ਚੰਡੀਗੜ੍ਹ - ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਹਰਿਆਣਾ ਦੀ ਬੀਜੇਪੀ ਸਰਕਾਰ ਨੇ ਇੰਟਰਨੈੱਟ ਬੈਨ ਦੀ ਸਮਾਂ ਸੀਮਾ ਨੂੰ ਵਧਾ ਦਿੱਤਾ ਹੈ। ਹਰਿਆਣਾ ਵਿੱਚ ਹੁਣ 1 ਫਰਵਰੀ ਸ਼ਾਮ 5 ਵਜੇ ਤੱਕ ਇੰਟਰਨੈੱਟ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ 14 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ।
ਐਤਵਾਰ ਨੂੰ ਹਰਿਆਣਾ ਦੀ ਖੱਟਰ ਸਰਕਾਰ ਨੇ ਵਾਇਲ ਕਾਲ ਨੂੰ ਛੱਡ ਕੇ ਮੋਬਾਇਲ ਨੈੱਟਵਰਕ 'ਤੇ ਦਿੱਤੀ ਜਾਣ ਵਾਲੀ ਮੋਬਾਇਲ ਇੰਟਰਨੈੱਟ ਸਰਵਿਸ (2G / 3G / 4G / CDMA / GPRS), ਐੱਸ.ਐੱਮ.ਐੱਸ. ਸਰਵਿਸ ਅਤੇ ਸਾਰੇ ਡੋਂਗਲ ਸਰਵਿਸ ਆਦਿ 'ਤੇ ਲੱਗੀ ਪਾਬੰਦੀ ਦੀ ਸਮਾਂ ਸੀਮਾ ਨੂੰ ਵਧਾ ਦਿੱਤਾ ਹੈ। ਹਰਿਆਣਾ ਵਿੱਚ ਹੁਣ 1 ਫਰਵਰੀ ਸ਼ਾਮ 5 ਵਜੇ ਤੱਕ ਇਹ ਸੇਵਾਵਾਂ ਬੰਦ ਰਹਿਣਗੀਆਂ।
ਦੱਸ ਦਈਏ ਕਿ ਜਿਨ੍ਹਾਂ ਥਾਵਾਂ 'ਤੇ ਇਹ ਸੇਵਾਵਾਂ ਬੰਦ ਰਹਿਣਗੀਆਂ ਉਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਪਾਨੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਸਿਰਸਾ, ਫਤਿਹਾਬਾਦ, ਚਰਖੀ ਦਾਦਰੀ, ਸੋਨੀਪਤ ਅਤੇ ਝੱਜਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ 17 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ 'ਤੇ ਪਾਬੰਦੀ ਲਗਾਈ ਗਈ ਸੀ।
'ਮੀਆਂ ਮੁਸਲਮਾਨ' BJP ਨੂੰ ਨਹੀਂ ਦਿੰਦੇ ਵੋਟ: ਹੇਮੰਤ ਬਿਸਵਾ ਸ਼ਰਮਾ
NEXT STORY