ਨਵੀਂ ਦਿੱਲੀ— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਗ੍ਰਹਿ ਮੰਤਰਾਲੇ ਵਲੋਂ ਲਿਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਨੁੱਖੀ ਸਦਭਾਵਨਾ ਨੂੰ ਦਰਸਾਉਂਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇੱਥੇ ਦੱਸ ਦੇਈਏ ਕਿ ਬੇਅੰਤ ਸਿੰਘ ਦੀ ਹੱਤਿਆ 31 ਅਗਸਤ 1995 ਨੂੰ ਕਰ ਦਿੱਤੀ ਗਈ ਸੀ। ਬੇਅੰਤ ਸਿੰਘ ਨੂੰ ਪੰਜਾਬ 'ਚੋਂ ਅੱਤਵਾਦ ਖਤਮ ਕਰਨ ਦਾ ਕ੍ਰੈਡਿਟ ਜਾਂਦਾ ਹੈ।
ਓਧਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕੀਤੇ ਜਾਣ 'ਤੇ ਖੁਸ਼ੀ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਧਾਈ ਦਿੰਦਾ ਹਾਂ, ਜਿਨ੍ਹਾਂ ਨੇ ਅਕਾਲੀ ਦਲ ਦੀ ਲੰਬੇ ਸਮੇਂ ਦੀ ਡਿਮਾਂਡ ਨੂੰ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਲਾ ਦੌਰ ਸੀ। ਸਾਰਾ ਦੇਸ਼ ਜਾਣਦਾ ਹੈ, 1984 ਤੋਂ ਲੈ ਕੇ 1995 ਤੱਕ ਜੋ ਹੋਇਆ। ਜਵਾਨਾਂ ਨੂੰ ਪੰਜਾਬ ਅੰਦਰ ਤਬਾਹ ਕਰ ਦਿੱਤਾ। ਸਿਰਸਾ ਨੇ ਅੱਗੇ ਕਿਹਾ ਕਿ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਸਾਡੇ ਦਰਦ ਨੂੰ ਸਮਝੋ। ਅਸੀਂ ਦੇਸ਼ ਦਾ ਮਾਣ ਹਾਂ। ਜੇਕਰ ਕਾਂਗਰਸ ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਮੁਆਫ਼ ਕਰੇ ਤਾਂ ਵਧਾਈ ਦਿੱਤੀ ਜਾਂਦੀ ਹੈ ਪਰ ਜੇਕਰ ਕਾਲੇ ਦੌਰ 'ਚੋਂ ਨਿਕਲੇ ਹੋਏ ਲੋਕ ਜੋ ਪੰਜਾਬ ਨੂੰ ਸ਼ਾਂਤ ਰੱਖਣਾ ਚਾਹੁੰਦੇ ਹਨ, ਆਪਣੇ ਕਾਲੇ ਦੌਰ ਦੇ ਦਿਨਾਂ ਨੂੰ ਭੁੱਲਣਾ ਚਾਹੁੰਦੇ ਹਨ। ਮੈਂ ਵਿਰੋਧੀਆਂ ਨੂੰ ਅਪੀਲ ਕਰਦਾ ਹਾਂ ਕਿ ਸਾਨੂੰ ਸ਼ਾਂਤੀ ਨਾਲ ਜਿਊਣ ਦਿਉ।
ਧਾਰਾ-370 ਨੂੰ ਰੱਦ ਕਰਨਾ ਸ਼ਹੀਦ ਜਵਾਨਾਂ ਨੂੰ ਪ੍ਰਧਾਨ ਮੰਤਰੀ ਦੀ ਸੱਚੀ ਸ਼ਰਧਾਂਜਲੀ ਹੈ : ਸ਼ਾਹ
NEXT STORY