ਬਿਜ਼ਨੈੱਸ ਡੈਸਕ : ਕੇਂਦਰ ਦੀ ਮੋਦੀ ਸਰਕਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ (ਐੱਮ. ਸੀ. ਸੀ.) ਲਾਗੂ ਹੋਣ ਤੋਂ ਪਹਿਲਾਂ ਬੈਂਕ ਕਰਮਚਾਰੀਆਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਬੈਂਕ ਕਰਮਚਾਰੀਆਂ ਲਈ ਹਫ਼ਤੇ ਵਿੱਚ 5 ਕੰਮਕਾਜੀ ਦਿਨ ਮਨਜ਼ੂਰ ਕਰਨ ਦੀ ਯੋਜਨਾ ਬਣਾ ਰਹੀ ਹੈ। ਇਕ ਰਿਪੋਰਟ ਮੁਤਾਬਕ ਪਿਛਲੇ ਸਾਲ ਦਸੰਬਰ 'ਚ ਬੈਂਕ ਯੂਨੀਅਨਾਂ ਵਿਚਾਲੇ ਸਮਝੌਤੇ 'ਤੇ ਹਸਤਾਖ਼ਰ ਕੀਤੇ ਜਾਣ ਤੋਂ ਬਾਅਦ ਜਨਤਕ ਖੇਤਰ ਦੇ ਬੈਂਕ ਕਰਮਚਾਰੀਆਂ ਦੀ ਤਨਖ਼ਾਹ 'ਚ 17 ਫ਼ੀਸਦੀ ਦਾ ਬੰਪਰ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ - Today Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ 10 ਗ੍ਰਾਮ ਸੋਨੇ ਦਾ ਰੇਟ
ਬੈਂਕ ਯੂਨੀਅਨਾਂ ਵਲੋਂ ਕੀਤੀ ਗਈ ਸੀ ਹਫ਼ਤੇ ਵਿੱਚ 5 ਦਿਨ ਕੰਮ ਕਰਨ ਦੀ ਮੰਗ
ਬੈਂਕ ਯੂਨੀਅਨਾਂ ਨੇ ਸਰਕਾਰੀ ਦਫ਼ਤਰਾਂ, ਆਰਬੀਆਈ ਦਫ਼ਤਰਾਂ ਅਤੇ ਭਾਰਤੀ ਜੀਵਨ ਬੀਮਾ ਨਿਗਮ ਵਰਗੇ 180 ਦਿਨਾਂ ਦੇ ਅੰਦਰ ਹਫ਼ਤੇ ਵਿੱਚ 5 ਕੰਮਕਾਜੀ ਦਿਨ ਲਾਗੂ ਕਰਨ ਦੀ ਅਪੀਲ ਕੀਤੀ ਸੀ। ਰਿਪੋਰਟ ਮੁਤਾਬਕ ਇਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਇਸ ਪ੍ਰਸਤਾਵ ਦਾ ਸਮਰਥਨ ਕਰਦੀ ਹੈ ਪਰ ਹਫ਼ਤੇ 'ਚ 5 ਕੰਮਕਾਜੀ ਦਿਨਾਂ ਦਾ ਐਲਾਨ ਕਰਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਸੀ ਅਤੇ ਸ਼ਾਇਦ ਉਹ ਸਮਾਂ ਹੁਣ ਆ ਗਿਆ ਹੈ।
ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਹੁਣ ਮਹਿੰਗਾ ਹੋਇਆ ਪਿਆਜ਼, ਜਾਣੋ ਕੀਮਤਾਂ 'ਚ ਕਿੰਨਾ ਹੋਇਆ ਵਾਧਾ
ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਹੁੰਦੀ ਹੈ ਛੁੱਟੀ
ਫਿਲਹਾਲ ਜਨਤਕ ਖੇਤਰ ਅਤੇ ਨਿੱਜੀ ਖੇਤਰ ਦੇ ਬੈਂਕ ਮਹੀਨੇ ਦੇ ਪਹਿਲੇ ਅਤੇ ਤੀਜੇ ਸ਼ਨੀਵਾਰ ਨੂੰ ਕੰਮ ਕਰਦੇ ਹਨ, ਜਦਕਿ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਉਹਨਾਂ ਨੂੰ ਛੁੱਟੀ ਹੁੰਦੀ ਹੈ। ਦੱਸ ਦੇਈਏ ਕਿ ਜੇਕਰ ਕੇਂਦਰ ਸਰਕਾਰ ਵਲੋਂ ਇਹ ਬਦਲਾਅ ਮਨਜ਼ੂਰ ਹੋ ਜਾਂਦੇ ਹਨ ਤਾਂ ਬੈਂਕ ਕਰਮਚਾਰੀਆਂ ਨੂੰ ਹਰ ਸ਼ਨੀਵਾਰ ਨੂੰ ਛੁੱਟੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ - ਹੈਰਾਨੀਜਨਕ : ਪਿਛਲੇ 10 ਸਾਲ 'ਚ ਨਸ਼ੀਲੇ ਪਦਾਰਥਾਂ ’ਤੇ ਵਧਿਆ ਲੋਕਾਂ ਦਾ ਖ਼ਰਚਾ, ਪੜ੍ਹਾਈ ’ਤੇ ਘਟਿਆ
ਵਰਨਣਯੋਗ ਹੈ ਕਿ ਸਰਕਾਰ ਨੇ 2015 ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਵਿੱਚ ਹਰ ਮਹੀਨੇ ਦੇ ਹਰ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ 1881 ਦੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 25 ਤਹਿਤ ਛੁੱਟੀ ਘੋਸ਼ਿਤ ਕੀਤੀ ਗਈ ਸੀ। ਵਰਤਮਾਨ ਵਿੱਚ ਦੇਸ਼ ਵਿੱਚ ਪੇਮੈਂਟ ਬੈਂਕਾਂ ਅਤੇ ਛੋਟੇ ਵਿੱਤ ਬੈਂਕਾਂ ਸਮੇਤ ਜਨਤਕ ਅਤੇ ਨਿੱਜੀ ਖੇਤਰ ਦੇ ਬੈਂਕਾਂ ਵਿੱਚ 15.4 ਲੱਖ ਕਰਮਚਾਰੀ ਕੰਮ ਕਰਦੇ ਹਨ। ਇਸ ਦੇ ਨਾਲ ਹੀ ਖੇਤਰੀ ਗ੍ਰਾਮੀਣ ਬੈਂਕਾਂ ਵਿੱਚ ਲਗਭਗ 95,000 ਕਰਮਚਾਰੀ ਕੰਮ ਕਰਦੇ ਹਨ।
ਇਹ ਵੀ ਪੜ੍ਹੋ - ਪਤੰਜਲੀ ਨੇ ਪੂਰੇ ਦੇਸ਼ ਨੂੰ ਕੀਤਾ ਗੁੰਮਰਾਹ, ਸੁਪਰੀਟ ਕੋਰਟ ਨੇ ਨੋਟਿਸ ਜਾਰੀ ਕਰ ਮੰਗਿਆ ਜਵਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗਾ ਨਾਲ ਜਬਰ-ਜ਼ਨਾਹ ਦੇ ਮੁਲਜ਼ਮ ਨੂੰ 62 ਸਾਲ ਦੀ ਸਜ਼ਾ
NEXT STORY