ਨਵੀਂ ਦਿੱਲੀ : ਦਿੱਲੀ ਪੁਲਸ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਰਾਸ਼ਟਰੀ ਰਾਜਧਾਨੀ ਵਿੱਚ 30 ਸਤੰਬਰ ਤੋਂ 5 ਅਕਤੂਬਰ ਤੱਕ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਨੂੰ ਵਾਪਸ ਲੈ ਲਿਆ ਗਿਆ ਹੈ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੂੰ ਇਹ ਗੱਲ ਉਦੋਂ ਦੱਸੀ, ਜਦੋਂ ਦਿੱਲੀ ਪੁਲਸ ਕਮਿਸ਼ਨਰ ਸੰਜੇ ਅਰੋੜਾ ਵੱਲੋਂ ਦਿੱਤੇ ਹੁਕਮਾਂ ਨਾਲ ਸਬੰਧਤ ਮਾਮਲਾ ਤੁਰੰਤ ਸੂਚੀਬੱਧ ਕਰਨ ਦਾ ਜ਼ਿਕਰ ਕੀਤਾ ਗਿਆ।
ਇਹ ਵੀ ਪੜ੍ਹੋ - ਨਰਾਤਿਆਂ 'ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾਣ ਵਾਲੇ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
ਚੀਫ਼ ਜਸਟਿਸ ਨੇ ਸੀਨੀਅਰ ਵਕੀਲ ਮੇਨਕਾ ਗੁਰੂਸਵਾਮੀ ਨੂੰ ਕਿਹਾ, "ਸਾਲੀਸਿਟਰ ਜਨਰਲ ਦਾ ਕਹਿਣਾ ਹੈ ਕਿ ਪੁਲਸ ਕਮਿਸ਼ਨਰ ਦਾ ਹੁਕਮ ਵਾਪਸ ਲੈ ਲਿਆ ਗਿਆ ਹੈ।" ਮੇਨਕਾ ਗੁਰੂਸਵਾਮੀ ਨੇ ਹੀ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਦੀ ਬੇਨਤੀ ਕੀਤੀ ਸੀ। ਪੁਲਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ 30 ਸਤੰਬਰ ਤੋਂ 5 ਅਕਤੂਬਰ ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਹਥਿਆਰ, ਬੈਨਰ, ਤਖ਼ਤੀਆਂ ਆਦਿ ਲੈ ਕੇ ਜਾਣ ਅਤੇ ਕਿਸੇ ਵੀ ਜਨਤਕ ਥਾਂ ’ਤੇ ਧਰਨਾ ਦੇਣ ’ਤੇ ਪਾਬੰਦੀ ਲਾਈ ਗਈ ਹੈ। ਇਹਨਾਂ ਵਿਚੋਂ ਕਈ ਸੰਗਠਨਾਂ ਦੁਆਰਾ ਵਿਰੋਧ ਪ੍ਰਦਰਸ਼ਨ ਦੇ ਸੱਦੇ ਸਹਿਤ ਕਾਨੂੰਨ ਅਤੇ ਵਿਵਸਥਾ ਦੇ ਮੁੱਦਿਆਂ ਦਾ ਹਵਾਲਾ ਦਿੱਤਾ ਗਿਆ ਸੀ। ਗੁਰੂਸਵਾਮੀ ਨੇ ਬੈਂਚ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ। ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ - ਸੱਪਾਂ ਦਾ ਘਰ ਬਣੀ ਪੰਜਾਬ ਦੀ ਇਹ ਤਹਿਸੀਲ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਮੱਦੇਨਜ਼ਰ ਪੁਲਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਦਾ ਅਸਰ ਸ਼ਹਿਰ 'ਤੇ ਪੈਂਦਾ ਹੈ। ਹੁਕਮਾਂ ਕਾਰਨ ਰਾਮਲੀਲਾ ਨਹੀਂ ਹੋ ਸਕਦੀ ਅਤੇ ਇਸ ਹੁਕਮ ਨਾਲ ਦੁਰਗਾ ਪੂਜਾ ਤਿਉਹਾਰ ਵੀ ਪ੍ਰਭਾਵਿਤ ਹੁੰਦਾ ਹੈ। ਬੈਂਚ ਨੇ ਸ਼ੁਰੂ ਵਿੱਚ ਕਿਹਾ, “ਦਿੱਲੀ ਹਾਈ ਕੋਰਟ ਵਿੱਚ ਜਾਓ।” ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਇਸੇ ਤਰ੍ਹਾਂ ਦੇ ਮੁੱਦਿਆਂ ਨੂੰ ਉਠਾਉਣ ਵਾਲੀਆਂ ਪਟੀਸ਼ਨਾਂ ਅੱਜ ਹਾਈ ਕੋਰਟ ਵਿੱਚ ਸੁਣਵਾਈ ਲਈ ਆਉਣੀਆਂ ਸਨ। ਸੀਜੇਆਈ ਨੇ ਗੁਰੂਸਵਾਮੀ ਨੂੰ ਦੱਸਿਆ ਕਿ ਸੀਨੀਅਰ ਕਾਨੂੰਨ ਅਧਿਕਾਰੀ ਨੇ ਕਿਹਾ ਸੀ ਕਿ ਹੁਕਮ ਵਾਪਸ ਲੈ ਲਿਆ ਗਿਆ ਹੈ। ਇੱਕ ਪੁਲਸ ਅਧਿਕਾਰੀ ਅਨੁਸਾਰ ਪੁਰਾਣੇ ਆਰਡਰ ਦੀ ਮਿਆਦ 2 ਅਤੇ 3 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਖ਼ਤਮ ਹੋ ਗਈ ਹੈ।
ਇਹ ਵੀ ਪੜ੍ਹੋ - ਚੋਣ ਰੈਲੀ 'ਚ ਬੁਲਡੋਜ਼ਰ ਤੋਂ ਨੋਟਾਂ ਦੀ ਬਰਸਾਤ, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਣੋ ਕਿਵੇਂ ਭਾਰਤ ਪਹੁੰਚੀ ਜਲੇਬੀ! ਰਾਹੁਲ ਗਾਂਧੀ ਨੇ ਕੀਤੀ ਦੁਨੀਆਂ ਭਰ ’ਚ ਪਹੰਚਾਉਣ ਦੀ ਗੱਲ
NEXT STORY