧਿਕਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਇਸ ਕਤਲ ਕਾਂਡ ਦਾ ਪਰਦਾਫਾਸ਼ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡੀ. ਜੀ. ਪੀ ਅਭਿਨਵ ਕੁਮਾਰ ਨੇ ਨਾਨਕਮੱਤਾ ਵਿਖੇ ਡੇਰਾ ਲਾਇਆ ਹੋਇਆ ਹੈ। ਸ਼ੁੱਕਰਵਾਰ ਅਭਿਨਵ ਕੁਮਾਰ ਨਾਨਕਮੱਤਾ ਪੁੱਜੇ ਅਤੇ ਸਿੱਖ ਸੰਗਤ ਨਾਲ ਮੀਟਿੰਗ ਕੀਤੀ । ਉਨ੍ਹਾਂ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਡੀ. ਜੀ. ਪੀ. ਨੇ ਦੱਸਿਆ ਕਿ ਦੋਵਾਂ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ। ਘਟਨਾ ਪਿੱਛੇ ਕੀ ਕਾਰਨ ਸੀ, ਦਾ ਪਤਾ ਲਾਉਣ ਪਿੱਛੋਂ ਹੋਰ ਲੋਕਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਘਟਨਾ ਦੇ ਖੁਲਾਸੇ ਲਈ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਨੇ ED ਦੀ ਹਿਰਾਸਤ ਤੋਂ ਜਾਰੀ ਕੀਤਾ ਨਵਾਂ ਆਦੇਸ਼
ਸਾਬਕਾ ਆਈ. ਏ. ਐੱਸ. ਹਰਬੰਸ ਚੁੱਘ ਸਮੇਤ 5 ਖਿਲਾਫ ਪਰਚਾ ਦਰਜ
ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਜਸਵੀਰ ਸਿੰਘ ਨੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਦੇ ਮੁਲਜ਼ਮ ਸਰਬਜੀਤ ਸਿੰਘ ਪੁੱਤਰ ਸਵਰੂਪ ਸਿੰਘ ਵਾਸੀ ਤਰਨਤਾਰਨ (ਪੰਜਾਬ), ਅਮਰਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸਿਹੋੜਾ (ਬਿਲਾਸਪੁਰ-ਯੂ.ਪੀ. ), ਕਤਲ ਦੀ ਸਾਜ਼ਿਸ਼ ਰਚਣ ਵਾਲੇ ਉਤਰਾਖੰਡ ਦੇ ਸਾਬਕਾ ਆਈ. ਏ. ਐੱਸ. ਅਧਿਕਾਰੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਚੁੱਘ, ਤਰਾਈ ਸਿੱਖ ਸੰਘ ਦੇ ਪ੍ਰਧਾਨ ਪ੍ਰੀਤਮ ਸਿੰਘ ਸੰਧੂ ਵਾਸੀ ਖੇਮਪੁਰ ਗਦਰਪੁਰ ਤੇ ਬਾਬਾ ਅਨੂਪ ਸਿੰਘ ਵਾਸੀ ਨਵਾਬਗੰਜ ਵਿਰੁੱਧ ਪਰਚਾ ਦਰਜ ਕਰਵਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਵਾਨ ਹੁੰਦਾ ਦੇਸ਼, ਬਜ਼ੁਰਗ ਹੁੰਦੀ ਸੰਸਦ; 520 ਸੰਸਦ ਮੈਂਬਰਾਂ ’ਚੋਂ 407 ਦੀ ਉਮਰ 50 ਸਾਲ ਤੋਂ ਵੱਧ
NEXT STORY