ਨੈਸ਼ਨਲ ਡੈਸਕ : ਛੱਤੀਸਗੜ੍ਹ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਇੱਕ ਅਹਿਮ ਤੇ ਸਖ਼ਤ ਹੁਕਮ ਜਾਰੀ ਕੀਤਾ ਹੈ। ਆਮ ਪ੍ਰਸ਼ਾਸਨ ਵਿਭਾਗ ਵੱਲੋਂ ਜਾਰੀ ਕੀਤੇ ਗਏ ਇਸ ਹੁਕਮ ਮੁਤਾਬਕ ਅਗਲੇ 3 ਮਹੀਨਿਆਂ ਲਈ ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ 'ਤੇ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਹੁਣ ਕੋਈ ਵੀ ਕਰਮਚਾਰੀ ਬਿਨਾਂ ਪਹਿਲਾਂ ਇਜਾਜ਼ਤ ਲਏ ਛੁੱਟੀ 'ਤੇ ਨਹੀਂ ਜਾ ਸਕੇਗਾ। ਸਰਕਾਰ ਵੱਲੋਂ ਇਹ ਕਦਮ ਆਉਣ ਵਾਲੀ ਜਨਗਣਨਾ ਅਤੇ 'ਸੁਸ਼ਾਸਨ ਤਿਉਹਾਰ' ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਪ੍ਰਸ਼ਾਸਨਿਕ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵੱਡੇ ਸਰਕਾਰੀ ਪ੍ਰੋਗਰਾਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਜ਼ਰੂਰੀ ਬਣਾਇਆ ਗਿਆ ਹੈ।
ਬਿਨਾਂ ਇਜਾਜ਼ਤ ਗੈਰ-ਹਾਜ਼ਰੀ 'ਤੇ ਹੋਵੇਗੀ ਸਖ਼ਤ ਕਾਰਵਾਈ
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਦਫ਼ਤਰ ਵਿੱਚ ਗੈਰ-ਹਾਜ਼ਰ ਰਹਿੰਦਾ ਹੈ, ਤਾਂ ਇਸ ਨੂੰ ਸੇਵਾ ਵਿੱਚ ਰੁਕਾਵਟ ਮੰਨਿਆ ਜਾਵੇਗਾ। ਅਜਿਹੇ ਕਰਮਚਾਰੀਆਂ ਵਿਰੁੱਧ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਕਮਿਸ਼ਨਰਾਂ ਅਤੇ ਕਲੈਕਟਰਾਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।
ਐਮਰਜੈਂਸੀ 'ਚ ਵੀ ਨਿਯਮਾਂ ਦੀ ਪਾਲਣਾ ਲਾਜ਼ਮੀ
ਇੱਥੋਂ ਤੱਕ ਕਿ ਐਮਰਜੈਂਸੀ ਦੀ ਹਾਲਤ ਵਿੱਚ ਵੀ ਕਰਮਚਾਰੀ ਨੂੰ ਫ਼ੋਨ ਜਾਂ ਡਿਜੀਟਲ ਮਾਧਿਅਮ ਰਾਹੀਂ ਪਹਿਲਾਂ ਦਫ਼ਤਰ ਨੂੰ ਸੂਚਿਤ ਕਰਨਾ ਪਵੇਗਾ। ਇਸ ਤੋਂ ਬਾਅਦ ਜਦੋਂ ਕਰਮਚਾਰੀ ਦਫ਼ਤਰ ਪਹੁੰਚੇਗਾ, ਤਾਂ ਉਸ ਨੂੰ ਲਿਖਤੀ ਰੂਪ ਵਿੱਚ ਅਰਜ਼ੀ ਦੇਣੀ ਹੋਵੇਗੀ। ਜੇਕਰ ਕੋਈ ਕਰਮਚਾਰੀ ਲੰਬੀ ਛੁੱਟੀ 'ਤੇ ਜਾਂਦਾ ਹੈ, ਤਾਂ ਉਸ ਨੂੰ ਆਪਣੇ ਕੰਮ ਦਾ ਚਾਰਜ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਨੂੰ ਸੌਂਪਣਾ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਖੰਡਵਾ ਸੰਸਦ ਮੈਂਬਰ ਦੇ ਛੋਟੇ ਭਰਾ ਦੀ ਸ਼ੱਕੀ ਹਾਲਾਤ 'ਚ ਖੂਹ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
NEXT STORY