ਨਵੀਂ ਦਿੱਲੀ- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏ. ਆਈ. ਐੱਮ. ਆਈ. ਐੱਮ.) ਦੇ ਮੁਖੀ ਅਸਦੁਦੀਨ ਓਵੈਸੀ ਨੇ ਸ਼ਨੀਵਾਰ ਲੋਕ ਸਭਾ ਵਿੱਚ ਦਾਅਵਾ ਕੀਤਾ ਕਿ ਬਾਬਰੀ ਮਸਜਿਦ ਸੀ, ਹੈ ਅਤੇ ਹਮੇਸ਼ਾ ਰਹੇਗੀ। ਹਾਊਸ ਵਿੱਚ ਨਿਯਮ 193 ਅਧੀਨ ਇਤਿਹਾਸਕ ਰਾਮ ਮੰਦਰ ਦੇ ਨਿਰਮਾਣ ਅਤੇ ਰਾਮਲੱਲਾ ਦੀ ‘ਪ੍ਰਾਣ ਪ੍ਰਤਿਸ਼ਠਾ’ ’ਤੇ ਚਰਚਾ ਵਿੱਚ ਹਿੱਸਾ ਲੈਂਦੇ ਹੋਏ ਉਨ੍ਹਾਂ ਇਹ ਵੀ ਕਿਹਾ ਕਿ ਮੈਂ ਬਾਬਰ, ਜਿਨਾਹ ਅਤੇ ਔਰੰਗਜ਼ੇਬ ਦਾ ਬੁਲਾਰਾ ਨਹੀਂ ਹਾਂ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮ੍ਹਾ ਰਾਓ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ‘ਭਾਰਤ ਰਤਨ’ ਦੇਣ ਦੇ ਐਲਾਨ ’ਤੇ ਵੀ ਸਵਾਲ ਉਠਾਏ।
ਯੂਨੀਅਨ ਬੈਂਕ 'ਚ 606 ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਯੋਗਤਾ ਸਣੇ ਹੋਰ ਸ਼ਰਤਾਂ
NEXT STORY