ਜੌਨਪੁਰ : ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ ਕੇਰਕਟ ਥਾਣਾ ਖੇਤਰ ਵਿੱਚ ਮੁਫਤੀਗੰਜ ਬਾਜ਼ਾਰ ਦੇ ਨੇੜੇ ਬੁੱਧਵਾਰ ਦੇਰ ਰਾਤ ਨੂੰ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੌਰਾਨ ਬਾਰਾਤੀਆਂ ਨਾਲ ਭਰੀ ਇਕ ਸਫਾਰੀ ਕਾਰ ਦੇ ਖੱਡ ਵਿੱਚ ਡਿੱਗਣ ਨਾਲ ਹਫ਼ੜਾ-ਦਫ਼ੜੀ ਮਚ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ।
ਪੜ੍ਹੋ ਇਹ ਵੀ : ਬਰਗਰ, ਪਿੱਜ਼ਾ, ਸੈਂਡਵਿਚ ਤੇ ਪਾਣੀਪੁਰੀ, ਇਨ੍ਹਾਂ ਮੰਦਰਾਂ 'ਚ ਚੜ੍ਹਦਾ ਅਨੋਖਾ ਪ੍ਰਸਾਦ, ਜਾਣ ਤੁਸੀਂ ਵੀ ਹੋਵੇਗੇ ਹੈਰਾਨ
ਅਧਿਕਾਰਤ ਸੂਤਰਾਂ ਅਨੁਸਾਰ ਵਾਰਾਣਸੀ ਤੋਂ ਜੌਨਪੁਰ ਜਾ ਰਹੀ ਬਾਰਾਤ ਵਿਚੋਂ ਇਕ ਸਫਾਰੀ ਕਾਰ ਦਾ ਕੰਟਰੋਲ ਅਚਾਨਕ ਬੈਕਾਬੂ ਹੋ ਗਿਆ, ਜਿਸ ਕਾਰਨ ਉਹ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਸ਼ੰਕਰ ਸੋਨਕਰ ਦੇ ਪੁੱਤਰ ਬਬਲੂ ਸੋਨਕਰ (45), ਮੁਰਲੀ ਸੋਨਕਰ ਦੇ ਪੁੱਤਰ ਸ਼ਿਆਮ ਲਾਲ ਸੋਨਕਰ (35) ਅਤੇ ਵਿਜੇ ਸੋਨਕਰ ਦੇ ਪੁੱਤਰ ਰਾਜੂ ਸੋਨਕਰ (45) ਦੀ ਮੌਤ ਹੋ ਗਈ। ਇਹ ਤਿੰਨੋਂ ਵਾਰਾਣਸੀ ਦੇ ਛਾਉਣੀ ਪੁਲਸ ਸਟੇਸ਼ਨ ਦੇ ਛਾਉਣੀ ਖੇਤਰ ਦੇ ਵਸਨੀਕ ਸਨ। ਹਾਦਸੇ ਤੋਂ ਬਾਅਦ ਸਾਰੇ ਲੋਕਾਂ ਨੂੰ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਇਨ੍ਹਾਂ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਵਿੱਚ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਵਾਰਾਣਸੀ ਟਰਾਮਾ ਸੈਂਟਰ ਲਿਜਾਇਆ ਗਿਆ।
ਪੜ੍ਹੋ ਇਹ ਵੀ : Work From Home ਨੂੰ ਲੈ ਕੇ ਹੋ ਗਏ ਨਵੇਂ ਹੁਕਮ ਜਾਰੀ, ਜਾਣੋ ਕਿੰਨਾ ਨੂੰ ਨਹੀਂ ਮਿਲੇਗਾ ਲਾਭ
ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਹਰਕਤ ਵਿੱਚ ਆ ਗਈ। ਵੱਡੀ ਗਿਣਤੀ ਵਿੱਚ ਸੀਨੀਅਰ ਪੁਲਸ ਅਧਿਕਾਰੀ ਮਰੀਜ਼ਾਂ ਦੀ ਸਹਾਇਤਾ ਲਈ ਜ਼ਿਲ੍ਹਾ ਹਸਪਤਾਲ ਪਹੁੰਚੇ। ਜਦੋਂ ਵਿਆਹ ਦੀ ਪਾਰਟੀ ਖੁਸ਼ੀ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਵਾਲੀ ਸੀ, ਤਾਂ ਇਨ੍ਹਾਂ ਤਿੰਨਾਂ ਦੀ ਮੌਤ ਨੇ ਪਰਿਵਾਰ 'ਤੇ ਸੋਗ ਦੀ ਲਹਿਰ ਦੌੜਾ ਦਿੱਤੀ ਹੈ।
ਪੜ੍ਹੋ ਇਹ ਵੀ : WhatsApp ਯੂਜ਼ਰ ਲਈ ਵੱਡੀ ਖ਼ਬਰ : ਇਸ ਗਲਤ ਕੰਮ ਨਾਲ ਬੈਨ ਹੋ ਸਕਦਾ ਹੈ ਤੁਹਾਡਾ ਖਾਤਾ
JKSSB 'ਚ ਅਕਾਊਂਟਸ ਸਹਾਇਕਾਂ ਦੀ ਨਿਕਲੀ ਭਰਤੀ, ਨੌਜਵਾਨਾਂ ਲਈ ਸੁਨਹਿਰੀ ਮੌਕਾ
NEXT STORY