ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਮੰਦਰਾਂ ਨੇੜੇ ਤੰਬਾਕੂ ਵਾਲੀਆਂ ਵਸਤਾਂ ਦੀ ਵਿਕਰੀ ਤੇ ਵਰਤੋਂ ’ਤੇ ਪਾਬੰਦੀ ਲਾਉਣ ਦੀ ਮੰਗ ਕਰਨ ਵਾਲੀ ਇਕ ਜਨਹਿੱਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। 15 ਜਨਵਰੀ ਨੂੰ ਦਿੱਤੇ ਗਏ ਇਕ ਹੁਕਮ ’ਚ ਸਾਬਕਾ ਕਾਰਜਕਾਰੀ ਮੁੱਖ ਜੱਜ ਵਿਭੂ ਬਾਖਰੂ ਤੇ ਜਸਟਿਸ ਤੁਸ਼ਾਰ ਰਾਓ ਦੇ ਬੈਂਚ ਨੇ ਕਿਹਾ ਕਿ ਜੇ ਸਿਗਰੇਟ ਤੇ ਹੋਰ ਤੰਬਾਕੂ ਵਾਲੀਆਂ ਵਸਤਾਂ ਦੀ ਵਿਕਰੀ ਤੇ ਵਰਤੋਂ 2003 ਦੇ ਐਕਟ ਦੀ ਕੋਈ ਉਲੰਘਣਾ ਹੈ ਤਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ - ਬਿਜਲੀ ਦਾ ਬਿੱਲ ਨਾ ਭਰਨ ਵਾਲੇ ਹੋ ਜਾਣ ਸਾਵਧਾਨ, ਕਿਸੇ ਸਮੇਂ ਵੀ ਕੱਟਿਆ ਜਾ ਸਕਦੈ ਕੁਨੈਕਸ਼ਨ
ਬੈਂਚ ਨੇ ਕਿਹਾ ਕਿ ਅਸੀਂ ਇਸ ਪਟੀਸ਼ਨ ਨੂੰ ਜਨਹਿੱਤ ਪਟੀਸ਼ਨ ਵਜੋਂ ਸਵੀਕਾਰ ਕਰਨਾ ਢੁੱਕਵਾਂ ਨਹੀਂ ਸਮਝਦੇ। ਪਟੀਸ਼ਨਕਰਤਾ ਅਭਿਮਨਿਊ ਸ਼ਰਮਾ ਨੇ ਦੋਸ਼ ਲਾਇਆ ਕਿ ਧਾਰਮਿਕ ਸਥਾਨਾਂ ਦੇ ਨੇੜੇ ਤੰਬਾਕੂ ਉਤਪਾਦ ਵੇਚੇ ਜਾਂਦੇ ਹਨ। ਉਹਨਾਂ ਨੇ ਅਧਿਕਾਰੀਆਂ ਨੂੰ ਮੰਦਰਾਂ ਅਤੇ ਹੋਰ ਧਾਰਮਿਕ ਥਾਵਾਂ ਨੇੜੇ ਅਜਿਹੀਆਂ ਵਸਤਾਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਲਈ ਜ਼ਰੂਰੀ ਕਦਮ ਚੁੱਕਣ ਦਾ ਨਿਰਦੇਸ਼ ਦਿੱਤੇ ਜਾਣ। ਪਟੀਸ਼ਨਕਰਤਾ ਨੇ ਇਹ ਵੀ ਬੇਨਤੀ ਕੀਤੀ ਕਿ ਇਹ ਨਿਰਦੇਸ਼ ਦਿੱਤਾ ਜਾਵੇ ਕਿ ਤੰਬਾਕੂ ਉਤਪਾਦਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕੋਈ ਹੋਰ ਵਸਤੂ ਨਾ ਵੇਚਣੀ ਚਾਹੀਦੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ, ਬਾਰ, ਹੋਟਲਾਂ ਅਤੇ ਰੈਸਟੋਰੈਂਟਾਂ 'ਚ ਵੀ ਨਹੀਂ ਮਿਲੇਗੀ ਸ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡਾ ਹਾਦਸਾ : ਪਟੜੀ 'ਤੇ ਖੜ੍ਹੇ ਲੋਕਾਂ 'ਤੇ ਚੜ੍ਹ ਗਈ ਐਕਸਪ੍ਰੈਸ ਰੇਲ, ਪੈ ਗਿਆ ਚੀਕ-ਚਿਹਾੜਾ
NEXT STORY