ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਮਥੁਰਾ ’ਚ ਕ੍ਰਿਸ਼ਨ ਜਨਮ ਭੂਮੀ ਦੇ ਨਾਲ ਲਗਦੀ ਸ਼ਾਹੀ ਈਦਗਾਹ ਮਸਜਿਦ ਦੇ ਅਦਾਲਤ ਦੀ ਨਿਗਰਾਨੀ ਵਿਚ ਸਰਵੇਖਣ ਦੀ ਇਜਾਜ਼ਤ ਦੇਣ ਵਾਲੀ ਇਲਾਹਾਬਾਦ ਹਾਈਕੋਰਟ ਦੇ ਹੁਕਮ ’ਤੇ ਮੰਗਲਵਾਰ ਨੂੰ ਰੋਕ ਲਾ ਦਿੱਤੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ 14 ਦਸੰਬਰ, 2023 ਦੇ ਹੁਕਮ ਨੂੰ ਲਾਗੂ ਕਰਨ ’ਤੇ ਰੋਕ ਲਾ ਦਿੱਤੀ, ਜਿਸ ਵਿਚ ਮਸਜਿਦ ਕੰਪਲੈਕਸ ਦਾ ਸਰਵੇਖਣ ਅਦਾਲਤ ਦੀ ਨਿਗਰਾਨੀ ਵਿਚ ਕਰਾਉਣ ’ਚ ਸਹਿਮਤੀ ਪ੍ਰਗਟਾਈ ਗਈ ਸੀ। ਹਿੰਦੂ ਪੱਖ ਦਾ ਦਾਅਵਾ ਹੈ ਕਿ ਮਸਜਿਦ ਕੰਪਲੈਕਸ ਵਿਚ ਅਜਿਹੀਆਂ ਨਿਸ਼ਾਨੀਆਂ ਹਨ, ਜਿਸ ਤੋਂ ਪਤਾ ਲਗਦਾ ਹੈ ਕਿ ਇਹ ਇਕ ਸਮੇਂ ਵਿਚ ਮੰਦਰ ਸੀ। ਬੈਂਚ ਨੇ ਕਿਹਾ ਕਿ ਕੁੱਝ ਕਾਨੂੰਨੀ ਮੁੱਦੇ ਖੜ੍ਹੇ ਹੋਏ ਹਨ ਅਤੇ ਉਸ ਨੇ ਸਰਵੇਖਣ ਲਈ ਕੋਰਟ ਕਮਿਸ਼ਨਰ ਦੀ ਨਿਯੁਕਤੀ ਲਈ ਹਾਈਕੋਰਟ ਦੇ ਸਾਹਮਣੇ ਪੇਸ਼ ਕੀਤੀ ‘ਅਸਪੱਸ਼ਟ’ ਅਰਜ਼ੀ ’ਤੇ ਸਵਾਲ ਉਠਾਏ।
ਬਾਕਸ
ਗਿਆਨਵਾਪੀ ’ਤੇ ਵੀ ਸੁਣਾਇਆ ਫੈਸਲਾ, ਜਿੱਥੇ ਸ਼ਿਵਲਿੰਗ ਦਾ ਦਾਅਵਾ, ਉਸ ਟੈਂਕੀ ਦੀ ਹੋਵੇ ਸਫਾਈ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਾਸ਼ੀ ਦੇ ਗਿਆਨਵਾਪੀ ਮਾਮਲੇ ਵਿਚ ਵੀ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਮਸਜਿਦ ਕੰਪਲੈਕਸ ’ਚ ਮੌਜੂਦ ਪਾਣੀ ਦੀ ਟੈਂਕੀ (ਵੁਜੁਖਾਨਾ) ਦੀ ਸਫਾਈ ਕਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸੇ ਵੁਜੁਖਾਨੇ ਵਿਚ ਹਿੰਦੂ ਪੱਖ ਨੇ ਸ਼ਿਵਲਿੰਗ ਹੋਣ ਦਾ ਦਾਅਵਾ ਕੀਤਾ ਹੈ। ਮੁੱਖ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਹਿੰਦੂ ਪੱਖ ਦੀ ਪਟੀਸ਼ਨ ’ਤੇ ਇਹ ਹੁਕਮ ਦਿੱਤਾ। ਦਰਅਸਲ ਹਿੰਦੂ ਪੱਖ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮਸਜਿਦ ਕੰਪਲੈਕਸ ਵਿਚ ਭਗਵਾਨ ਦੀ ਪੂਜਾ ਕਰਨ ਦੀ ਇਜਾਜ਼ਤ ਮੰਗੀ ਸੀ। ਨਾਲ ਹੀ ਪਾਣੀ ਦੀ ਟੈਂਕੀ ਦੀ ਸਫਾਈ ਦੀ ਮੰਗ ਕੀਤੀ ਗਈ ਸੀ ਕਿਉਂਕਿ ਉਸ ਟੈਂਕੀ ’ਚ ਮੱਛੀਆਂ ਮਰੀਆਂ ਪਈਆਂ ਸਨ। ਹਿੰਦੂ ਪੱਖ ਦੀ ਪਟੀਸ਼ਨ ਦਾ ਮਸਜਿਦ ਮੈਨੇਜਮੈਂਟ ਕਮੇਟੀ ਵਲੋਂ ਵਿਰੋਧ ਨਹੀਂ ਕੀਤਾ ਗਿਆ। ਸੁਪਰੀਮ ਕੋਰਟ ਦੀ ਬੈਂਚ ਨੇ ਆਪਣੇ ਹੁਕਮ ਵਿਚ ਕਿਹਾ ਟੈਂਕੀ ਦੀ ਸਫਾਈ ਵਾਰਾਣਸੀ ਦੇ ਜ਼ਿਲਾ ਕਲੈਕਟਰ ਦੀ ਦੇਖ-ਰੇਖ ਵਿਚ ਕਰਾਈ ਜਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਾਣ ਪ੍ਰਤਿਸ਼ਠਾ ਸਮਾਰੋਹ: ਅੱਜ 'ਸਰਯੂ' ਦਾ ਪਵਿੱਤਰ ਜਲ ਲੈ ਕੇ ਅਯੁੱਧਿਆ ਪਹੁੰਚਣਗੇ ਰਾਮ ਭਗਤ
NEXT STORY