ਨਵੀਂ ਦਿੱਲੀ- ਬੈਂਕ 'ਚ ਸਰਕਾਰੀ ਨੌਕਰੀ ਦਾ ਸੁਫ਼ਨਾ ਵੇਖ ਰਹੇ ਉਮੀਦਵਾਰਾਂ ਲਈ ਖੁਸ਼ਖਬਰੀ ਹੈ। ਬੈਂਕ ਆਫ ਬੜੌਦਾ (BOB) ਨੇ 4 ਹਜ਼ਾਰ ਅਸਾਮੀਆਂ ਲਈ ਅਪ੍ਰੈਂਟਿਸ ਦੀਆਂ ਭਰਤੀਆਂ ਕੱਢੀਆਂ ਹਨ। ਇਸ ਭਰਤੀ ਦਾ ਅਧਿਕਾਰਤ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵੀਾ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਵੀ ਅਰਜ਼ੀਆਂ ਸ਼ੁਰੂ ਹੋ ਗਈਆਂ ਹਨ। ਫਾਰਮ ਭਰਨ ਲਈ ਲਿੰਕ ਐਕਟੀਵੇਟ ਕਰ ਦਿੱਤਾ ਗਿਆ ਹੈ। ਬੈਂਕ ਅਪ੍ਰੈਂਟਿਸ ਲਈ ਉਮੀਦਵਾਰਾਂ ਤੋਂ 11 ਮਾਰਚ 2025 ਤੱਕ ਅਰਜ਼ੀਆਂ ਲਈਆਂ ਜਾਣਗੀਆਂ।
ਖਾਲੀ ਥਾਂ ਦੇ ਵੇਰਵੇ
ਬੈਂਕ ਆਫ ਬੜੌਦਾ ਦੀ ਇਹ ਭਰਤੀ ਉੱਤਰ ਪ੍ਰਦੇਸ਼, ਬਿਹਾਰ, ਦਿੱਲੀ, ਮੱਧ ਪ੍ਰਦੇਸ਼ ਸਮੇਤ ਹੋਰ ਸਾਰੇ ਸੂਬਿਆਂ ਲਈ ਹੈ। ਕੁੱਲ 4000 ਅਸਾਮੀਆਂ ਭਰੀਆਂ ਜਾਣਗੀਆਂ।
ਯੋਗਤਾ
ਬੈਂਕ ਆਫ ਬੜੌਦਾ ਦੀ ਇਸ ਭਰਤੀ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ 'ਚ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਲਈ ਆਪਣੇ ਆਪ ਨੂੰ NAPS ਜਾਂ NATS ਵਿਚ ਰਜਿਸਟਰ ਕਰਨਾ ਵੀ ਜ਼ਰੂਰੀ ਹੈ।
ਉਮਰ ਹੱਦ
ਬੈਂਕ ਦੀ ਇਸ ਭਰਤੀ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਦੀ ਉਮਰ ਹੱਦ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ ਉਮਰ 28 ਸਾਲ ਹੋਣੀ ਚਾਹੀਦੀ ਹੈ। ਉਮਰ ਸੀਮਾ ਦੀ ਗਣਨਾ 1 ਫਰਵਰੀ 2025 ਦੇ ਆਧਾਰ 'ਤੇ ਕੀਤੀ ਜਾਵੇਗੀ। ਜਦੋਂ ਕਿ ਰਾਖਵੀਆਂ ਸ਼੍ਰੇਣੀਆਂ ਨੂੰ ਵੱਧ ਉਮਰ ਹੱਦ 'ਚ ਛੋਟ ਮਿਲੇਗੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਆਨਲਾਈਨ ਪ੍ਰੀਖਿਆ, ਦਸਤਾਵੇਜ਼ ਤਸਦੀਕ ਅਤੇ ਸਥਾਨਕ ਭਾਸ਼ਾ ਟੈਸਟ ਰਾਹੀਂ ਕੀਤੀ ਜਾਵੇਗੀ।
ਸਿਖਲਾਈ ਦੀ ਮਿਆਦ
ਬੈਂਕ ਦੀ ਇਸ ਅਪ੍ਰੈਂਟਿਸਸ਼ਿਪ ਵਿਚ ਉਮੀਦਵਾਰ 12 ਮਹੀਨਿਆਂ ਲਈ ਸਿਖਲਾਈ ਪ੍ਰਾਪਤ ਕਰਨਗੇ। ਬੈਂਕ ਆਫ ਬੜੌਦਾ ਦੀ ਇਸ ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ, ਉਮੀਦਵਾਰ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਰੇਖਾ ਗੁਪਤਾ ਨੇ ਦਿੱਲੀ ਦੀ CM ਵਜੋਂ ਸੰਭਾਲਿਆ ਅਹੁਦਾ
NEXT STORY