ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੰਦੌਰ ਦੇ ਮਹੂ ਵਾਪਸ ਆ ਰਹੇ ਲੋਕਾਂ ਨੂੰ ਲੈ ਕੇ ਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ।
ਵਿਦਿਸ਼ਾ ਜ਼ਿਲ੍ਹੇ ਦੀ ਸਿਰੋਜ ਤਹਿਸੀਲ ਵਿੱਚ ਵਾਪਰੇ ਇਸ ਹਾਦਸੇ ਦੇ ਸਾਰੇ ਪੀੜਤ ਇੱਕੋ ਪਰਿਵਾਰ ਨਾਲ ਸਬੰਧਤ ਹਨ, ਜੋ ਕਿ ਇੰਦੌਰ ਦੇ ਮਹੂ ਵਿੱਚ ਸਥਿਤ ਅਮਲਾਪੁਰਾ ਮਾਨਪੁਰ ਵਾਪਸ ਆ ਰਹੇ ਸਨ। ਇਸ ਦੌਰਾਨ ਦੇਰ ਰਾਤ ਲੈਟੇਰੀ ਤਹਿਸੀਲ ਦੇ ਆਰੀ ਵੈਲੀ ਵਿਖੇ ਪਿਕਅੱਪ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਇਸ ਹਾਦਸੇ ਵਿੱਚ 12 ਲੋਕ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ- ਮੰਗਣੀ ਤੋਂ ਹਫ਼ਤਾ ਬਾਅਦ ਹੀ ਨੌਜਵਾਨ ਨੇ Live ਆ ਕੇ ਵੀਡੀਓ 'ਚ ਲਿਆ ਦੋਸਤਾਂ ਦਾ ਨਾਂ, ਤੇ ਫ਼ਿਰ...
ਜਾਣਕਾਰੀ ਮਿਲਦਿਆਂ ਹੀ ਲਾਟੇਰੀ ਪੁਲਸ ਸਟੇਸ਼ਨ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਜ਼ਖਮੀਆਂ ਨੂੰ ਲਾਟੇਰੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਦੇਰ ਰਾਤ ਇੱਕ ਗੰਭੀਰ ਜ਼ਖਮੀ ਵਿਅਕਤੀ ਨੂੰ ਵਿਦਿਸ਼ਾ ਮੈਡੀਕਲ ਕਾਲਜ ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇੱਕ ਗੰਭੀਰ ਜ਼ਖਮੀ ਵਿਅਕਤੀ ਨੂੰ ਭੋਪਾਲ ਰੈਫਰ ਕੀਤਾ ਗਿਆ ਹੈ। ਮ੍ਰਿਤਕ ਦਾ ਪੋਸਟਮਾਰਟਮ ਵਿਦਿਸ਼ਾ ਮੈਡੀਕਲ ਕਾਲਜ ਵਿਖੇ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਦਿੱਲੀ ਹਵਾਈ ਅੱਡੇ ਵੱਲ ਜਾਣ ਵਾਲੇ ਲੋਕਾਂ ਲਈ ਅਹਿਮ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ ਹਵਾਈ ਅੱਡੇ ਵੱਲ ਜਾਣ ਵਾਲੇ ਲੋਕਾਂ ਲਈ ਅਹਿਮ ਖ਼ਬਰ
NEXT STORY