ਸ਼੍ਰੀਨਗਰ/ਜੰਮੂ (ਉਦੈ) : ਜੰਮੂ-ਕਸ਼ਮੀਰ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਵਸੇ ਬੰਗਲਾਦੇਸ਼ੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸਬੰਧਤ ਅਧਿਕਾਰੀਆਂ ਅਨੁਸਾਰ 150 ਬੰਗਲਾਦੇਸ਼ੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜ ਦਿੱਤਾ ਗਿਆ ਹੈ। ਇਨ੍ਹਾਂ ਬੰਗਲਾਦੇਸ਼ੀਆਂ ਨੇ ਪਿਛਲੀਆਂ ਸਰਕਾਰਾਂ ਦੇ ਸਮੇਂ ਰਾਸ਼ਨ ਕਾਰਡ ਤੋਂ ਇਲਾਵਾ ਆਧਾਰ ਕਾਰਡ ਵੀ ਬਣਾ ਲਏ ਸਨ। ਜਾਣਕਾਰੀ ਅਨੁਸਾਰ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਬੰਗਲਾਦੇਸ਼ੀ ਨਾਗਰਿਕਾਂ ਨੂੰ ਭਾਰਤੀ ਫ਼ੌਜ ਦੇ ਜਹਾਜ਼ ਰਾਹੀਂ ਬਾਗਡੋਗਰਾ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਬੀ. ਐੱਸ. ਐੱਫ. ਦੇ ਹਵਾਲੇ ਕੀਤਾ ਗਿਆ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਅਮਰੀਕੀ ਮੀਡੀਆ 'ਚ ਛਾਏ IAS ਅਧਿਕਾਰੀ ਤੁਕਾਰਾਮ ਮੁੰਢੇ, 'ਨਿਊਯਾਰਕ ਟਾਈਮਜ਼' ਨੇ ਦੱਸਿਆ 'ਰੌਕਸਟਾਰ'
ਜ਼ਿਕਰਯੋਗ ਹੈ ਕਿ ਪੂਰੇ ਜੰਮੂ-ਕਸ਼ਮੀਰ ਵਿਚ ਵੱਡੀ ਗਿਣਤੀ ’ਚ ਬੰਗਲਾਦੇਸ਼ੀ ਅਤੇ ਮਿਆਂਮਾਰ ਦੇ ਨਾਗਰਿਕ ਗ਼ੈਰ-ਕਾਨੂੰਨੀ ਢੰਗ ਨਾਲ ਵਸੇ ਹੋਏ ਹਨ। ਹਿੰਦੂ ਸੰਗਠਨਾਂ ਸਮੇਤ ਕਈ ਦਲ ਕਥਿਤ ਦੋਸ਼ ਲਗਾਉਂਦੇ ਰਹੇ ਹਨ ਕਿ ਪਿਛਲੀ ਕਾਂਗਰਸ-ਨੈਕਾਂ ਸਰਕਾਰ ਨੇ ਇਨ੍ਹਾਂ ਨੂੰ ਸ਼ਰਣ ਦਿੱਤੀ, ਤਾਂ ਜੋ ਜੰਮੂ-ਕਸ਼ਮੀਰ ਵਿਚ ਆਬਾਦੀ ਬਦਲਾਅ ਕੀਤਾ ਜਾ ਸਕੇ। ਜੰਮੂ ਦੇ ਭਠਿੰਡੀ, ਕਾਸਿਮ ਨਗਰ, ਗੋਰਖਾ ਨਗਰ, ਬਾੜੀ ਬ੍ਰਾਹਮਣਾ ਵਿਚ ਇਹ ਬਸਤੀਆਂ ਵਿਚ ਡੇਰਾ ਲਾਈ ਬੈਠੇ ਹਨ। ਦੱਸਿਆ ਜਾ ਰਿਹਾ ਹੈ ਕਿ ਦੂਜੀ ਖੇਪ ਵਿਚ 150 ਹੋਰ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਬੰਗਲਾਦੇਸ਼ੀਆਂ ਨੂੰ 7 ਅਕਤੂਬਰ ਨੂੰ ਵਾਪਸ ਉਨ੍ਹਾਂ ਦੇ ਵਤਨ ਭੇਜਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੈਰ-ਕਾਨੂੰਨੀ ਤਰੀਕੇ ਨਾਲ ਜੰਮੂ-ਕਸ਼ਮੀਰ ’ਚ ਰਹਿ ਰਹੇ 150 ਬੰਗਲਾਦੇਸ਼ੀ ਵਾਪਸ ਭੇਜੇ
NEXT STORY