ਜੰਮੂ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 20 ਫਰਵਰੀ ਨੂੰ ਜੰਮੂ ਯਾਤਰਾ ਤੋਂ ਪਹਿਲਾਂ ਸ਼ਨੀਵਾਰ ਨੂੰ ਇੱਥੇ ਡਰੋਨ ਅਤੇ ਹੋਰ ਹਵਾਈ ਉਪਕਰਨਾਂ ਦੇ ਸੰਚਾਲਨ 'ਤੇ ਅਸਥਾਈ ਪਾਬੰਦੀ ਲਗਾ ਦਿੱਤੀ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਡਰੋਨ, ਪੈਰਾਗਲਾਈਡਰ ਅਤੇ ਰਿਮੋਟ ਕੰਟਰੋਲ ਵਾਲੇ ਅਤਿ-ਛੋਟੇ ਜਹਾਜ਼ਾਂ ਦੇ ਸੰਚਾਲਨ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਜੰਮੂ ਦੇ ਜ਼ਿਲ੍ਹਾ ਮੈਜਿਸਟਰੇਟ ਸਚਿਨ ਕੁਮਾਰ ਵੈਸ਼ ਨੇ ਸੰਭਾਵੀ ਸੁਰੱਖਿਆ ਖਤਰਿਆਂ ਨਾਲ ਸਬੰਧਤ ਖੁਫ਼ੀਆ ਰਿਪੋਰਟ ਨੂੰ ਧਿਆਨ ਵਿੱਚ ਰੱਖਦਿਆਂ ਫ਼ੌਜਦਾਰੀ ਜ਼ਾਬਤੇ ਦੀ ਧਾਰਾ 144 ਤਹਿਤ ਇਹ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 20 ਫਰਵਰੀ ਤੱਕ ਲਾਗੂ ਰਹੇਗਾ। ਇਸ ਹੁਕਮ ਦੇ ਤਹਿਤ (ਜੰਮੂ) ਜ਼ਿਲ੍ਹੇ ਦੇ ਅੰਦਰ ਡਰੋਨ, ਰਿਮੋਟ-ਕੰਟਰੋਲ ਅਤਿ-ਛੋਟੇ ਜਹਾਜ਼ਾਂ ਅਤੇ ਪੈਰਾਗਲਾਈਡਰਾਂ ਦੇ ਸੰਚਾਲਨ 'ਤੇ ਪਾਬੰਦੀ ਹੋਵੇਗੀ। ਅਧਿਕਾਰੀ ਨੇ ਕਿਹਾ ਕਿ ਅੱਤਵਾਦੀ ਅਤੇ ਦੇਸ਼ ਵਿਰੋਧੀ ਤੱਤਾਂ ਦੀਆਂ ਸੰਭਾਵਿਤ ਗਤੀਵਿਧੀਆਂ ਨਾਲ ਨਜਿੱਠਣ ਲਈ ਇਹਤਿਆਤੀ ਉਪਾਅ ਕੀਤੇ ਗਏ ਹਨ। ਉਨ੍ਹਾਂ ਕਿਹਾ “ਰੱਖਿਆ ਅਤੇ ਅਰਧ ਸੈਨਿਕ ਬਲਾਂ ਨੂੰ ਇਹਨਾਂ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ।”
ਖਨੌਰੀ ਬਾਰਡਰ 'ਤੇ ਪਹੁੰਚੇ ਹਰਿਆਣਾ ਦੇ DGP, ਕਾਨੂੰਨ ਵਿਵਸਥਾ 'ਚ ਅੜਿੱਕਾ ਪਾਉਣ ਵਾਲਿਆਂ ਨੂੰ ਦਿੱਤੀ ਸਖ਼ਤ ਚਿਤਾਵਨੀ
NEXT STORY