ਬਦਰੀਨਾਥ- ਬਦਰੀਨਾਥ ਧਾਮ ਦੇ ਐਤਵਾਰ ਨੂੰ ਕਿਵਾੜ ਖੁੱਲ੍ਹਣ ਦੌਰਾਨ ਮੌਕੇ 'ਤੇ ਮੌਜੂਦ ਕਾਂਗਰਸੀ ਵਿਧਾਇਕ ਲਖਪਤ ਬੁਟੋਲਾ ਦੀ ਜੇਬ ਕੱਟ ਗਈ ਅਤੇ ਉਨ੍ਹਾਂ ਦੇ ਕਰੀਬ 50 ਹਜ਼ਾਰ ਰੁਪਏ ਚੋਰੀ ਹੋ ਗਏ। ਸਰਦੀਆਂ 'ਚ 6 ਮਹੀਨੇ ਬੰਦ ਰਹਿਣ ਤੋਂ ਬਾਅਦ ਸਵੇਰੇ 6 ਵਜੇ ਮੰਦਰ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਇਸ ਮੌਕੇ ਬਦਰੀਨਾਥ ਦੇ ਵਿਧਾਇਕ ਬੁਟੋਲਾ ਵੀ ਆਪਣੇ ਪਰਿਵਾਰ ਨਾਲ ਭਗਵਾਨ ਦੇ ਦਰਸ਼ਨ ਕਰਨ ਲਈ ਮੰਦਰ ਪਹੁੰਚੇ। ਇਸੇ ਦੌਰਾਨ ਕਿਸੇ ਨੇ ਉਨ੍ਹਾਂ ਦੀ ਜੇਬ ਕੱਟ ਦਿੱਤੀ। ਵੱਡੀ ਗਿਣਤੀ 'ਚ ਪੁਲਸ ਫ਼ੋਰਸ ਦੀ ਮੌਜੂਦਗੀ ਦੇ ਬਾਵਜੂਦ ਪਹਿਲੇ ਦਿਨ ਹੀ ਬਦਰੀਨਾਥ 'ਚ ਇਹ ਘਟਨਾ ਵਾਪਰੀ।
ਇਹ ਵੀ ਪੜ੍ਹੋ : ਭਾਰਤ ਨੇ ਕੀਤੀ 'ਵਾਟਰ ਸਟ੍ਰਾਈਕ', ਰੋਕਿਆ ਚਿਨਾਬ ਨਦੀ ਦਾ ਪਾਣੀ
ਵਿਧਾਇਕ ਨੇ ਇਸ ਮੁੱਦੇ ਨੂੰ ਜ਼ਿਆਦਾ ਨਾ ਵਧਾਉਣ ਦੀ ਬੇਨਤੀ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਉਹ ਭਗਵਾਨ ਦੇ ਦਰਸ਼ਨ ਕਰ ਰਹੇ ਸਨ ਤਾਂ ਉਨ੍ਹਾਂ ਦੀ ਜੇਬ 'ਚੋਂ 48 ਹਜ਼ਾਰ ਰੁਪਏ ਗਾਇਬ ਹੋ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਮੰਦਰ ਦੇ ਕਿਵਾੜ ਖੁੱਲ੍ਹਣ ਤੋਂ ਬਾਅਦ, ਭਗਵਾਨ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋ ਰਹੀ ਹੈ। ਮੌਕੇ 'ਤੇ ਮੌਜੂਦ ਪੁਲਸ ਸ਼ਰਧਾਲੂਆਂ ਨੂੰ ਜੇਬ ਕਤਰਿਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ 'ਚ ਦੋ ਪੰਜਾਬੀ ਨੌਜਵਾਨ ਚਿੱਟੇ ਨਾਲ ਫੜੇ, ਭੱਜਣ ਲੱਗੇ ਆਏ ਅੜਿੱਕੇ
NEXT STORY