ਬਾਲਾਸੋਰ- ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਓਡੀਸ਼ਾ ਦੇ ਬਾਲਾਸੋਰ ਵਿਚ ਸ਼ਨੀਵਾਰ ਨੂੰ ਉਸ ਥਾਂ ਦਾ ਦੌਰਾ ਕੀਤਾ, ਜਿੱਥੇ ਸ਼ੁੱਕਰਵਾਰ ਨੂੰ ਭਿਆਨਕ ਰੇਲ ਹਾਦਸਾ ਵਾਪਰਿਆ ਸੀ। ਬਾਲਾਸੋਰ 'ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਰੇਲ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਉਣ ਨਾਲ ਜੁੜੇ ਰੇਲ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 233 ਹੋ ਗਈ ਹੈ ਅਤੇ 933 ਯਾਤਰੀ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ- ਰੇਲ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ 233, ਓਡੀਸ਼ਾ ਸਰਕਾਰ ਨੇ ਇੱਕ ਦਿਨ ਦੇ ਸੋਗ ਦਾ ਕੀਤਾ ਐਲਾਨ
ਰੇਲ ਮੰਤਰੀ ਨੇ ਕਿਹਾ ਕਿ ਹੁਣ ਮੁੱਖ ਰੂਪ ਨਾਲ ਰਾਹਤ ਅਤੇ ਬਚਾਅ ਮੁਹਿੰਮ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੱਖਣੀ-ਪੂਰਬੀ ਸਰਕਲ ਦੇ ਰੇਲਵੇ ਸੁਰੱਖਿਆ ਕਮਿਸ਼ਨਰ ਓਡੀਸ਼ਾ 'ਚ ਹੋਏ ਰੇਲ ਹਾਦਸੇ ਦੀ ਜਾਂਚ ਕਰਨਗੇ। ਵੈਸ਼ਣਵ ਨੇ ਕਿਹਾ ਕਿ ਇਹ ਹਾਦਸਾ ਕਿਸ ਵਜ੍ਹਾ ਨਾਲ ਹੋਇਆ, ਇਸ ਦਾ ਪਤਾ ਰੇਲਵੇ ਸੁਰੱਖਿਆ ਕਮਿਸ਼ਨਰ ਦੀ ਰਿਪੋਰਟ ਜਮ੍ਹਾਂ ਕਰਨ ਮਗਰੋਂ ਹੀ ਲੱਗ ਸਕੇਗਾ। ਅਧਿਕਾਰੀਆਂ ਅਤੇ ਚਸ਼ਮਦੀਦਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਬਚਾਅ ਕਾਮਿਆਂ ਨੇ ਹਾਦਸੇ ਮਗਰੋਂ ਰੇਲ ਗੱਡੀਆਂ ਵਿਚਾਲੇ ਫਸੇ ਜਿਊਂਦੇ ਬਚੇ ਲੋਕਾਂ ਅਤੇ ਲਾਸ਼ਾਂ ਨੂੰ ਬਾਹਰ ਕੱਢਣ ਲਈ ਪੂਰੀ ਰਾਤ ਕੰਮ ਕੀਤਾ।
ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ: ਰੇਲ ਮੰਤਰੀ ਤੋਂ ਬਾਅਦ ਹੁਣ PM ਮੋਦੀ ਵੱਲੋਂ ਵੀ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
ਭੁਵਨੇਸ਼ਵਰ ਵਿਚ ਅਧਿਕਾਰੀਆਂ ਨੇ ਦੱਸਿਆ ਕਿ 1200 ਕਰਮੀਆਂ ਤੋਂ ਇਲਾਵਾ 200 ਐਂਬੂਲੈਂਸ, 50 ਬੱਸਾਂ ਅਤੇ 45 ਸਚਲ ਸਿਹਤ ਇਕਾਈਆਂ ਹਾਦਸੇ ਵਾਲੀ ਥਾਂ 'ਤੇ ਕੰਮ ਕਰ ਰਹੀਆਂ ਹਨ। ਇਹ ਭਿਆਨਕ ਹਾਦਸਾ ਕੋਲਕਾਤਾ ਤੋਂ ਕਰੀਬ 250 ਕਿਲੋਮੀਟਰ ਦੱਖਣੀ ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕਈ ਡੱਬੇ ਬਾਹਾਨਗਾ ਬਜ਼ਾਰ ਵਿਚ ਪਟੜੀ ਤੋਂ ਉਤਰ ਗਏ ਅਤੇ ਦੂਜੇ ਪਟੜੀ 'ਤੇ ਜਾ ਡਿੱਗੇ।
ਇਹ ਵੀ ਪੜ੍ਹੋ- ਭੈਣ ਨੇ ਮੋਬਾਇਲ ਲਈ 12 ਸਾਲਾ ਭਰਾ ਦਾ ਘੁੱਟਿਆ ਗਲ਼, ਕਿਹਾ- ਭਰਾ ਨੂੰ ਜ਼ਿਆਦਾ ਪਿਆਰ ਕਰਦੇ ਨੇ ਮਾਪੇ
ਅਧਿਕਾਰੀ ਮੁਤਾਬਕ ਪਟੜੀ ਤੋਂ ਉਤਰੇ ਇਹ ਡੱਬੇ 12841 ਸ਼ਾਲੀਮਾਰ-ਚੇਨਈ-ਕੋਰੋਮੰਡਲ ਐਕਸਪ੍ਰੈੱਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ। ਉਨ੍ਹਾਂ ਦੱਸਿਆ ਕਿ ਚੇਨਈ ਜਾ ਰਹੀ ਕੋਰੋਮੰਡਲ ਐਕਸਪ੍ਰੈੱਸ ਦੇ ਡੱਬੇ ਪਟੜੀ ਤੋਂ ਉਤਰਨ ਮਗਰੋਂ ਇਕ ਮਾਲ ਗੱਡੀ ਨਾਲ ਟਕਰਾ ਗਏ, ਜਿਸ ਨਾਲ ਮਾਲ ਗੱਡੀ ਵੀ ਹਾਦਸੇ ਦੀ ਲਪੇਟ ਵਿਚ ਆ ਗਈ।
ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਗੈਂਗ ਦੇ 10 ਸ਼ੂਟਰ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ 'ਚ ਸਨ ਮੁਲਜ਼ਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ
https://t.me/onlinejagbani
ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕੁੱਝ ਦਿਨ ਬਾਅਦ ਚੜ੍ਹਨਾ ਸੀ ਘੋੜੀ
NEXT STORY