ਨਵੀਂ ਦਿੱਲੀ (ਭਾਸ਼ਾ)- ਪੰਜਾਬ ਐਂਡ ਸਿੰਧ ਬੈਂਕ ਦੇ 35 ਸਾਲਾ ਇਕ ਅਧਿਕਾਰੀ ਨੇ ਰਾਜੀਵ ਚੌਕ ਮੈਟਰੋ ਸਟੇਸ਼ਨ 'ਤੇ ਮੈਟਰੋ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ ਅਤੇ ਦਿਵਿਆਂਸ਼ੂ ਚੋਪੜਾ ਨਾਮੀ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : SFJ ਕੈਨੇਡਾ 'ਚ ਮੁੜ ਰੈਫਰੰਡਮ ਦੀ ਕਰ ਰਿਹੈ ਤਿਆਰੀ, ਸਖ਼ਤ ਐਕਸ਼ਨ ਦੀ ਰੌਂਅ 'ਚ ਭਾਰਤ
ਉਸ ਨੇ ਦੱਸਿਆ ਕਿ ਚੋਪੜਾ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਸ ਅਨੁਸਾਰ ਚੋਪੜਾ ਸ਼ੁੱਕਰਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਦਿੱਲੀ ਆਇਆ ਸੀ। ਉਸ ਨੇ ਦੱਸਿਆ ਕਿ ਚੋਪੜਾ ਪੰਜਾਬ ਐਂਡ ਸਿੰਧ ਬੈਂਕ 'ਚ ਅਧਿਕਾਰੀ ਵਜੋਂ ਕੰਮ ਕਰਦੇ ਸਨ ਅਤੇ ਆਪਣੇ ਮਾਤਾ-ਪਿਤਾ ਨਾਲ ਅੰਮ੍ਰਿਤਸਰ 'ਚ ਰਹਿੰਦੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਜਰਾਤ ’ਚ 40 ਲੱਖ ਰੁਪਏ ਦੀਆਂ ਨਕਲੀ ਐਂਟੀਬਾਇਓਟਿਕ ਤੇ ਗਰਭਪਾਤ ਦੀਆਂ ਦਵਾਈਆਂ ਜ਼ਬਤ
NEXT STORY