ਬਦਾਯੂੰ (ਉੱਤਰ ਪ੍ਰਦੇਸ਼) : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਸਹਸਵਾਨ ਖੇਤਰ ਦੇ ਟੱਪਾ ਜਾਮਨੀ ਪਿੰਡ ਵਿਚ ਬੁੱਧਵਾਰ ਦੇਰ ਰਾਤ ਨੂੰ ਆਏ ਤੇਜ਼ ਤੂਫ਼ਾਨ ਕਾਰਨ ਟਰਾਂਸਫਾਰਮਰ ਵਿਚੋਂ ਨਿਕਲੀ ਚੰਗਿਆੜੀ ਨੇ ਭਿਆਨਕ ਅੱਗ ਦਾ ਰੂਪ ਧਾਰਨ ਕਰ ਲਿਆ। ਅੱਗ ਵਿਚ ਪਿੰਡ ਦੇ ਲੱਗਭਗ 200 ਘਰ ਸੜ ਕੇ ਸੁਆਹ ਹੋ ਗਏ। ਇਸ ਹਾਦਸੇ ਵਿਚ ਇਕ ਵਿਅਕਤੀ ਝੁਲਸ ਗਿਆ, ਜਿਸਨੂੰ ਇਲਾਜ ਲਈ ਉਝਾਨੀ ਕਮਿਊਨਿਟੀ ਹੈਲਥ ਸੈਂਟਰ ਵਿਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਤਨਖ਼ਾਹ ਨਹੀਂ ਵਧ ਰਹੀ? ਗੁੱਸੇ 'ਚ ਛੱਡ ਰਹੇ ਹੋ ਨੌਕਰੀ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਸਥਾਨਕ ਸੂਤਰਾਂ ਮੁਤਾਬਕ ਪਿੰਡ ਵਾਸੀ ਕਿਸੇ ਤਰ੍ਹਾਂ ਆਪਣੀ ਜਾਨ ਬਚਾਉਣ ਅਤੇ ਭੱਜਣ ਵਿਚ ਕਾਮਯਾਬ ਹੋ ਗਏ ਪਰ ਸੈਂਕੜੇ ਪਾਲਤੂ ਜਾਨਵਰ ਮਾਰੇ ਗਏ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਪਰ ਉਦੋਂ ਤੱਕ ਪੂਰਾ ਪਿੰਡ ਸੁਆਹ ਵਿਚ ਬਦਲ ਚੁੱਕਾ ਸੀ। ਜ਼ਿਲ੍ਹਾ ਮੈਜਿਸਟ੍ਰੇਟ ਅਵਨੀਸ਼ ਕੁਮਾਰ ਰਾਏ ਨੇ ਦੱਸਿਆ ਕਿ ਇਹ ਹਾਦਸਾ ਤੇਜ਼ ਤੂਫ਼ਾਨ ਕਾਰਨ ਵਾਪਰਿਆ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ। ਜਿਨ੍ਹਾਂ ਦੇ ਘਰ ਸੜ ਗਏ ਹਨ, ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਮਦਦ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
‘ਆਨਲਾਈਨ ਗੇਮ’ ਦਾ ਲਾਲਚ ਦੇ ਕੇ ਵਪਾਰੀ ਕੋਲੋਂ ਠੱਗੇ 2.74 ਕਰੋੜ ਰੁਪਏ
NEXT STORY