ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਦੇ ਵਿਦੇਸ਼ ਸਕੱਤਰ ਅਸਦ ਆਲਮ ਸਿਆਮ ਭਾਰਤ 'ਚ ਬੰਗਲਾਦੇਸ਼ ਦੇ ਨਵੇਂ ਹਾਈ ਕਮਿਸ਼ਨਰ ਹੋਣਗੇ। ਬੰਗਲਾਦੇਸ਼ੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਅਨੁਸਾਰ, ਨਵੀਂ ਦਿੱਲੀ ਸਥਿਤ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਉਨ੍ਹਾਂ ਦੀ ਨਿਯੁਕਤੀ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।
1995 ਬੈਚ ਦੇ ਬੰਗਲਾਦੇਸ਼ ਵਿਦੇਸ਼ ਸੇਵਾ ਅਧਿਕਾਰੀ ਅਸਦ ਆਲਮ ਸਿਆਮ ਜੂਨ 2025 ਤੋਂ ਦੇਸ਼ ਦੇ ਵਿਦੇਸ਼ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਉਹ ਅਮਰੀਕਾ ਅਤੇ ਆਸਟ੍ਰੇਲੀਆ 'ਚ ਬੰਗਲਾਦੇਸ਼ ਦੇ ਰਾਜਦੂਤ ਵੀ ਰਹਿ ਚੁੱਕੇ ਹਨ। ਸਿਆਮ ਮੌਜੂਦਾ ਹਾਈ ਕਮਿਸ਼ਨਰ ਐੱਮ. ਰਿਆਜ਼ ਹਮੀਦੁੱਲਾ ਦੀ ਜਗ੍ਹਾ ਲੈਣਗੇ, ਜਿਨ੍ਹਾਂ ਨੂੰ ਜਿਨੇਵਾ ਵਿਖੇ ਸੰਯੁਕਤ ਰਾਸ਼ਟਰ (UN) 'ਚ ਬੰਗਲਾਦੇਸ਼ ਦਾ ਸਥਾਈ ਪ੍ਰਤੀਨਿਧ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਗਸਤ 2024 'ਚ ਸ਼ੇਖ ਹਸੀਨਾ ਸਰਕਾਰ ਦੇ ਤਖ਼ਤਾਪਲਟ ਤੋਂ ਬਾਅਦ ਭਾਰਤ ਅਤੇ ਬੰਗਲਾਦੇਸ਼ ਦੇ ਸਬੰਧਾਂ 'ਚ ਆਈ ਖਟਾਸ ਦਰਮਿਆਨ ਇਹ ਨਿਯੁਕਤੀ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਭਾਰਤ ਵੱਲੋਂ ਸਾਬਕਾ ਕੇਂਦਰੀ ਮੰਤਰੀ ਦਿਨੇਸ਼ ਤ੍ਰਿਵੇਦੀ ਨੂੰ ਬੰਗਲਾਦੇਸ਼ 'ਚ ਹਾਈ ਕਮਿਸ਼ਨਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਢਾਕਾ ਦੇ ਇਸ ਕਦਮ ਨੂੰ ਦੋਹਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧਾਂ 'ਚ ਸੁਧਾਰ ਦੀ ਵੱਡੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਪੁੰਛ ’ਚ ਜੰਗਾਲ ਲੱਗੀਆਂ 3 ਬਾਰੂਦੀ ਸੁਰੰਗਾਂ ਬਰਾਮਦ, ਬੰਬ ਨਕਾਰਾ ਕਰਨ ਵਾਲੇ ਦਸਤੇ ਨੇ ਕੀਤੀਆਂ ਨਸ਼ਟ
NEXT STORY