ਖਟੀਮਾ- ਉੱਤਰਾਖੰਡ 'ਚ ਊਧਮ ਸਿੰਘ ਨਗਰ ਸਥਿਤ ਗੁਰਦੁਆਰਾ ਸ੍ਰੀ ਨਾਨਕਮੱਤਾ ਸਾਹਿਬ ਦੇ ਕਾਰ ਸੇਵਾ ਮੁਖੀ ਤਰਸੇਮ ਸਿੰਘ ਦਾ ਅੱਜ ਯਾਨੀ ਕਿ ਵੀਰਵਾਰ ਦੀ ਸਵੇਰ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਬਾਬਾ ਤਰਸੇਮ ਨੂੰ ਗੰਭੀਰ ਹਾਲਤ ਵਿਚ ਖਟੀਮਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦਰਅਸਲ ਬਾਈਕ ਸਵਾਰ ਬਦਮਾਸ਼ਾਂ ਨੇ ਤਰਸੇਮ ਸਿੰਘ 'ਤੇ ਤਾਬੜਤੋੜ ਫਾਇਰਿੰਗ ਕੀਤੀ ਸੀ।
ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਨੇ ED ਦੀ ਹਿਰਾਸਤ ਤੋਂ ਜਾਰੀ ਕੀਤਾ ਨਵਾਂ ਆਦੇਸ਼
ਮਿਲੀ ਜਾਣਕਾਰੀ ਮੁਤਾਬਕ ਘਟਨਾ ਅੱਜ ਸਵੇਰੇ 6.30 ਤੋਂ 7.00 ਵਜੇ ਦਰਮਿਆਨ ਵਾਪਰੀ। ਤਰਸੇਮ ਸਿੰਘ ਸਵੇਰ ਦੇ ਸਮੇਂ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਕੁਰਸੀ 'ਤੇ ਬੈਠੇ ਹੋਏ ਸਨ, ਇਸ ਦੌਰਾਨ ਬਾਈਕ ਸਵਾਰ ਬਦਮਾਸ਼ਾਂ ਨੇ ਤਰਸੇਮ ਸਿੰਘ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਬਦਮਾਸ਼ਾਂ ਨੇ ਉਨ੍ਹਾਂ 'ਤੇ 3 ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਮੌਕੇ 'ਤੇ ਅਫੜਾ-ਦਫੜੀ ਮਚ ਗਈ। ਬਾਬਾ ਨੂੰ ਗੰਭੀਰ ਹਾਲਤ ਵਿਚ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹਮਲਾਵਰ ਗ੍ਰਿਫ਼ਤਾਰ ਕਰ ਲਏ ਜਾਣਗੇ।
ਇਹ ਵੀ ਪੜ੍ਹੋ- ED ਦੀ ਹਿਰਾਸਤ 'ਚ ਵਿਗੜੀ ਅਰਵਿੰਦ ਕੇਜਰੀਵਾਲ ਦੀ ਸਿਹਤ
ਘਟਨਾ ਮਗਰੋਂ ਸਮਰਥਕਾਂ ਅਤੇ ਲੋਕਾਂ ਵਿਚ ਰੋਹ ਹੈ। ਕਾਰ ਸੇਵਾ ਨਾਨਕਮੱਤਾ ਦੇ ਮੁਖੀ ਤਰਸੇਮ ਸਿੰਘ ਸਮਾਜ ਸੇਵਾ ਅਤੇ ਲੋਕ ਹਿੱਤ ਦੇ ਕੰਮਾਂ ਲਈ ਹਮੇਸ਼ਾ ਤਤਪਰ ਰਹਿੰਦੇ ਸਨ। ਸਕੂਲਾਂ ਅਤੇ ਗੁਰਦੁਆਰਿਆਂ ਵਿਚ ਸੇਵਾ ਕਰਨ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਆਫ਼ਤ ਸਮੇਂ ਲੰਗਰ ਅਤੇ ਹੋਰ ਰਾਹਤ ਸਮੱਗਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ। ਬਾਬਾ ਤਰਸੇਮ ਸਿੰਘ ਜੀ ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਭਗਤੀ ਅਤੇ ਸੇਵਾ ਕਾਰਜਾਂ ਵਿਚ ਲੱਗੇ ਰਹੇ। ਗੁਰਦੁਆਰਾ ਨਾਨਕਮੱਤਾ ਸਾਹਿਬ ਵਿਚ ਕਾਰ ਸੇਵਾ ਦੀ ਸੇਵਾ ਬਾਬਾ ਤਰਸੇਮ ਸਿੰਘ ਨੇ ਨਿਭਾਈ। ਬਾਬਾ ਦੇ ਕਤਲ ਮਗਰੋਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਕਤਲਕਾਂਡ ਵਿਚ ਕਾਤਲਾਂ ਨੇ ਪੂਰੀ ਤਿਆਰੀ ਨਾਲ ਅੰਜ਼ਾਮ ਦਿੱਤਾ। ਕਾਤਲਾਂ ਨੇ ਸਵੇਰ ਦਾ ਸਮਾਂ ਚੁਣਿਆ।ਪੁਲਸ ਸੀ. ਸੀ. ਟੀ. ਵੀ. ਅਤੇ ਸਰਵਿਲਾਂਸ ਦੀ ਮਦਦ ਨਾਲ ਕਾਤਲਾਂ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੇਪਾਲ ਦੇ ਮੇਅਰ ਦੀ ਧੀ ਗੋਆ ਮੈਡੀਟੇਸ਼ਨ ਸੈਂਟਰ ਤੋਂ ਹੋਈ ਲਾਪਤਾ, 2 ਦਿਨ ਬਾਅਦ ਹੋਟਲ ’ਚ ਮਿਲੀ
NEXT STORY