ਨਵੀਂ ਦਿੱਲੀ— ਰਾਜਧਾਨੀ ਦਿੱਲੀ 'ਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹਨ। ਬਦਮਾਸ਼ਾਂ ਨੂੰ ਨਾ ਤਾਂ ਕਾਨੂੰਨ ਦਾ ਡਰ ਹੈ ਅਤੇ ਨਾ ਹੀ ਵਰਦੀ ਦਾ। ਇਸ ਦੀ ਇਕ ਉਦਾਹਰਣ ਦਿੱਲੀ ਦੇ ਸ਼ਾਹਦਰਾ ਇਲਾਕੇ 'ਚ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਇਕ ਬਦਮਾਸ਼ ਨੇ ਇਕ ਪੁਲਸ ਸਬ ਇੰਸਪੈਕਟਰ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਦੀ ਇਹ ਵਾਰਦਾਤ ਬੀਤੀ ਰਾਤ ਹੋਈ। ਮ੍ਰਿਤਕ ਐੱਸ.ਆਈ. ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸਬ ਇੰਸਪੈਕਟਰ ਰਾਜ ਕੁਮਾਰ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਰੋਕਣ ਗਏ ਸਨ। ਉਦੋਂ ਇਲਾਕੇ ਦੇ ਇਕ ਬਦਮਾਸ਼ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਉਨ੍ਹਾਂ ਨੂੰ ਜ਼ਖਮੀ ਹਲਾਤ 'ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਵਿਵੇਕ ਵਿਹਾਰ ਪੁਲਸ ਸਟੇਸ਼ਨ ਇਲਾਕੇ ਦੀ ਹੈ। ਜਾਂਚ ਦੌਰਾਨ ਇਕ-ਦੂਜੇ ਦੇ ਪੱਖ 'ਚ ਜਾਂਚ ਅਧਿਕਾਰੀ ਨੂੰ ਦੱਸਿਆ ਕਿ ਸਬ ਇੰਸਪੈਕਟਰ ਅਤੇ ਬਦਮਾਸ਼ਾਂ ਦਰਮਿਆਨ ਵੀਡੀਓ ਬਣਾਉਣ ਨੂੰ ਲੈ ਕੇ ਵਿਵਾਦ ਹੋਇਆ ਸੀ। ਉਸ ਤੋਂ ਬਾਅਦ ਕੁੱਟਮਾਰ ਹੋਈ ਸੀ। ਪੁਲਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਤਲ ਦੇ ਇਸ ਮਾਮਲੇ 'ਚ ਸਾਰੇ ਐਂਗਲਾਂ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਅਜੇ ਸ਼ੁਰੂਆਤੀ ਪੱਧਰ 'ਤੇ ਹੈ। ਮ੍ਰਿਤਕ ਸਬ ਇੰਸਪੈਕਟਰ ਰਾਜ ਕੁਮਾਰ ਦਿੱਲੀ ਦੇ ਵਿਵੇਕ ਵਿਹਾਰ ਥਾਣੇ 'ਚ ਤਾਇਨਾਤ ਸਨ। ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਬਾਅਦ ਤੋਂ ਮ੍ਰਿਤਕ ਦੇ ਘਰ 'ਚ ਕੋਹਰਾਮ ਮਚਿਆ ਹੋਇਆ ਹੈ। ਪੁਲਸ ਨੇ ਜਲਦ ਤੋਂ ਜਲਦ ਦੋਸ਼ੀ ਦੀ ਗ੍ਰਿਫਤਾਰੀ ਕੀਤੇ ਜਾਣ ਦਾ ਦਾਅਵਾ ਕੀਤਾ ਹੈ।
ਨਤੀਜਿਆਂ ਤੋਂ ਪਹਿਲਾਂ ਹੀ ਪੀ.ਐੱਮ ਮੋਦੀ ਤੇ ਬੀਜੇਪੀ ਨੂੰ ਮਾਲਦੀਵ ਵੱਲੋਂ ਵਧਾਈ
NEXT STORY