ਵਾਸ਼ਿੰਗਟਨ (ਭਾਸ਼ਾ/ਰਾਜ ਗੋਗਨਾ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ, ਹਾਲਾਂਕਿ ਉਨ੍ਹਾਂ ਦੀ ਪਤਨੀ ਮਿਸ਼ੇਲ ਸੰਕਰਮਿਤ ਨਹੀਂ ਹੈ। ਓਬਾਮਾ ਨੇ ਐਤਵਾਰ ਨੂੰ ਟਵੀਟ ਕੀਤਾ, ''ਪਿਛਲੇ ਦੋ ਦਿਨਾਂ ਤੋਂ ਮੇਰੇ ਗਲੇ 'ਚ ਖਰਾਸ਼ ਹੈ, ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।'' ਉਨ੍ਹਾਂ ਕਿਹਾ, 'ਸ਼ੁਕਰ ਹੈ ਕਿ ਮੈਂ ਅਤੇ ਮਿਸ਼ੇਲ ਨੇ ਟੀਕਾਕਰਲ ਕਰਵਾ ਲਿਆ ਸੀ ਅਤੇ ਬੂਸਟਰ ਡੋਜ਼ ਵੀ ਲਈ ਹੈ।' ਓਬਾਮਾ ਨੇ ਅਮਰੀਕੀਆਂ ਨੂੰ ਸੰਕਰਮਣ ਦਰ ਵਿਚ ਗਿਰਾਵਟ ਦੇ ਬਾਵਜੂਦ ਕੋਰੋਨਾ ਵਾਇਰਸ ਵਿਰੁੱਧ ਟੀਕਾ ਲਗਵਾਉਣ ਲਈ ਉਤਸ਼ਾਹਿਤ ਕੀਤਾ।
ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰਾਕ ਓਬਾਮਾ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ''ਬਰਾਕ ਓਬਾਮਾ, ਮੈਂ ਤੁਹਾਡੇ ਜਲਦੀ ਠੀਕ ਹੋਣ ਅਤੇ ਤੁਹਾਡੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।''
ਇਹ ਵੀ ਪੜ੍ਹੋ: 16 ਲੋਕਾਂ ਦੀ ਜਾਨ ਲੈਣ ਵਾਲੇ ਪੰਜਾਬੀ ਟਰੱਕ ਡਰਾਈਵਰ ਨੂੰ ਕੈਨੇਡਾ ਤੋਂ ਕੀਤਾ ਜਾਵੇਗਾ ਡਿਪੋਰਟ
ਅਮਰੀਕਾ ਵਿਚ ਪਿਛਲੇ ਇਕ ਹਫ਼ਤੇ ਵਿਚ ਲਗਭਗ 35,000 ਲੋਕ ਸੰਕਰਮਿਤ ਹੋਏ ਹਨ, ਜਦੋਂ ਕਿ ਮੱਧ ਜਨਵਰੀ ਵਿਚ ਇਹ ਸੰਖਿਆ ਕਰੀਬ 8 ਲੱਖ ਸਨ। ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ ਦੀ ਰਿਪੋਰਟ ਹੈ ਕਿ ਅਮਰੀਕਾ ਵਿਚ ਲਗਭਗ 75.2 ਫ਼ੀਸਦੀ ਬਾਲਗਾਂ ਦਾ ਪੂਰਨ ਟੀਕਾਕਰਨ ਹੋ ਚੁੱਕਾ ਹੈ ਅਤੇ ਇਨ੍ਹਾਂ ਵਿਚੋਂ 47.7 ਫ਼ੀਸਦੀ ਲੋਕਾਂ ਨੂੰ ਬੂਸਟਰ ਖੁਰਾਕ ਵੀ ਮਿਲੀ ਹੈ।
ਇਹ ਵੀ ਪੜ੍ਹੋ: ਬਾਈਡੇਨ ਨੇ ਭਾਰਤੀ ਮੂਲ ਦੀ ਸ਼ੈਫਾਲੀ ਰਾਜ਼ਦਾਨ ਨੂੰ ਨੀਦਰਲੈਂਡ 'ਚ ਰਾਜਦੂਤ ਕੀਤਾ ਨਾਮਜ਼ਦ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਭੋਪਾਲ ’ਚ 6 ਬੰਗਲਾਦੇਸ਼ੀ ਅੱਤਵਾਦੀ ਗ੍ਰਿਫ਼ਤਾਰ
NEXT STORY