ਸ਼੍ਰੀਨਗਰ (ਵਾਰਤਾ)— ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨੂੰ ਦੇਖਦਿਆਂ ਲਾਕਡਾਊਨ ਕਾਰਨ ਬੰਗਲਾਦੇਸ਼ ਵਿਚ ਫਸੇ 169 ਮੈਡੀਕਲ ਵਿਦਿਆਰਥੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਵਿਸ਼ੇਸ਼ ਜਹਾਜ਼ ਮੰਗਲਵਾਰ ਦੁਪਹਿਰ ਬਾਅਦ ਸ਼੍ਰੀਨਗਰ ਕੌਮਾਂਤਰੀ ਹਵਾਈ ਅੱਡੇ 'ਤੇ ਪੁੱਜਾ। ਇਸ ਦੇ ਨਾਲ ਹੀ ਪਿਛਲੇ 5 ਦਿਨਾਂ ਦੌਰਾਨ ਬੰਗਲਾਦੇਸ਼ ਤੋਂ ਹੁਣ ਤੱਕ 337 ਵਿਦਿਆਰਥੀਆਂ ਨੂੰ ਦੇਸ਼ ਲਿਆਂਦਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਬੰਗਲਾਦੇਸ਼ ਤੋਂ 167 ਕਸ਼ਮੀਰੀ ਵਿਦਿਆਰਥੀ ਵਿਸ਼ੇਸ਼ ਜਹਾਜ਼ ਜ਼ਰੀਏ ਸ਼੍ਰੀਨਗਰ ਪਰਤੇ ਸਨ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਏਅਰ ਇੰਡੀਆ ਦਾ ਵਿਸ਼ੇਸ਼ ਜਹਾਜ਼ ਕਰੀਬ 12 ਵਜੇ ਢਾਕਾ ਦੇ ਸ਼ਾਹਜਲਾਲ ਕੌਮਾਂਤਰੀ ਹਵਾਈ ਅੱਡੇ ਤੋਂ ਸਿੱਘੇ ਸ਼੍ਰੀਨਗਰ ਲਈ ਰਵਾਨਾ ਹੋਇਆ ਸੀ। ਹਵਾਈ ਅੱਡੇ 'ਤੇ ਮੈਡੀਕਲ ਵਿਦਿਆਰਥੀਆਂ ਦੀ ਸਕ੍ਰੀਨਿੰਗ ਕਰਨ ਤੋਂ ਬਾਅਦ ਸਾਰਿਆਂ ਨੂੰ 14 ਦਿਨਾਂ ਲਈ ਕੁਆਰੰਟੀਨ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਫਸੇ ਹੋਏ ਭਾਰਤੀ ਨਾਗਰਿਕਾਂ ਨੂੰ ਲਿਆਉਣ ਲਈ ਭਾਰਤ ਦੇ 'ਵੰਦੇ ਭਾਰਤ ਮਿਸ਼ਨ' ਮੁਹਿੰਮ ਤਹਿਤ ਇਸ ਤਰ੍ਹਾਂ ਦੀਆਂ ਕਈ ਉਡਾਣਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ, ਜਿਸ ਵਿਚ ਕਸ਼ਮੀਰੀ ਲੋਕਾਂ ਲਈ ਵਿਵਸਥਾ ਕੀਤੀ ਗਈ ਹੈ। ਦੱਸ ਦੇਈਏ ਕਿ ਬੰਗਲਾਦੇਸ਼ ਵਿਚ ਕਸ਼ਮੀਰ ਦੇ ਕਰੀਬ 550 ਮੈਡੀਕਲ ਵਿਦਿਆਰਥੀ ਹਨ, ਜੋ ਕਿ ਢਾਕਾ ਅਤੇ ਮਾਈਮੇਨਸਿੰਘ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿਚ ਪੜ੍ਹਾਈ ਕਰਦੇ ਹਨ।

ਲਾਕਡਾਊਨ ਸਬੰਧੀ ਮੁੱਖ ਮੰਤਰੀ ਜੈਰਾਮ ਨੇ ਕੇਂਦਰ ਸਰਕਾਰ ਨੂੰ ਕੀਤੀ ਇਹ ਬੇਨਤੀ
NEXT STORY